ਸਰਕਾਰੀ ਸਕੂਲਾਂ ਦੀ ਹੋਈ ਕਾਇਆਕਲਪ-ਸੇਖੋਂ
ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਸਕੂਲਾਂ ਦੇ ਵਿਕਾਸ ਕੰਮਾਂ ਦਾ ਕੀਤਾ ਉਦਘਾਟਨ
ਪਰਵਿੰਦਰ ਸਿੰਘ ਕੰਧਾਰੀ
ਫਰੀਦਕੋਟ 22 ਅਪ੍ਰੈਲ ()ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਵਿੱਚ ਵੱਡੀ ਪੱਧਰ ਤੇ ਵਿਕਾਸ ਕਾਰਜ ਕਰਵਾ ਕੇ ਉਨ੍ਹਾਂ ਦੀ ਕਾਇਆਕਲਪ ਕੀਤੀ ਹੈ ਜਿਸ ਨਾਲ ਸਕੂਲਾਂ ਦਾ ਹਰ ਪੱਖੋਂ ਪੱਧਰ ਬਹੁਤ ਬਿਹਤਰ ਹੋਇਆ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਸਿੱਖਿਆ ਕ੍ਰਾਂਤੀ ਤਹਿਤ ਜਿਲ੍ਹੇ ਦੇ ਪ੍ਰਾਇਮਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਦੇ ਵਿਕਾਸ ਤਹਿਤ ਕੀਤੇ ਵੱਖ ਵੱਖ ਵਿਕਾਸ ਕਾਰਜਾਂ ਨੂੰ ਲੋਕ ਅਰਪਣ ਕਰਨ ਮੌਕੇ ਕੀਤਾ।
ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸਿੱਖਿਆ ਦੇ ਪੱਧਰ ਨੂੰ ਹੋਰ ਬਿਹਤਰ ਕਰਨ ਲਈ ਰਾਜ ਦੇ ਐਲੀਮੈਂਟਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿਚ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ’ਪੰਜਾਬ ਸਿੱਖਿਆ ਕ੍ਰਾਂਤੀ’ ਮੁਹਿੰਮ ਤਹਿਤ ਰਾਜ ਦੇ ਸਾਰੇ ਸਰਕਾਰੀ ਸਕੂਲਾਂ ਦੀ ਤਸਵੀਰ ਪੂਰੀ ਤਰ੍ਹਾਂ ਬਦਲੀ ਜਾ ਰਹੀ ਹੈ। ਵਿਦਿਆਰਥੀਆਂ ਨੂੰ ਉਨ੍ਹਾਂ ਦੀ ਰੁਚੀ ਅਤੇ ਸਮਰੱਥਾ ਅਨੁਸਾਰ ਸਿੱਖਿਆ ਪ੍ਰਾਪਤ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ ਜਿਸ ਨਾਲ ਉਹ ਬਾਹਰਵੀਂ ਕਲਾਸ ਤੋਂ ਬਾਅਦ ਪ੍ਰਤੀਯੋਗਿਤਾ ਪ੍ਰੀਖਿਆਵਾਂ ਵਿਚ ਸਫ਼ਲ ਹੋ ਕੇ ਮਨਪਸੰਦ ਅਹੁਦਿਆਂ ’ਤੇ ਸੇਵਾਵਾਂ ਦੇ ਸਕਣਗੇ।
ਸ. ਸੇਖੋਂ ਨੇ ਦੱਸਿਆ ਕਿ ਅੱਜ ਸਰਕਾਰੀ ਪ੍ਰਾਇਮਰੀ ਸਕੂਲ ਭਾਨ ਸਿੰਘ ਕਾਲੋਨੀ ਵਿਖੇ 7.51 ਲੱਖ ਨਾਲ ਆਧੁਨਿਕ ਰੂਮ ਦੇ ਉਦਘਾਟਨ ਕੀਤੇ ਗਏ। ਇਸੇ ਤਰ੍ਹਾਂ ਸਰਕਾਰੀ ਪ੍ਰਾਇਮਰੀ ਸਕੂਲ ਸੰਜੇ ਨਗਰ ਵਿਖੇ 7.51 ਲੱਖ ਦੀ ਲਾਗਤ ਨਾਲ ਆਧੁਨਿਕ ਰੂਮ ਅਤੇ 1 ਲੱਖ ਦੀ ਲਾਗਤ ਨਾਲ ਕਲਾਸ ਰੂਮ ਦਾ ਉਦਘਾਟਨ ਕੀਤਾ ਗਿਆ।
ਇਸ ਮੌਕੇ ਚੇਅਰਮੈਨ ਮਾਰਕਿਟ ਕਮੇਟੀ ਫਰੀਦੋਕਟ ਸ. ਅਮਨਦੀਪ ਸਿੰਘ, ਉਪ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਸ੍ਰੀ ਪਵਨ ਕੁਮਾਰ, ਅਮਰਜੀਤ ਸਿੰਘ ਪਰਮਾਰ ਕੁਆਡੀਨੇਟਰ ਸਿੱਖਿਆ ਕ੍ਰਾਂਤੀ,ਗੋਪਾਲ ਕ੍ਰਿਸ਼ਨ ਜੋਸ਼ੀ ਸਰਪੰਚ ਦਿਹਾਤੀ, ਸ੍ਰੀਮਤੀ ਮਮਤਾ ਭਾਰਤੀ ਮੁੱਖ ਅਧਿਆਪਕ, ਮੈਡਮ ਗੁਲਸ਼ਨ ਪ੍ਰਵੀਨ ਮੁੱਖ ਅਧਿਆਪਕ ਭਰਪੂਰ ਸਿੰਘ, ਬੀ.ਪੀ.ਈ.ਓ, ਪ੍ਰੀਤਮ ਸਿੰਘ ਭਾਣਾ, ਬਲਵਿੰਦਰ ਸਿੰਘ ਬਿੰਦੀ, ਕੁਲਦੀਪ ਸਿੰਘ, ਤੋਂ ਇਲਾਵਾ ਵੱਡੀ ਗਿਣਤੀ ਵਿੱਚ ਅਧਿਆਪਕ ਅਤੇ ਸਕੂਲੀ ਬੱਚੇ ਹਾਜ਼ਰ ਸਨ।