ਸਰਹੱਦ ਨੇੜਿਓਂ ਦੋ ਡਰੋਨ, ਕਿਲੋ ਡੇਢ ਕਿਲੋ ਹੈਰੋਇਨ ਅਤੇ ਇਕ ਪਿਸਤੌਲ ਮੈਗਜ਼ੀਨ ਸਮੇਤ ਬਰਾਮਦ
ਤਰਨਤਾਰਨ, 17 ਅਪ੍ਰੈਲ 2025 - ਭਾਰਤ-ਪਾਕਿਸਤਾਨ ਸਰਹੱਦ ਨੇੜਿਓਂ -ਬੀ.ਐੱਸ.ਐੱਫ ਵੱਲੋਂ ਦੋ ਡਰੋਨ ਡੇਢ ਕਿਲੋ ਹੈਰੋਇਨ ਅਤੇ ਇਕ ਪਿਸਤੌਲ ਸਮੇਤ ਮੈਗਜ਼ੀਨ ਬਰਾਮਦ ਕਰਨ ਵਿਚ ਸਫਲਤਾ ਹਾਸਲ ਕੀਤੀ ਗਈ ਹੈ। ਇਸ ਸਬੰਧੀ ਥਾਣਾ ਖਾਲੜਾ ਵਿਖੇ ਅਣਪਛਾਤੇ ਤਸਕਰ ਖਿਲਾਫ ਪਰਚਾ ਦਰਜ ਕਰ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਬੀ.ਐੱਸ.ਐੱਫ ਦੇ ਇਕ ਅਧਿਕਾਰੀ ਵੱਲੋਂ ਦਿੱਤੀ ਗਈ ਜਾਣਕਾਰੀ ਦੇ ਅਨੁਸਾਰ ਇਸੇ ਤਰ੍ਹਾਂ ਪਿੰਡ ਵਾਂ ਵਿਖੇ ਬੀ.ਐੱਸ.ਐੱਫ ਵੱਲੋਂ ਚਲਾਏ ਗਏ ਤਲਾਸ਼ੀ ਅਭਿਆਨ ਦੌਰਾਨ ਖੇਤਾਂ ਵਿਚ ਡਿੱਗੇ ਹੋਏ ਇਕ ਹੋਰ ਡਰੋਨ ਨੂੰ ਬਰਾਮਦ ਕੀਤਾ ਗਿਆ ਹੈ ।
ਜਿਸ ਦੇ ਨਾਲ਼ ਕੋਈ ਵੀ ਵਸਤੂ ਬਰਾਮਦ ਨਹੀਂ ਹੋਈ। ਇਸ ਸਬੰਧੀ ਬੀ.ਐੱਸ.ਐੱਫ ਵੱਲੋਂ ਡਰੋਨ ਦੀ ਬਰਾਮਦਗੀ ਤੋਂ ਬਾਅਦ ਬਰੀਕੀ ਨਾਲ ਤਲਾਸ਼ੀ ਅਭਿਆਨ ਜਾਰੀ ਰੱਖਿਆ ਗਿਆ ਹੈ। ਪਰੰਤੂ ਅੱਜ ਸਵੇਰੇ ਜਦੋਂ ਮੁੜ ਖਾਲੜਾ ਪੁਲਿਸ ਅਤੇ ਬੀਐਸਐਫ ਵੱਲੋਂ ਤਲਾਸ਼ੀ ਅਭਿਆਨ ਚਲਾਇਆ ਗਿਆ ਤਾਂ ਖੇਤਾਂ ਵਿੱਚ ਪਿਆ ਹੋਇਆ ਖੱਟੀ ਟੇਪ ਵਿੱਚ ਲਪੇਟਿਆ ਇੱਕ ਸ਼ੱਕੀ ਮੋਮੀ ਲਿਫਾਫਾ ਬਰਾਮਦ ਹੋਇਆ ਜਿਸ ਨੂੰ ਖੋਲ ਕੇ ਚੈੱਕ ਕਰਨ ਤੇ ਉਸ ਵਿੱਚੋਂ ਇੱਕ ਕਿਲੋ ਹੈਰੋਇਨ ਬਰਾਮਦ ਹੋਈ ਹੈ । ਜਾਣਕਾਰੀ ਅਨੁਸਾਰ ਇਸ ਸਬੰਧੀ ਥਾਣਾ ਖਾਲੜਾ ਵਿਖੇ ਦੋ ਵੱਖ-ਵੱਖ ਮਾਮਲੇ ਦਰਜ ਕਰਦੇ ਹੋਏ ਅਗਲੇਰੀ ਜਾਂਚ ਪੁਲਸ ਵੱਲੋਂ ਸ਼ੁਰੂ ਕਰ ਦਿੱਤੀ ਗਈ ਹੈ।
ਭਾਰਤ-ਪਾਕਿਸਤਾਨ ਸਰਹੱਦ ਨਾਲ ਲੱਗਦੇ ਪਿੰਡ ਡੱਲ ਵਿਖੇ ਬੀਤੀ ਕੱਲ ਇਕ ਡਰੋਨ ਅਤੇ ਉਸਦੇ ਨਾਲ ਇਕ ਪੈਕਟ ਨੂੰ ਬਰਾਮਦ ਕੀਤਾ ਗਿਆ, ਜਿਸ ਦੀ ਤਲਾਸ਼ੀ ਲੈਣ ਦੌਰਾਨ ਉਸ ਵਿਚੋਂ ਇਕ ਪਿਸਤੌਲ ਸਮੇਤ ਮੈਗਜ਼ੀਨ ਅਤੇ ਅੱਧਾ ਕਿਲੋ ਹੈਰੋਇਨ ਬਰਾਮਦ ਹੋਈ ਹੈ।