← ਪਿਛੇ ਪਰਤੋ
ਸ਼੍ਰੋਮਣੀ ਕਮੇਟੀ ਦਾ ਬਜਟ ਇਜਲਾਸ ਅੱਜ, ਕਈ ਸਿੱਖ ਜਥੇਬੰਦੀਆਂ ਵੱਲੋਂ ਹੋਵੇਗਾ ਰੋਸ ਪ੍ਰਦਰਸ਼ਨ ਬਾਬੂਸ਼ਾਹੀ ਨੈਟਵਰਕ ਅੰਮ੍ਰਿਤਸਰ, 28 ਮਾਰਚ, 2025: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਬਜਟ ਇਜਲਾਸ ਅੱਜ 28 ਮਾਰਚ ਨੂੰ ਦੁਪਹਿਰ 12.00 ਵਜੇ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਹੋ ਰਿਹਾ ਹੈ। ਇਸਦੇ ਕਾਫੀ ਹੰਗਾਮੇਦਾਰ ਰਹਿਣ ਦੀ ਸੰਭਾਵਨਾ ਹੈ ਕਿਉਂਕਿ ਵਿਰੋਧੀ ਧਿਰ ਦੇ 40 ਮੈਂਬਰਾਂ ਨੇ ਮੰਗ ਕੀਤੀ ਹੈ ਕਿ ਹਟਾਏ ਜਥੇਦਾਰ ਬਹਾਲ ਕੀਤੇ ਜਾਣ। ਇਸ ਦੌਰਾਨ ਦਮਦਮੀ ਟਕਸਾਲ ਦੇ ਨੇਤਾ ਹਰਨਾਮ ਸਿੰਘ ਧੁੰਮਾ ਵੱਲੋਂ ਅੱਜ ਰੋਸ ਪ੍ਰਦਰਸ਼ਨ ਵੀ ਰੱਖਿਆ ਗਿਆ ਹੈ ਜਿਸ ਵਿਚ ਕਈ ਸਿੱਖ ਜਥੇਬੰਦੀਆਂ ਦੇ ਕਾਰਕੁੰਨਾਂ ਦੇ ਸ਼ਾਮਲ ਹੋਣ ਦੀ ਸੰਭਾਵਨਾ ਹੈ। ਇਸ ਰੋਸ ਪ੍ਰਦਰਸ਼ਨ ਵਿਚ ਵੀ ਜਥੇਦਾਰਾਂ ਦੀ ਬਹਾਲੀ ਦੀ ਮੰਗ ਕੀਤੀ ਜਾਵੇਗੀ।
Total Responses : 0