ਸਪੀਕਰ ਸੰਧਵਾਂ ਨੇ ਸਰਕਾਰੀ ਸਕੂਲਾਂ ਵਿੱਚ ਵੱਖ-ਵੱਖ ਪ੍ਰਾਜੈਕਟਾਂ ਦੇ ਕੀਤੇ ਉਦਘਾਟਨ
-ਸਰਕਾਰੀ ਸਕੂਲਾਂ ਲਈ ਪ੍ਰਾਪਤ ਗਰਾਂਟਾਂ ਦੀ ਸਹੀ ਵਰਤੋਂ ਕਰਕੇ ਸਕੂਲਾਂ ਦੀ ਬਦਲੀ ਨੁਹਾਰ- ਸੰਧਵਾਂ
-34.28 ਲੱਖ ਦੇ ਕਰੀਬ ਵਿਕਾਸ ਕਾਰਜ ਕੀਤੇ ਲੋਕ ਅਰਪਣ
ਪਰਵਿੰਦਰ ਸਿੰਘ ਕੰਧਾਰੀ
ਕੋਟਕਪੂਰਾ 17 ਅਪ੍ਰੈਲ
ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਸਿੱਖਿਆ ਪੱਖੋਂ ਮੋਹਰੀ ਸੂਬਾ ਬਣਾਉਣ ਲਈ ਸਾਰਥਕ ਉਪਰਾਲੇ ਜਾਰੀ ਹਨ ਜਿਸ ਕਰਕੇ ਸਰਕਾਰੀ ਸਕੂਲਾਂ ਦੀ ਸਿੱਖਿਆ ਪ੍ਰਣਾਲੀ ਵਿਚ ਵੱਡੇ ਪੱਧਰ ਤੇ ਸੁਧਾਰ ਹੋਇਆ ਹੈ । ਇਹ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਸ.ਕੁਲਤਾਰ ਸਿੰਘ ਸੰਧਵਾਂ ਨੇ ਹਲਕਾ ਕੋਟਕਪੂਰਾ ਦੇ ਪਿੰਡ ਮਿਸ਼ਰੀਵਾਲਾ, ਮੋਰਾਂਵਾਲੀ, ਘੁਮਿਆਰਾ, ਚੰਦਬਾਜਾ ਦੇ ਸਰਕਾਰੀ ਸਕੂਲਾਂ ਵਿਚ ਵੱਖ ਵੱਖ ਪ੍ਰੋਜੈਕਟਾਂ ਦਾ ਉਦਘਾਟਨ ਕਰਨ ਮੌਕੇ ਕੀਤਾ।
ਸਪੀਕਰ ਸ.ਸੰਧਵਾਂ ਨੇ ਕਿਹਾ ਕਿ ਬੱਚੇ ਕਿਸੇ ਵੀ ਦੇਸ਼ ਦਾ ਭਵਿੱਖ ਹੁੰਦੇ ਹਨ ਅਤੇ ਇਨ੍ਹਾਂ ਬੱਚਿਆਂ ਨੂੰ ਜੇਕਰ ਆਧੁਨਿਕ ਸਹੂਲਤਾਂ ਨਾਲ ਲੈਸ ਸਿੱਖਿਆ ਪ੍ਰਦਾਨ ਕੀਤੀ ਜਾਵੇਗੀ ਤਾਂ ਇਹ ਪੂਰੀ ਦੁਨੀਆ ਵਿੱਚ ਆਪਣੇ ਸੂਬੇ ਦਾ ਨਾਮ ਰੋਸ਼ਣ ਕਰਨਗੇ। ਇਸੇ ਮੰਤਵ ਤਹਿਤ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਆਧੁਨਿਕ ਪ੍ਰਣਾਲੀ ਰਾਹੀਂ ਸਿੱਖਿਅਤ ਕੀਤਾ ਜਾ ਰਿਹਾ ਹੈ ਅਤੇ ਸਕੂਲਾਂ ਦੇ ਬੁਨਿਆਦੀ ਢਾਂਚੇ ਵਿੱਚ ਵੱਡੀ ਪੱਧਰ ਤੇ ਸੁਧਾਰ ਕੀਤਾ ਜਾ ਗਿਆ ਹੈ ।
