ਸ਼ਹੀਦ ਪਰਿਵਾਰਾਂ ਦੇ ਮੈਂਬਰ ਬੀਬੀ ਜਸਮੀਤ ਕੌਰ ਛੀਨਾ ਅਤੇ ਅਮਰਿੰਦਰ ਸਿੰਘ ਤੂੜ ਸਨਮਾਨਿਤ
ਪਟਿਆਲਾ 6 ਜੂਨ,2026
ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸਥਾਨਕ ਗੁਰਦੁਆਰਾ ਸ੍ਰੀ ਦੁੱਖ ਨਿਵਾਰਨ ਸਾਹਿਬ ਵਿਖੇ ਜੂਨ 1984 ਦੇ ਸ਼ਹੀਦ ਸਿੰਘਾਂ ਦੀ ਯਾਦ ਨੂੰ ਸਮਰਪਿਤ ਇੱਕ ਵਿਸ਼ੇਸ਼ ਸਮਾਗਮ ਵਿੱਚ ਸਿੱਖ ਕੌਮ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਗਿਆ। ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਪੰਥਕ ਸ਼ਖਸੀਅਤਾਂ, ਧਾਰਮਿਕ ਆਗੂਆਂ ਅਤੇ ਸੰਗਤਾਂ ਨੇ ਸ਼ਿਰਕਤ ਕਰਕੇ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਨਮਨ ਕੀਤਾ।
ਇਸ ਮੌਕੇ ਮਿਸਲ ਸਤਲੁਜ ਜਥੇਬੰਦੀ ਦੀ ਮਹਿਲਾ ਵਿੰਗ ਦੀ ਪ੍ਰਧਾਨ ਬੀਬੀ ਜਸਮੀਤ ਕੌਰ ਛੀਨਾ, ਜੋ ਸ਼ਹੀਦ ਸਤਨਾਮ ਸਿੰਘ ਛੀਨਾ ਦੀ ਧਰਮ ਪਤਨੀ ਹਨ, ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਦੇ ਨਾਲ ਹੀ ਜਥੇਦਾਰ ਮੋਹਨ ਸਿੰਘ ਤੁੜ ਦੇ ਹੋਣਹਾਰ ਪੋੋਤਰੇ ਸਰਦਾਰ ਅਮਰਿੰਦਰ ਸਿੰਘ ਤੁੜ ਨੂੰ ਵੀ ਸਨਮਾਨਿਤ ਕੀਤਾ ।
ਬੁਲਾਰਿਆਂ ਨੇ ਕਿਹਾ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਸਿੱਖ ਇਤਿਹਾਸ ਦਾ ਉਹ ਸੁਨਹਿਰੀ ਇਤਿਹਾਸ ਹਨ, ਜੋ ਆਉਣ ਵਾਲੀਆਂ ਪੀੜ੍ਹੀਆਂ ਨੂੰ ਕੌਮੀ ਸਵੈਮਾਨ, ਸਿਦਕ ਅਤੇ ਸੰਘਰਸ਼ ਦੀ ਪ੍ਰੇਰਣਾ ਦਿੰਦਾ ਰਹੇਗਾ। ਉਨ੍ਹਾਂ ਕਿਹਾ ਕਿ ਸ਼ਹੀਦ ਪਰਿਵਾਰਾਂ ਦਾ ਸਤਿਕਾਰ ਕਰਨਾ ਕੇਵਲ ਇੱਕ ਰਸਮ ਨਹੀਂ, ਸਗੋਂ ਕੌਮ ਦਾ ਨੈਤਿਕ ਫਰਜ਼ ਹੈ।
ਸਮਾਗਮ ਦੌਰਾਨ ਸ਼ਹੀਦ ਸਤਨਾਮ ਸਿੰਘ ਛੀਨਾ ਅਤੇ ਜਥੇਦਾਰ ਮੋਹਨ ਸਿੰਘ ਤੁੜ ਦੇ ਹੌਣਹਾਰ ਸਪੁੱਤਰ ਡਾਕਟਰ ਗੁਰਬਚਨ ਸਿੰਘ ਤੁੜ ਐਮ.ਬੀ.ਬੀ.ਐਸ ਐਮ.ਡੀ. ਵੀ 1984 ਵਿਚ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਫੌਜ ਦੀ ਗੌਲੀ ਨਾਲ ਸ਼ਹੀਦ ਹੋ ਗਏ ਸਨ, ਦੀ ਪੰਥ ਲਈ ਦਿਤੀ ਕੁਰਬਾਨੀ ਲਈ ਯਾਦ ਕੀਤਾ
ਇਸ ਮੌਕੇ ਤੇ ਹਾਜ਼ਰ ਸੰਗਤਾਂ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਕੌਮ ਦੀ ਚੜ੍ਹਦੀ ਕਲਾ ਅਤੇ ਪੰਥਕ ਏਕਤਾ ਲਈ ਅਰਦਾਸ ਵੀ ਕੀਤੀ।
ਬੁਲਾਰਿਆਂ ਨੇ ਕਿਹਾ ਕਿ ਸ਼ਹੀਦ ਕਦੇ ਮਰਦੇ ਨਹੀਂ, ਸਗੋਂ ਆਪਣੇ ਆਦਰਸ਼ਾਂ ਅਤੇ ਕੁਰਬਾਨੀਆਂ ਰਾਹੀਂ ਹਮੇਸ਼ਾ ਕੌਮ ਦੇ ਦਿਲਾਂ ਵਿੱਚ ਜੀਉਂਦੇ ਰਹਿੰਦੇ ਹਨ। ਅਜਿਹੇ ਸਮਾਗਮ ਨੌਜਵਾਨ ਪੀੜ੍ਹੀ ਨੂੰ ਆਪਣੇ ਇਤਿਹਾਸ ਅਤੇ ਵਿਰਸੇ ਨਾਲ ਜੋੜਨ ਵਿੱਚ ਵਡਮੁੱਲਾ ਯੋਗਦਾਨ ਪਾਉਂਦੇ ਹਨ ।
- Download Babushahi App
-
-