ਸ਼ੈਰੀ ਕਲਸੀ ਦੀ ਅਗਵਾਈ ਵਿੱਚ ਡੇਰਾ ਬਾਬਾ ਨਾਨਕ ਦੇ ਹੜ੍ਹ ਪ੍ਰਭਾਵਿਤ ਖੇਤਰ ਵਿੱਚ ਰਾਹਤ ਸਮੱਗਰੀ ਵੰਡੀ
ਰੋਹਿਤ ਗੁਪਤਾ
ਬਟਾਲਾ, 29 ਅਗਸਤ 2025 - ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀਆਂ ਹਦਾਇਤਾਂ ਤਹਿਤ ਪੰਜਾਬ ਸਰਕਾਰ ਵਲੋਂ ਹੜ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਕਾਰਜਾਂ ਤੋਂ ਇਲਾਵਾ ਖਾਣ ਪੀਣ ਦੀ ਸਮੱਗਰੀ ਵੰਡੀ ਜਾ ਰਹੀ ਹੈ।
ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਦੱਸਿਆ ਕਿ ਡੇਰਾ ਬਾਬਾ ਨਾਨਕ ਦੇ ਪਿੰਡ ਠੇਠਰਕੇ , ਮੰਗੀਆਂ ਤੇ ਧਰਮਕੋਟ ਵਿੱਚ ਪਿੰਡ ਵਾਸੀਆਂ ਨੂੰ ਮਿਲਕੇ ਦੁੱਧ, ਪਾਣੀ, ਬਿਸਕੁੱਟ ਅਤੇ ਬੱਚਿਆਂ ਦੇ ਖਾਣ ਵਾਲੀਆਂ ਚੀਜ਼ਾਂ ਵੰਡੀਆਂ ਗਈਆਂ।
ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਡਰੋਨ ਜਰੀਏ ਵੀ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਲੋਕਾਂ ਨੂੰ ਰਾਹਤ ਸਮਗਰੀ ਪਹੁੰਚਾਉਣ ਦਾ ਉਪਰਾਲਾ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਡਰੋਨ ਜਰੀਏ ਪ੍ਰਭਾਵਿਤ ਲੋਕਾਂ ਤੱਕ ਸੁੱਕਾ ਰਾਸ਼ਨ, ਪੀਣ ਵਾਲਾ ਪਾਣੀ ਅਤੇ ਦਵਾਈਆਂ ਪਹੁੰਚਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਜਦੋਂ ਇਹ ਡਰੋਨ ਰਾਹਤ ਸਮਗਰੀ ਲੈ ਕੇ ਪ੍ਰਭਾਵਿਤ ਲੋਕਾਂ ਤੱੱਕ ਪਹੁੰਚਦਾ ਹੈ ਤਾਂ ਉਨ੍ਹਾਂ ਵੱਲੋਂ ਡਰੋਨ ਨਾਲ ਬੱਧੇ ਰਾਹਤ ਸਮਗਰੀ ਦੇ ਪੈਕਟ ਨੂੰ ਲਾਹ ਲਿਆ ਜਾਂਦਾ ਹੈ।
ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਪੰਜਾਬ ਸਰਕਾਰ ਇਸ ਸੰਕਟ ਦੀ ਘੜੀ ਵਿੱਚ ਪੰਜਾਬ ਸਰਕਾਰ ਲੋਕਾਂ ਦੇ ਨਾਲ ਹੈ ਅਤੇ ਦਿਨ ਰਾਤ ਰਾਹਤ ਕਾਰਜ ਜਾਰੀ ਹਨ।
ਇਸ ਮੌਕੇ ਪਿਰੰਸ ਰੰਧਾਵਾ, ਮਲਕੀਤ ਨਾਗੀ, ਰਣਬੀਰ ਰਾਣਾ, ਲਵਲੀ, ਗੁਰਿੰਦਰ ਨਾਗੀ ਤੇ ਦੇਬੀ ਆਦਿ ਵਲੋਂ ਪ੍ਰਭਾਵਿਤ ਪਿੰਡਾਂ ਵਿੱਚ ਰਾਹਤ ਸਮੱਗਰੀ ਵੰਡੀ ਗਈ।