ਸ਼ਹੀਦ ਭਗਤ ਸਿੰਘ ਖੇਡ ਸਟੇਡੀਅਮ ਦੇ ਨਜ਼ਦੀਕ ਸਥਿਤ 2 ਕਿਲੋਮੀਟਰ ਤੱਕ ਡਰੋਨ ਉਡਾਉਣ ’ਤੇ ਰੋਕ
ਅਸ਼ੋਕ ਵਰਮਾ
ਬਠਿੰਡਾ, 22 ਜਨਵਰੀ 2025 : ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਮੈਡਮ ਪੂਨਮ ਸਿੰਘ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਸ਼ਹੀਦ ਭਗਤ ਸਿੰਘ ਖੇਡ ਸਟੇਡੀਅਮ, ਬਠਿੰਡਾ ਦੇ ਆਸ-ਪਾਸ ਪੈਂਦੇ 2 ਕਿਲੋਮੀਟਰ ਦੇ ਏਰੀਏ ’ਚ ਡਰੋਨ ਉਡਾਉਣ ’ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।
ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਇਹ ਹੁਕਮ 26 ਜਨਵਰੀ 2025 ਗਣਤੰਤਰਤਾ ਦਿਵਸ ਮੌਕੇ ਵੀਵੀਆਈ/ਵੀਆਈਪੀ ਸੁਰੱਖਿਆ ਦੇ ਮੱਦੇਨਜ਼ਰ ਜਾਰੀ ਕੀਤੇ ਹਨ।
ਇਹ ਹੁਕਮ ਮਿਤੀ 25 ਜਨਵਰੀ 2025 ਨੂੰ ਸਵੇਰ ਤੋਂ ਮਿਤੀ 26 ਜਨਵਰੀ 2025 ਤੱਕ ਲਾਗੂ ਰਹਿਣਗੇ।