ਸਪੀਕਰ ਸੰਧਵਾਂ ਨੇ ਪਿੰਡ ਚੰਦਬਾਜਾ ਵਿਖੇ ਸੱਥ ਲਈ ਸ਼ੈਡ ਬਣਾਉਣ ਲਈ 3 ਲੱਖ ਦਾ ਚੈਕ ਕੀਤਾ ਤਕਸੀਮ
ਪਰਵਿੰਦਰ ਸਿੰਘ ਕੰਧਾਰੀ
ਫ਼ਰੀਦਕੋਟ 10 ਜਨਵਰੀ,2025 - ਮੁੱਖ ਮੰਤਰੀ ਸ.ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਜੀਅ-ਤੋੜ ਕੋਸ਼ਿਸ਼ਾਂ ਕਰ ਰਹੀ ਹੈ। ਇਹ ਪ੍ਰਗਟਾਵਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਚੰਦਬਾਜਾ ਵਿਖੇ ਸ੍ਰੀ ਅਭੈ ਢਿੱਲੋਂ, ਸਰਪੰਚ ਦੇ ਘਰ, ਪਿੰਡ ਵਿੱਚ ਸੱਥ ਲਈ ਸ਼ੈਡ ਬਣਾਉਣ ਲਈ 3 ਲੱਖ ਰੁਪਏ ਦਾ ਚੈਕ ਤਕਸੀਮ ਕਰਨ ਮੌਕੇ ਕੀਤਾ ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਨੂੰ ਸ਼ਹਿਰਾਂ ਵਾਲੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਦਿਨ-ਰਾਤ ਕੰਮ ਕਰ ਰਹੀ ਹੈ । ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਲਈ ਗਰਾਂਟ ਦੀ ਕਿਸੇ ਤਰ੍ਹਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ । ਉਨ੍ਹਾਂ ਕਿਹਾ ਕਿ ਕੋਟਕਪੂਰਾ ਹਲਕੇ ਨੂੰ ਵਿਕਾਸ ਪੱਖੋਂ ਪੰਜਾਬ ਦਾ ਮੋਹਰੀ ਹਲਕਾ ਬਣਾਉਣ ਲਈ ਕੋਈ ਕਸਰ ਨਹੀ ਛੱਡੀ ਜਾਵੇਗੀ ਅਤੇ ਆਉਣ ਵਾਲੇ ਸਮੇਂ ਵਿੱਚ ਵਿਕਾਸ ਕਾਰਜ ਹੋਰ ਤੇਜ਼ ਕੀਤੇ ਜਾਣਗੇ।
ਇਸ ਮੌਕੇ ਪਰਮਜੀਤ ਸਿੰਘ, ਮੈਂਬਰ ਭਗਵਾਨ ਸਿੰਘ, ਮੈਂਬਰ ਗੁਰਪ੍ਰੀਤ ਸਿੰਘ, ਮੈਂਬਰ ਗੁਰਜੀਤ ਸਿੰਘ, ਮੈਂਬਰ ਗੁਰਮੀਤ ਸਿੰਘ, ਮੈਂਬਰ ਸਰੂਪ ਸਿੰਘ , ਗੁਰਸ਼ਰਨਜੀਤ ਸਿੰਘ, ਹਰਜੀਤ ਸਿੰਘ, ਸਤਨਾਮ ਸਿੰਘ,ਕੁਲਦੀਪ ਸਿੰਘ, ਮੋਦਨ ਸਿੰਘ, ਜਸਵੀਰ ਸਿੰਘ, ਗੁਰਚਰਨ ਸਿੰਘ ਆਦਿ ਹਾਜ਼ਰ ਸਨ।