ਸਰਕਾਰੀ ਕਾਲਜ ਰੋਪੜ ਵਿਖੇ ਰਾਸ਼ਟਰੀ ਯੂਥ ਪਾਰਲੀਮੈਂਟ ਕੀਤੀ ਜਾਵੇਗੀ
ਦਰਸ਼ਨ ਗਰੇਵਾਲ
- ਵਿਕਸਿਤ ਭਾਰਤ ਲਈ ਨੌਜਵਾਨਾ ਨੂੰ ਨਵੇਂ ਵਿਚਾਰ ਸਾਂਝੇ ਕਰਨ ਲਈ ਮਿਲੇਗਾ ਮੌਕਾ
ਰੂਪਨਗਰ, 4 ਮਾਰਚ 2025: ਯੁਵਾ ਮੰਤਰਾਲਾ, ਭਾਰਤ ਸਰਕਾਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸਰਕਾਰੀ ਕਾਲਜ ਰੋਪੜ ਵਿਖੇ ਕੌਮੀ ਸੇਵਾ ਯੋਜਨਾ ਵੱਲੋਂ ਰਾਸ਼ਟਰੀ ਯੂਥ ਪਾਰਲੀਮੈਂਟ - ਵਿਕਸਿਤ ਭਾਰਤ 2025 ਆਯੋਜਿਤ ਕੀਤੀ ਜਾ ਰਹੀ ਹੈ। ਜਿਸ ਤਹਿਤ ਵਿਕਸਿਤ ਭਾਰਤ ਲਈ ਨੌਜਵਾਨਾ ਨੂੰ ਨਵੇਂ ਵਿਚਾਰ ਸਾਂਝੇ ਕਰਨ ਲਈ ਨੌਜਨਾਵਾਂ ਨੂੰ ਮੌਕਾ ਪ੍ਰਦਾਨ ਕਰਨਾ ਹੈ।
ਇਸ ਸਬੰਧੀ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਨੇ ਕਿਹਾ ਕਿ ਨੌਜਵਾਨਾਂ ਨੂੰ ਵੱਧ ਤੋਂ ਵੱਧ ਇਸ ਵਿੱਚ ਹਿੱਸਾ ਲੈਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਇਸ ਦਾ ਉਦੇਸ਼ ਵਿਕਸਿਤ ਭਾਰਤ ਨੂੰ ਲੈ ਕੇ ਨੌਜਵਾਨਾਂ ਦੀ ਆਵਾਜ਼ ਨੂੰ ਪਾਰਲੀਮੈਂਟ ਤੱਕ ਪਹੁੰਚਾਉਣਾਂ ਹੈ ਤਾਂ ਕਿ ਭਵਿੱਖ ਦੀਆਂ ਨੀਤੀਆਂ ਅਤੇ ਯੋਜਨਾਵਾਂ ਉਹਨਾਂ ਦੀ ਨਵੀਂ ਸੋਚ ਦੇ ਅਨੁਸਾਰ ਹੋਣ।
ਪ੍ਰੋਗਰਾਮ ਅਫ਼ਸਰ ਪ੍ਰੋ. ਜਗਜੀਤ ਸਿੰਘ ਨੇ ਦੱਸਿਆ ਕਿ ਯੂਥ ਪਾਰਲੀਮੈਂਟ ਵਿੱਚ 18-25 ਸਾਲ ਤੱਕ ਦੇ ਨੌਜਵਾਨ ਭਾਗ ਲੈ ਸਕਦੇ ਹਨ। ਇਸ ਦੀ ਰਜਿਸਟ੍ਰੇਸ਼ਨ ‘ਮਾਈ ਭਾਰਤ ਪੋਰਟਲ ਉਤੇ ਸ਼ੁਰੂ ਹੋ ਚੁੱਕੀ ਹੈ। ਰਜਿਸਟ੍ਰੇਸ਼ਨ ਕਰਨ ਦੀ ਆਖਰੀ ਮਿਤੀ 09 ਮਾਰਚ ਹੈ।
ਉਹਨਾਂ ਨੇ ਦੱਸਿਆ ਕਿ ਪ੍ਰੋਗਰਾਮ ਤਿੰਨ ਪੜਾਅ ਵਿੱਚ ਆਯੋਜਿਤ ਕੀਤਾ ਜਾਵੇਗਾ। ਨੌਜਵਾਨ ਪੋਰਟਲ ਤੇ ਇੱਕ ਮਿੰਟ ਦੀ ਵੀਡਿਓ ਅਪਲੋਡ ਕਰਕੇ ਆਪਣੇ ਆਪ ਨੂੰ ਰਜਿਸਟਰਡ ਕਰ ਸਕਦੇ ਹਨ। ਉਸ ਤੋਂ ਬਾਅਦ ਸਕਰੀਨਿੰਗ ਕਮੇਟੀ ਸਕਰੂਟਨੀ ਕਰੇਗੀ ਅਤੇ 150 ਨੌਜਵਾਨਾ ਨੂੰ ਜ਼ਿਲ੍ਹਾ ਪੱਧਰ ਤੇ ਭਾਗ ਲੈਣ ਲਈ ਚੁਣਿਆ ਜਾਵੇਗਾ।
ਉਹਨਾਂ ਦੱਸਿਆ ਕਿ ਚੁਣੇ ਗਏ ਨੌਜਵਾਨਾ ਨੂੰ ਰਾਜ ਪੱਧਰ ਅਤੇ ਰਾਸ਼ਟਰ ਪੱਧਰ ਤੇ ਭਾਗ ਲੈਣ ਦਾ ਮੌਕਾ ਮਿਲੇਗਾ। ਜੇਤੂ ਨੌਜਵਾਨਾਂ ਨੂੰ ਪਹਿਲਾ 1.50 ਲੱਖ ਰੁਪਏ, ਦੂਜਾ 1 ਲੱਖ ਰੁਪਏ ਅਤੇ ਤੀਜਾ 50 ਹਜ਼ਾਰ ਰੁਪਏ ਦਾ ਇਨਾਮ ਨਾਲ ਸਨਮਾਨਿਤ ਕੀਤਾ ਜਾਵੇਗਾ। ਭਾਗ ਲੈਣ ਦੇ ਚਾਹਵਾਨ ਨੌਜਵਾਨਾਂ ਲਈ ਕਾਲਜ ਵਿੱਚ ਸਹਾਇਤਾ ਕੇਂਦਰ ਸਥਾਪਿਤ ਕੀਤਾ ਗਿਆ ਹੈ।