ਸ਼ੈਰੀ ਕਲਸੀ ਵਲੋਂ ਪਹਿਲਗਾਮ ਵਿਚ ਹੋਏ ਅੱਤਵਾਦੀ ਹਮਲੇ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ
- ਬੇਕਸੂਰ ਲੋਕਾਂ ਦੀ ਹੱਤਿਆਂ ਕਰਨ ਵਾਲੇ ਅੱਤਵਾਦੀਆਂ ਨੂੰ ਦਿੱਤੀ ਜਾਵੇ ਸਖ਼ਤ ਸਜ਼ਾ : ਵਿਧਾਇਕ ਅਤੇ ਕਾਰਜਕਾਰੀ ਪ੍ਰਧਾਨ ਪੰਜਾਬ, ਸ਼ੈਰੀ ਕਲਸੀ
ਰੋਹਿਤ ਗੁਪਤਾ
ਬਟਾਲਾ, 23 ਅਪ੍ਰੈਲ 2025 - ਸ੍ਰੀਨਗਰ ਦੇ ਪਹਿਲਗਾਮ ਵਿਚ ਹੋਏ ਅੱਤਵਾਦੀ ਹਮਲੇ ਦੀ ਕਰੜੇ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਬਟਾਲਾ ਦੇ ਵਿਧਾਇਕ ਅਤੇ ਕਾਰਜਕਾਰੀ ਪ੍ਰਧਾਨ, ਆਪ ਪੰਜਾਬ, ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਕਿਹਾ ਕਿ ਇਹ ਹਮਲਾ ਬਹੁਤ ਹੀ ਕਾਇਰਤਾ ਪੂਰਨ ਹੈ। ਅੱਤਵਾਦੀਆਂ ਨੇ ਮਾਸੂਮ ਅਤੇ ਬੇਦੋਸ਼ੇ ਲੋਕਾਂ ਦੀ ਜਿਸ ਬੇਰਹਿਮੀ ਨਾਲ ਹੱਤਿਆ ਕੀਤੀ ਹੈ, ਉਸ ਦੀ ਪੰਜਾਬ ਸਰਕਾਰ ਅਤੇ ਆਮ ਆਦਮੀ ਪਾਰਟੀ ਸਖਤ ਸ਼ਬਦਾਂ ਵਿਚ ਅਲੋਚਨਾ ਕਰਦੀ ਹੈ।
ਕਾਰਜਕਾਰੀ ਪ੍ਰਧਾਨ, ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਕੇਂਦਰ ਅਤੇ ਜੰਮੂ ਕਸ਼ਮੀਰ ਦੀ ਸਰਕਾਰ ਬੇਦੋਸ਼ੇ ਲੋਕਾਂ ਦੀ ਹੱਤਿਆ ਕਰਨ ਵਾਲੇ ਅੱਤਵਾਦੀਆਂ ਵਿਰੁੱਧ ਸਖਤ ਕਾਰਵਾਈ ਕਰੇ।
ਉਹਨਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਆਮ ਆਦਮੀ ਪਾਰਟੀ ਦੀ ਹਮਲੇ ਵਿਚ ਮਾਰੇ ਗਏ ਪੀੜਤ ਪਰਿਵਾਰਾਂ ਨਾਲ ਪੂਰੀ ਹਮਦਰਦੀ ਹੈ।
ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਹਰ ਸਾਲ ਲੱਖਾਂ ਹੀ ਸੈਲਾਨੀ ਸ੍ਰੀਨਗਰ ਘੁੰਮਣ ਜਾਂਦੇ ਹਨ ਕੱਲ ਹੋਈ ਘਟਨਾ ਨੇ ਜਿੱਥੇ ਦੇਸ਼ ਦੇ ਹਰ ਨਾਗਰਿਕ ਨੂੰ ਚਿੰਤਾ ਵਿਚ ਪਾਇਆ ਹੈ। ਉਥੇ ਹੀ ਸ੍ਰੀਨਗਰ ਇਕ ਵਾਰ ਫਿਰ ਲਹੂੂ ਲੁਹਾਣ ਹੋਇਆ ਹੈ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਇਸ ਹਮਲੇ ਦਾ ਮੂੰਹ ਤੋੜਵਾਂ ਜਵਾਬ ਦੇਵੇ ਅਤੇ ਇਸ ਹਮਲੇ ਦੀ ਸਾਜਿਸ਼ ਰਚਣ ਵਾਲੇ ਲੋਕਾਂ ਨੂੰ ਬੇਨਕਾਬ ਕੀਤਾ ਜਾਵੇ।
ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਮੇਰੀ ਪੀੜਤ ਪਰਿਵਾਰਾਂ ਨਾਲ ਪੂਰੀ ਹਮਦਰਦੀ ਹੈ ਅਤੇ ਅਕਾਲ ਪੁਰਖ ਦੇ ਚਰਨਾਂ ਵਿਚ ਅਰਦਾਸ ਕਰਦਾ ਹਾਂ ਕਿ ਹਮਲੇ ਦਾ ਸ਼ਿਕਾਰ ਹੋਈਆਂ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖਸ਼ਣ।
ਵਿਧਾਇਕ ਸ਼ੈਰੀ ਕਲਸੀ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਅੱਤਵਾਦੀ ਹਮਲੇ ਵਿਚ ਮਾਰੇ ਗਏ ਵਿਅਕਤੀਆਂ ਅਤੇ ਪੀੜਤ ਪਰਿਵਾਰਾਂ ਨੂੰ ਢੁਕਵਾਂ ਮੁਆਵਜ਼ਾ ਦਿੱਤਾ ਜਾਵੇ ਅਤੇ ਜਖਮੀ ਹੋਏ ਵਿਅਕਤੀਆਂ ਦਾ ਵੀ ਜਿੱਥੇ ਵਧੀਆ ਢੰਗ ਨਾਲ ਇਲਾਜ ਹੋਵੇ ਉਥੇ ਉਹਨਾਂ ਨੂੰ ਵੀ ਮੁਆਵਜ਼ਾ ਦਿੱਤਾ ਜਾਵੇ।