← ਪਿਛੇ ਪਰਤੋ
ਸ਼ੱਕੀ ਹਲਾਤਾਂ 'ਚ ਹੋਈ ਨੌਜਵਾਨ ਦੀ ਮੌਤ- ਪਰਿਵਾਰਿਕ ਮੈਂਬਰਾਂ ਨੇ ਦੀਨਾਨਗਰ ਥਾਣੇ ਸਾਹਮਣੇ ਲਾਸ਼ ਰੱਖ ਕੇ ਲਾਇਆ ਧਰਨਾ
ਰੋਹਿਤ ਗੁਪਤਾ , ਗੁਰਦਾਸਪੁਰ
ਵਿਧਾਨ ਸਭਾ ਹਲਕਾ ਦੀਨਾ ਨਗਰ ਅਧੀਨ ਆਉਂਦੇ ਪਿੰਡ ਨਾਨੋ ਨੰਗਲ ਵਿਖੇ ਇਕ ਨੌਜਵਾਨ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋਣ ਕਾਰਨ ਅੱਜ ਪਰਿਵਾਰਿਕ ਮੈਂਬਰਾਂ ਵੱਲੋਂ ਇਨਸਾਫ ਨਾ ਮਿਲਣ ਤੇ ਪੁਲਿਸ ਸਟੇਸ਼ਨ ਦੀਨਾਨਗਰ ਸਾਹਮਣੇ ਨੌਜਵਾਨ ਦੀ ਲਾਸ਼ ਰੱਖ ਕੇ ਪੁਲਿਸ ਖਿਲਾਫ ਧਰਨਾ ਦਿੱਤਾ ਗਿਆ ਪਰਿਵਾਰਿਕ ਮੈਂਬਰਾਂ ਵੱਲੋਂ ਨੌਜਵਾਨ ਦੀ ਮੌਤ ਦੇ ਜਿੰਮੇਵਾਰ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕਰਨ ਦੀ ਗੱਲ ਕਹੀ ਜਾ ਰਹੀ ਸੀ ਜਦ ਪਰਿਵਾਰਿਕ ਮੈਂਬਰਾਂ ਵੱਲੋਂ ਇਹ ਧਰਨਾ ਲਗਾਇਆ ਗਿਆ ਤਾਂ ਮੌਕੇ ਤੇ ਥਾਣਾ ਮੁਖੀ ਦੀਨਾਨਗਰ ਵੱਲੋਂ ਪਹੁੰਚ ਕੇ ਮਾਮਲਾ ਦਰਜ ਕਰਨ ਦਾ ਭਰੋਸਾ ਦਿੱਤਾ ਗਿਆ ਜਿਸ ਤੋਂ ਉਪਰੰਤ ਪਰਿਵਾਰਿਕ ਮੈਂਬਰਾਂ ਵੱਲੋਂ ਇਹ ਧਰਨਾ ਚੁੱਕ ਲਿਆ ਗਿਆ। ਉਧਰ ਇਸ ਸੰਬੰਧੀ ਜਦ ਪੁਲਿਸ ਨਾਲ ਗੱਲਬਾਤ ਕੀਤੀ ਗਈ ਤਾਂ ਉਹਨਾਂ ਕਿਹਾ ਕਿ ਇਹਨਾਂ ਦਾ ਆਪਸ ਵਿੱਚ ਦੋਨਾਂ ਪਰਿਵਾਰਾਂ ਦਾ ਸਮਝੌਤਾ ਹੋ ਗਿਆ ਹੈ। ਜਿਸ ਕਾਰਨ ਪਰਿਵਾਰਿਕ ਮੈਂਬਰਾਂ ਵੱਲੋਂ ਪੁਲਿਸ ਨੂੰ ਆਪਣੇ ਬਿਆਨ ਦਰਜ ਨਹੀਂ ਕਰਵਾਏ ਗਏ ਜਿਸ ਕਾਰਨ ਕਿਸੇ ਤਰ੍ਹਾਂ ਦੀ ਕੋਈ ਕਾਨੂੰਨੀ ਕਾਰਵਾਈ ਨਹੀਂ ਕੀਤੀ ਗਈ ਹੈ।
Total Responses : 250