ਸਮੱਗਰ ਸਿੱਖਿਆ ਅਭਿਆਨ ਪੰਜਾਬ ਤਹਿਤ ਆਂਗਣਵਾੜੀ ਵਰਕਰਾਂ ਦੀ ਬਲਾਕ ਪੱਧਰੀ ਟ੍ਰੇਨਿੰਗ ਆਯੋਜਿਤ
ਰੋਹਿਤ ਗੁਪਤਾ
ਬਟਾਲਾ 24 ਫਰਵਰੀ ਸਮੱਗਰ ਸਿੱਖਿਆ ਅਭਿਆਨ ਪੰਜਾਬ ਤਹਿਤ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ: ਸ਼੍ਰੀਮਤੀ ਪਰਮਜੀਤ ਕੌਰ ਦੀ ਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਡਾ. ਅਨਿਲ ਸ਼ਰਮਾਂ ਅਗਵਾਈ ਵਿੱਚ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਬਟਾਲਾ ਸ. ਜਸਵਿੰਦਰ ਸਿੰਘ ਦੇ ਸਹਿਯੋਗ ਨਾਲ ਬਲਾਕ ਬਟਾਲਾ 1 ਦੇ ਆਂਗਣਵਾੜੀ ਵਰਕਰਾਂ ਦੀ ਇੱਕ ਰੋਜ਼ਾ ਬਲਾਕ ਪੱਧਰੀ ਟ੍ਰੇਨਿੰਗ ਸਥਾਨਕ ਮੈਥੋਡਿਸਟ ਸਕੂਲ ਵਿਖੇ ਆਯੋਜਿਤ ਕੀਤੀ ਗਈ ਜਿਸ ਵਿੱਚ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਜੀ ਦੀ ਮਾਤਾ ਬਲਬੀਰ ਕੌਰ ਜੀ ਵੱਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਡਿਪਟੀ ਡੀ.ਈ.ਓ. ਡਾ. ਅਨਿਲ ਸ਼ਰਮਾਂ ਵੱਲੋਂ ਟ੍ਰੇਨਿੰਗ ਵਿਜਟ ਕਰਕੇ ਆਂਗਣਵਾੜੀ ਵਰਕਰਾਂ ਨਾਲ ਵਿਭਾਗੀ ਹਦਾਇਤਾਂ ਬਾਰੇ ਵਿਸਥਾਰ ਸਾਹਿਤ ਜਾਣਕਾਰੀ ਦਿੰਦੇ ਹੋਏ , ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੂੰ ਪੰਜਾਬ ਸਰਕਾਰ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ।
ਇਸ ਦੌਰਾਨ ਬੀ.ਪੀ.ਈ.ਓ. ਸ. ਜਸਵਿੰਦਰ ਸਿੰਘ ਨੇ ਦੱਸਿਆ ਕਿ ਸਮੱਗਰ ਸਿੱਖਿਆ ਅਭਿਆਨ ਪੰਜਾਬ ਅਧੀਨ ਆਂਗਣਵਾੜੀ ਵਰਕਰਾਂ ਦੀ ਇੱਕ ਰੋਜ਼ਾ ਟ੍ਰੇਨਿੰਗ ਆਯੋਜਿਤ ਕੀਤੀ ਗਈ ਹੈ, ਜਿਸ ਵਿੱਚ ਵਿਸ਼ੇਸ਼ ਲੋੜ੍ਹਾਂ ਵਾਲੇ ਬੱਚਿਆਂ ਨੂੰ ਸਕੂਲ ਤੱਕ ਪਹੁੰਚਾਉਣ ਲਈ ਅਤੇ ਸਰਕਾਰੀ ਸਕੂਲਾਂ ਵਿੱਚ ਦਾਖ਼ਲਾ ਵਧਾਉਣ ਲਈ ਕਿਹਾ ਗਿਆ। ਉਨ੍ਹਾਂ ਕਿਹਾ ਕਿ ਮੁੱਢਲੀ ਅਵਸਥਾ ਵਿੱਚ ਹੀ ਵਿਸ਼ੇਸ਼ ਲੋੜ੍ਹਾਂ ਵਾਲੇ ਬੱਚਿਆਂ ਦੀ ਪਹਿਚਾਣ ਹੋਣਾ ਜਰੂਰੀ ਹੈ ਅਤੇ ਇਸ ਸਬੰਧੀ ਬੱਚਿਆਂ ਦੇ ਮਾਤਾ-ਪਿਤਾ ਨੂੰ ਜਾਗਰੂਕ ਕੀਤਾ ਜਾਵੇ ਤਾਂ ਜੋ ਸਰਕਾਰੀ ਸਕੂਲਾਂ ਵਿੱਚ ਮਿਲ ਰਹੀਆਂ ਸਹੂਲਤਾਂ ਦਾ ਲਾਭ ਲੈ ਸਕਣ। ਉਨ੍ਹਾਂ ਕਿਹਾ ਕਿ ਆਂਗਣਵਾੜੀ ਵਰਕਰ ਸਿੱਖਿਆ ਵਿਭਾਗ ਵਿੱਚ ਅਧਿਆਪਕਾਂ ਨਾਲ ਮੁੱਢਲੀ ਤੌਰ ਤੇ ਇੱਕ ਕੜੀ ਵਜੋਂ ਕੰਮ ਕਰ ਰਹੇ ਹਨ। ਇਸ ਦੌਰਾਨ ਆਈ.ਈ.ਆਰ.ਟੀ. ਸਤਨਾਮ ਸਿੰਘ ਅਤੇ ਨੀਤੂ ਖੁੱਲਰ ਵੱਲੋਂ ਆਂਗਣਵਾੜੀ ਵਰਕਰਾਂ ਨੂੰ ਵਿਸਥਾਰ ਸਾਹਿਤ ਵਿਸ਼ੇ ਸਬੰਧੀ ਜਾਣਕਾਰੀ ਦਿੱਤੀ ਗਈ।
ਇਸ ਮੌਕੇ ਨਵਦੀਪ ਸਿੰਘ ਪਨੇਸਰ , ਗਗਨਦੀਪ ਸਿੰਘ , ਡੀ.ਐਸ.ਈ. ਸੱਤਪਾਲ ਮਸੀਹ, ਸੈਂਟਰ ਮੁੱਖ ਅਧਿਆਪਕ ਗੁਰਪ੍ਰਤਾਪ ਸਿੰਘ, ਸਿਮਰਨਪਾਲ ਸਿੰਘ, ਬਲਾਕ ਸਪੋਰਟਸ ਅਫ਼ਸਰ ਨਵਜੋਤ ਕੌਰ ਆਦਿ ਹਾਜ਼ਰ ਸਨ।