ਸਰਕਾਰੀ ਕਾਲਜ ਗੁਰਦਾਸਪੁਰ ਨੇ ਕਾਲਜ ਪੱਧਰ ਕੁਇਜ਼ ਮੁਕਾਬਲੇ ਵਿੱਚ ਦੂਜਾ ਸਥਾਨ ਕੀਤਾ ਹਾਸਿਲ
ਰੋਹਿਤ ਗੁਪਤਾ
ਗੁਰਦਾਸਪੁਰ,15 ਅਕਤੂਬਰ 2025- ਡਾ. ਅਸ਼ਵਨੀ ਕੁਮਾਰ ਭੱਲਾ, ਪ੍ਰਿੰਸੀਪਲ ਸਰਕਾਰੀ ਕਾਲਜ, ਗੁਰਦਾਸਪੁਰ ਨੇ ਦੱਸਿਆ ਕਿ ਸਰਕਾਰੀ ਕਾਲਜ ਗੁਰਦਾਸਪੁਰ ਦੇ ਵਿਦਿਆਰਥੀਆਂ ਵਲੋਂ ਪੰਡਿਤ ਮੋਹਨ ਲਾਲ ਐਸ.ਡੀ ਕਾਲਜ ਫਾਰ ਵੋਮੈਨ ਦੀਨਾਨਗਰ ਵਿਖੇ ਕਰਵਾਏ ਕਾਲਜ ਪੱਧਰ ਕੁਇਜ਼ ਮੁਕਾਬਲੇ ਵਿੱਚ ਭਾਗ ਲਿਆ।
ਉਨ੍ਹਾਂ ਦੱਸਿਆ ਕਿ ਵਿਦਿਆਰਥੀਆਂ ਨੇ ਆਪਣੀ ਬੁੱਧੀਮਾਨੀ ਅਤੇ ਗਿਆਨ ਦੇ ਜੋਹਰ ਦਿਖਾਉਂਦਿਆਂ ਗੁਰਦਾਸਪੁਰ ਜ਼ਿਲ੍ਹੇ ਵਿੱਚ ਦੂਜਾ ਸਥਾਨ ਪ੍ਰਾਪਤ ਕੀਤਾ ਅਤੇ ਇਨਾਮੀ ਰਾਸ਼ੀ ਨਾਲ ਸਨਮਾਨਿਤ ਕੀਤੇ ਗਏ।
ਪ੍ਰਿੰਸੀਪਲ ਡਾ. ਅਸ਼ਵਨੀ ਕੁਮਾਰ ਭੱਲਾ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਇਸ ਤਰ੍ਹਾਂ ਦੇ ਪ੍ਰਤੀਯੋਗੀ ਮੁਕਾਬਲੇ ਵਿਦਿਆਰਥੀਆਂ ਵਿੱਚ ਆਤਮ ਵਿਸ਼ਵਾਸ, ਉਤਸ਼ਾਹ ਅਤੇ ਮੁਕਾਬਲੇ ਦੀ ਭਾਵਨਾ ਪੈਦਾ ਕਰਦੇ ਹਨ। ਇਸ ਨਾਲ ਵਿਦਿਆਰਥੀਆਂ ਵਿੱਚ ਗਿਆਨ ਵਾਧਾ, ਚਿੰਤਨ-ਮਨਨ ਤੇ ਜਿਗਿਆਸਾ ਵਿੱਚ ਵਾਧਾ ਹੁੰਦਾ ਹੈ, ਜੋ ਉਨ੍ਹਾਂ ਦੇ ਸਰਵਾਂਗੀਣ ਵਿਕਾਸ ਵੱਲ ਮਹੱਤਵਪੂਰਣ ਕਦਮ ਹੈ।
ਮੁਕਾਬਲੇ ਵਿੱਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਨੂੰ ਕਾਲਜ ਪ੍ਰਬੰਧਕੀ, ਅਧਿਆਪਕ ਮੰਡਲ ਅਤੇ ਵਿਦਿਆਰਥੀ ਭਾਈਚਾਰੇ ਵੱਲੋਂ ਹਾਰਦਿਕ ਵਧਾਈ ਦਿੱਤੀ ਗਈ।