ਸਪੀਕਰ ਕੁਲਤਾਰ ਸੰਧਵਾਂ ਵੱਲੋਂ ਉੱਘੇ ਕਾਲਮਨਵੀਸ ਲਾਭ ਸਿੰਘ ਸੰਧੂ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ
ਚੰਡੀਗੜ੍ਹ, 22 ਅਪ੍ਰੈਲ 2025: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਹਲਕਾ ਕੋਟਕਪੂਰਾ ਦੇ ਪਿੰਡ ਦੁਆਰੇਆਣਾ ਵਿੱਚ ਜਨਮੇ ਉੱਘੇ ਕਾਲਮਨਵੀਸ ਸ. ਲਾਭ ਸਿੰਘ ਸੰਧੂ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਉੱਘੇ ਕਾਲਮਨਵੀਸ ਨੇ ਇੱਕ ਪੱਤਰਕਾਰ ਅਤੇ ਖੋਜਕਰਤਾ ਵਜੋਂ ਬੇਮਿਸਾਲ ਸੇਵਾਵਾਂ ਨਿਭਾਈਆਂ ਹਨ।
ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਸ. ਲਾਭ ਸਿੰਘ ਸੰਧੂ ਨੇ ਮਾਨਸਾ, ਬਠਿੰਡਾ ਅਤੇ ਫਰੀਦਕੋਟ ਜ਼ਿਲ੍ਹਿਆਂ ਨਾਲ ਸਬੰਧਤ ਕਈ ਅਣਜਾਣ ਖਿਡਾਰੀਆਂ ਬਾਰੇ ਖੋਜ ਕੀਤੀ ਅਤੇ ਉਨ੍ਹਾਂ ਬਾਰੇ ਲਿਖਿਆ। ਉਨ੍ਹਾਂ ਨੇ 'ਖੁੰਡ ਚਰਚਾ' ਨਾਮੀ ਕਾਲਮ ਲਿਖ ਹੋਰ ਨਾਮਣਾ ਖੱਟਿਆ। ਸ. ਸੰਧਵਾਂ ਨੇ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਅਤੇ ਪਰਿਵਾਰ ਨੂੰ ਇਸ ਨਾ ਪੂਰਾ ਹੋਣ ਵਾਲੇ ਘਾਟੇ ਨੂੰ ਸਹਿਣ ਦਾ ਬਲ ਬਖਸ਼ਣ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ।