← ਪਿਛੇ ਪਰਤੋ
ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੇ ਦੇਹਾਂਤ `ਤੇ ਦੁੱਖ ਦਾ ਪ੍ਰਗਟਾਵਾ ਚੰਡੀਗੜ੍ਹ, 8 ਅਕਤੂਬਰ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪ੍ਰਸਿੱਧ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੇ ਬੇਵਕਤੀ ਦੇਹਾਂਤ `ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਉਹ ਸਾਰੇ ਪੰਜਾਬੀਆਂ ਦੇ ਦਿਲ-ਅਜ਼ੀਜ਼ ਗਾਇਕ ਸਨ।ਉਹ ਹਮੇਸ਼ਾ ਆਪਣੇ ਸੁਰੀਲੇ ਗੀਤਾਂ ਰਾਹੀਂ ਆਪਣੇ ਪ੍ਰਸ਼ੰਸਕਾਂ ਦੇ ਦਿਲਾਂ ਵਿੱਚ ਵਸਦੇ ਰਹਿਣਗੇ। ਸਪੀਕਰ ਸੰਧਵਾਂ ਨੇ ਕਿਹਾ ਕਿ ਉਨ੍ਹਾਂ ਦੇ ਦੇਹਾਂਤ ਦੀ ਖ਼ਬਰ ਸੁਣ ਕੇ ਉਨ੍ਹਾਂ ਨੂੰ ਬਹੁਤ ਦੁੱਖ ਹੋਇਆ ਹੈ।ਉਨ੍ਹਾਂ ਨੇ ਪ੍ਰਾਤਮਾ ਅੱਗੇ ਅਰਦਾਸ ਕੀਤੀ ਕਿ ਵਿਛੜੀ ਆਤਮਾ ਨੂੰ ਆਪਣੇ ਚਰਨਾਂ ਵਿੱਚ ਥਾਂ ਦੇਵੇ ਅਤੇ ਪਰਿਵਾਰਕ ਮੈਂਬਰਾਂ ਤੇ ਪ੍ਰਸ਼ੰਸ਼ਕਾਂ ਨੂੰ ਇਸ ਔਖੀ ਘੜੀ ਨੂੰ ਸਹਿਣ ਦਾ ਬਲ ਬਖ਼ਸ਼ੇ।
Total Responses : 1233