ਉਨ੍ਹਾਂ ਦੱਸਿਆ ਕਿ ਸਰਕਾਰੀ ਪ੍ਰਾਇਮਰੀ ਸਕੂਲ ਚੰਦਬਾਜਾ ਦੀ ਚਾਰਦੀਵਾਰੀ, ਸਮਾਰਟ ਕਲਾਸ ਰੂਮ, ਕਲਾਸਰੂਮਾਂ ਦਾ ਨਵੀਨੀਕਰਨ,ਰਿਪੇਅਰ, ਲੜਕੀਆਂ ਲਈ ਵੱਖਰੇ ਬਾਥਰੂਮ ਲਈ 21.53 ਲੱਖ ਗਰਾਂਟ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੰਦਬਾਜਾ ਦੀ ਚਾਰਦੀਵਾਰੀ ਦੀ ਰਿਪੇਅਰ ਅਤੇ ਬਾਥਰੂਮ ਦੀ ਰਿਪੇਅਰ ਲਈ 4.25 ਲੱਖ ਗਰਾਂਟ, ਸਰਕਾਰੀ ਮਿਡਲ ਸਕੂਲ ਘੁਮਿਆਰਾ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਘੁਮਿਆਰਾ ਦੇ ਬਾਥਰੂਮਾਂ ਲਈ 2.16 ਲੱਖ ਗਰਾਂਟ, ਸਰਕਾਰੀ ਮਿਡਲ ਸਕੂਲ ਮਿਸ਼ਰੀਵਾਲਾ ਦੇ ਸਕੂਲ ਦੀ ਰਿਪੇਅਰ ਅਤੇ ਬਾਥਰੂਮਾਂ ਲਈ 3.34 ਲੱਖ ਗਰਾਂਟ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਮਿਸ਼ਰੀਵਾਲਾ ਦੀ ਚਾਰਦੀਵਾਰੀ ਦੀ ਰਿਪੇਅਰ ਲਈ 3 ਲੱਖ ਰੁਪਏ ਆਦਿ ਦੇ ਵੱਖ ਵੱਖ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ਗਏ।
ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਲਈ ਆਉਣ ਵਾਲੀਆਂ ਗਰਾਂਟਾਂ ਦਾ ਸਦਉਪਯੋਗ ਕਰਦਿਆਂ ਹਰ ਸਕੂਲ ਦੀ ਦਿੱਖ ਬਦਲੀ ਜਾ ਰਹੀ ਹੈ ਅਤੇ ਲੋੜੀਂਦੀਆਂ ਸਹੂਲਤਾਂ ਬੱਚਿਆਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।
ਇਸ ਮੌਕੇ ਅਭੇਜੀਤ ਸਿੰਘ ਸਰਪੰਚ, ਗੁਰਮੀਤ ਸਿੰਘ ਬਲਾਕ ਪ੍ਰਧਾਨ, ਅਮਨਦੀਪ ਬਾਬਾ ਚੇਅਰਮੈਨ ਮਾਰਕਿਟ ਕਮੇਟੀ, ਸੁਖਵੰਤ ਸਿੰਘ ਪੱਕਾ,ਹਰਦੀਪ ਸਿੰਘ, ਕਰਨਜੀਤ ਕੌਰ ਪ੍ਰਿੰਸੀਪਲ, ਲੈਕਚਰਾਰ ਗਗਨਦੀਪ ਅਤਰ, ਲੈਕਚਰਾਰ ਫਰਜ਼ਾਨਾ ਸਮੀਮ, ਡਾ. ਗੁਰਭੇਜ ਸਿੰਘ, ਗਗਨਦੀਪ ਸਿੰਘ ਡੀ.ਪੀ.ਈ., ਸ਼ਮਿੰਦਰ ਸਿੰਘ ਮਾਨ, ਸੁਖਜਿੰਦਰ ਸਿੰਘ, ਸੁਸ਼ੀਲ ਵਰਮਾ, ਬਖਸ਼ੀਸ਼ ਕੌਰ, ਸੰਦੀਪ ਕੌਰ, ਗਗਨਦੀਪ ਸਿੰਘ, ਅਨੁਰਾਧਾ, ਕਮਲਪ੍ਰੀਤ ਕੌਰ, ਨਰਿੰਦਰ ਪਾਲ ਸਿੰਘ, ਸਰਬਜੀਤ ਸਿੰਘ ਆਦਿ ਹਾਜ਼ਰ ਸਨ।