ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਨੂੰ ਮਿਲੀ ਨਵੀਂ ਮਜ਼ਬੂਤੀ
*ਸ਼ਮਸ਼ੇਰ ਸਿੰਘ ਸੰਧੂ ਸਮਰਥਕਾਂ ਸਮੇਤ ਸ਼੍ਰੋਮਣੀ ਅਕਾਲੀ ਦਲ( ਬਾਦਲ) ਛੱਡ ਕੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਵਿੱਚ ਸ਼ਾਮਲ: ਹਰਮੀਤ ਸਿੰਘ ਕਾਲਕਾ*
ਬਾਬੂਸ਼ਾਹੀ ਬਿਊਰੋ
ਨਵੀਂ ਦਿੱਲੀ 1 ਮਈ, 2026
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਲਗਾਤਾਰ ਮਜ਼ਬੂਤੀ ਵੱਲ ਅੱਗੇ ਵੱਧ ਰਿਹਾ ਹੈ ਅਤੇ ਦਿੱਲੀ ਦੀਆਂ ਸੰਗਤਾਂ ਵੱਲੋਂ ਮਿਲ ਰਿਹਾ ਭਰਪੂਰ ਸਮਰਥਨ ਇਸ ਗੱਲ ਦਾ ਸਪੱਸ਼ਟ ਪ੍ਰਮਾਣ ਹੈ। ਉਨ੍ਹਾਂ ਕਿਹਾ ਕਿ ਹਰ ਰੋਜ਼ ਸਮਾਜ ਦੇ ਵੱਖ-ਵੱਖ ਖੇਤਰਾਂ ਨਾਲ ਸੰਬੰਧਤ ਪ੍ਰਤਿਭਾਸ਼ਾਲੀ ਅਤੇ ਪ੍ਰਭਾਵਸ਼ਾਲੀ ਸ਼ਖਸੀਅਤਾਂ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਨਾਲ ਜੁੜ ਰਹੀਆਂ ਹਨ, ਜਿਨ੍ਹਾਂ ਦਾ ਸਮਾਜਿਕ ਅਤੇ ਪੰਥਕ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਰਿਹਾ ਹੈ।
ਇਸੇ ਕੜੀ ਤਹਿਤ ਅੱਜ ਸਰਦਾਰ ਸ਼ਮਸ਼ੇਰ ਸਿੰਘ ਸੰਧੂ ਆਪਣੇ ਵੱਡੇ ਸਮਰਥਕ ਵਰਗ ਸਮੇਤ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਵਿੱਚ ਸ਼ਾਮਲ ਹੋਏ। ਇਸ ਮੌਕੇ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਉਨ੍ਹਾਂ ਅਤੇ ਉਨ੍ਹਾਂ ਦੇ ਸਾਥੀਆਂ ਦਾ ਤਹਿ ਦਿਲੋਂ ਸਵਾਗਤ ਕਰਦਿਆਂ ਕਿਹਾ ਕਿ ਇਹ ਸ਼ਮੂਲੀਅਤ ਪੰਥਕ ਰਾਜਨੀਤੀ ਵਿੱਚ ਇੱਕ ਨਵੇਂ ਅਤੇ ਮਜ਼ਬੂਤ ਦੌਰ ਦੀ ਸ਼ੁਰੂਆਤ ਹੈ।
ਉਨ੍ਹਾਂ ਕਿਹਾ ਕਿ ਸਰਦਾਰ ਸ਼ਮਸ਼ੇਰ ਸਿੰਘ ਸੰਧੂ ਅਤੇ ਉਨ੍ਹਾਂ ਦੇ ਸਮਰਥਕਾਂ ਵੱਲੋਂ ਲਿਆ ਗਿਆ ਇਹ ਫੈਸਲਾ ਇੱਕ ਦ੍ਰਿੜ, ਲੋਕ-ਕੇਂਦਰਿਤ ਅਤੇ ਦੂਰਦਰਸ਼ੀ ਪੰਥਕ ਵਿਜ਼ਨ ਵੱਲ ਵੱਧ ਰਹੇ ਬਦਲਾਅ ਦਾ ਪ੍ਰਤੀਕ ਹੈ। ਇਹ ਨਾਲ ਨਾ ਸਿਰਫ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਦੀ ਮਜ਼ਬੂਤੀ ਵਿੱਚ ਵਾਧਾ ਕਰੇਗਾ, ਸਗੋਂ ਸਿੱਖ ਕੌਮ ਦੀ ਏਕਤਾ ਨੂੰ ਵੀ ਹੋਰ ਮਜਬੂਤੀ ਮਿਲੇਗੀ।
ਸਰਦਾਰ ਹਰਮੀਤ ਸਿੰਘ ਕਾਲਕਾ ਨੇ ਵਿਸ਼ਵਾਸ ਪ੍ਰਗਟਾਇਆ ਕਿ ਸਰਦਾਰ ਸ਼ਮਸ਼ੇਰ ਸਿੰਘ ਸੰਧੂ ਦਾ ਵਿਸ਼ਾਲ ਤਜਰਬਾ, ਲੰਬੀ ਸਮਾਜਿਕ ਸੇਵਾ ਅਤੇ ਅਟੁੱਟ ਸਮਰਪਣ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਦੀਆਂ ਨੀਤੀਆਂ ਅਤੇ ਉਦੇਸ਼ਾਂ ਨੂੰ ਹੋਰ ਮਜ਼ਬੂਤ ਕਰਨ ਵਿੱਚ ਮਹਤਵਪੂਰਨ
ਭੂਮਿਕਾ ਨਿਭਾਏਗਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਸਦਾ ਹੀ ਕੌਮ ਦੀ ਭਲਾਈ, ਏਕਤਾ ਅਤੇ ਨਿਸ਼ਠਾ ਨਾਲ ਸੇਵਾ ਕਰਨ ਲਈ ਵਚਨਬੱਧ ਰਹੇਗੀ।
ਉਨ੍ਹਾਂ ਕਿਹਾ ਕਿ ਪ੍ਰਭਾਵਸ਼ਾਲੀ ਸ਼ਮੂਲੀਅਤਾਂ ਜਿਨ੍ਹਾਂ ਦਾ ਸਮਾਜ ਦੇ ਵੱਖ ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਹੈ ਨਾਲ ਪਾਰਟੀ ਦੇ ਵਿਸਥਾਰ ਅਤੇ ਪੰਥਕ ਹਿੱਤਾਂ ਦੀ ਰੱਖਿਆ ਲਈ ਨਵੇਂ ਰਸਤੇ ਖੋਲ੍ਹਦੀਆਂ ਹਨ ਅਤੇ ਭਵਿੱਖ ਵਿੱਚ ਹੋਰ ਵੀ ਮਜ਼ਬੂਤ ਅਤੇ ਇਕਜੁੱਟ ਸਿੱਖ ਆਵਾਜ਼ ਦੀ ਨਿਰਮਾਣ ਵਿੱਚ ਮਦਦਗਾਰ ਸਾਬਤ ਹੋਣਗੀਆਂ।
Click to Follow Babushahi Facebook page →