ਸਰਕਾਰੀ ਕਾਲਜ ਰੋਪੜ ਵਿਖੇ ਐੱਨ.ਐੱਸ.ਐੱਸ. ਦੇ ਸੱਤ ਰੋਜ਼ਾ ਕੈਂਪ ਦੀ ਹੋਈ ਸ਼ੁਰੂਆਤ
ਰੂਪਨਗਰ, 25 ਦਸੰਬਰ 2024: ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਕੌਮੀ ਸੇਵਾ ਯੋਜਨਾ ਵਿਭਾਗ ਦੇ ਪ੍ਰੋਗਰਾਮ ਕੋਆਰਡੀਨੇਟਰ ਡਾ. ਅਨਹਦ ਸਿੰਘ ਗਿੱਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਰਕਾਰੀ ਕਾਲਜ ਰੋਪੜ ਵਿਖੇ ਪ੍ਰਿੰਸੀਪਲ ਸ. ਜਤਿੰਦਰ ਸਿੰਘ ਗਿੱਲ ਦੀ ਸਰਪ੍ਰਸਤੀ ਹੇਠ ਐਨ.ਐਸ.ਐਸ. ਦਾ ਸੱਤ ਰੋਜ਼ਾ ਸਪੈਸ਼ਲ ਕੈਂਪ ਦੀ ਸ਼ੁਰੂਆਤ ਕੀਤੀ ਗਈ।
ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਨੇ ਆਏ ਹੋਏ ਮੁੱਖ ਮਹਿਮਾਨਾਂ ਦਾ ਸਵਾਗਤ ਕੀਤਾ ਅਤੇ ਵਲੰਟੀਅਰ ਨਾਲ ਬਤੌਰ ਆਪਣੇ ਐਨ.ਐਸ.ਐਸ. ਪ੍ਰੋਗਰਾਮ ਅਫਸਰ ਵਜੋਂ ਨਿਭਾਈਆਂ ਸੇਵਾਵਾਂ ਸਬੰਧੀ ਅਨੁਭਵ ਸਾਂਝੇ ਕੀਤੇ।
ਕੈਂਪ ਦੇ ਮੁੱਖ ਮਹਿਮਾਨ ਡਾ. ਸੰਤ ਸੁਰਿੰਦਰ ਪਾਲ ਸਿੰਘ ਨੇ ਵਲੰਟੀਅਰਾਂ ਨੂੰ ਸੰਬੋਧਨ ਕਰਦੇ ਹੋਏ ਸਮਾਜ ਸੇਵਾ ਵਿੱਚ ਨਿਰਸਵਾਰਥ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਐਨ.ਐਸ.ਐਸ. ਦੇ ਸੰਕਲਪ ਅਤੇ ਉਦੇਸ਼ 'ਤੇ ਚਾਨਣਾ ਪਾਇਆ ਅਤੇ ਵਲੰਟੀਅਰ ਨੂੰ ਸਮਾਜਿਕ ਬੁਰਾਈਆਂ ਵਿਰੁੱਧ ਆਮ ਲੋਕਾਂ ਵਿਚ ਜਾਗਰੂਕਤਾ ਪੈਦਾ ਕਰਨ ਲਈ ਪ੍ਰੇਰਿਤ ਕੀਤਾ।
ਇਸ ਸੱਤ ਰੋਜ਼ਾ ਕੈਂਪ ਵਿੱਚ ਲਗਭਗ 200 ਤੋਂ ਵੱਧ ਵਲੰਟੀਅਰ ਭਾਗ ਲੈ ਰਹੇ ਹਨ।। ਪ੍ਰੋਗਰਾਮ ਅਫਸਰ ਪ੍ਰੋ. ਕੁਲਦੀਪ ਕੌਰ ਅਤੇ ਪ੍ਰੋ. ਰਵਨੀਤ ਕੌਰ ਨੇ ਵਲੰਟੀਅਰਾਂ ਨੂੰ 9 ਅਲੱਗ-ਅਲੱਗ ਗਰੁੱਪਾਂ ਵਿੱਚ ਵੰਡਿਆ ਅਤੇ ਉਨਾਂ ਦੇ ਗਰੁੱਪ ਲੀਡਰਾਂ ਦੀ ਚੋਣ ਕੀਤੀ।
ਪ੍ਰੋ. ਮਨਪ੍ਰੀਤ ਸਿੰਘ ਨੇ ਕੈਂਪ ਦੌਰਾਨ ਸੱਤ ਦਿਨਾਂ ਵਿੱਚ ਕਰਵਾਈਆਂ ਜਾਣ ਵਾਲੀਆਂ ਗਤੀਵਿਧੀਆਂ ਜਿਵੇਂ ਪ੍ਰੋਜੈਕਟ ਵਰਕ, ਸੈਮੀਨਾਰ, ਜਾਗਰੂਕਤਾ ਰੈਲੀਆ,ਕਲਚਰ ਪ੍ਰੋਗਰਾਮ ਆਦਿ ਬਾਰੇ ਜਾਣਕਾਰੀ ਸਾਂਝੀ ਕੀਤੀ। ਮੰਚ ਸੰਚਾਲਨ ਪ੍ਰੋ. ਲਵਲੀਨ ਵਰਮਾ ਨੇ ਬਾਖੂਬੀ ਨਿਭਾਇਆ।
ਇਸ ਮੌਕੇ ਪ੍ਰੋਗਰਾਮ ਅਫਸਰ ਪ੍ਰੋ. ਜਗਜੀਤ ਸਿੰਘ, ਪ੍ਰੋ. ਗੁਰਪ੍ਰੀਤ ਕੌਰ, ਪ੍ਰੋ. ਤਰਨਜੋਤ ਕੌਰ, ਪ੍ਰੋ. ਮਨਪ੍ਰੀਤ ਕੌਰ, ਡਾ. ਮਨਦੀਪ ਕੌਰ ਅਤੇ ਪ੍ਰੋ. ਗੁਰਪ੍ਰੀਤ ਸਿੰਘ ਹਾਜ਼ਰ ਸਨ।