ਸਾਂਝੇ ਮਜ਼ਦੂਰ ਮੋਰਚੇ ਵੱਲੋਂ ਚੰਡੀਗੜ੍ਹ ਪੁਲਿਸ ਵੱਲੋਂ ਕਿਸਾਨਾਂ 'ਤੇ ਵਹਿਸ਼ੀਆਨਾ ਜ਼ਬਰ ਦੀ ਨਿਖੇਧੀ
ਅਸ਼ੋਕ ਵਰਮਾ
ਬਠਿੰਡਾ, 16 ਮਈ 2026: ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਨੇ ਪਾਣੀਆਂ ਨਾਲ ਸਬੰਧਤ ਹੱਕੀ ਮੰਗਾਂ ਨੂੰ ਲੈ ਕੇ ਚੰਡੀਗੜ੍ਹ ਵਿਖੇ ਰਾਜਪਾਲ ਭਵਨ ਵੱਲ ਸ਼ਾਂਤਮਈ ਮਾਰਚ ਕਰਦੇ ਕਿਸਾਨਾਂ ਤੇ ਪੁਲਿਸ ਵੱਲੋਂ ਲਾਠੀਚਾਰਜ ਕਰਨ, ਪਾਣੀ ਦੀਆਂ ਬੁਛਾੜਾਂ ਮਾਰਨ ਤੇ ਅੱਥਰੂ ਗੈਸ ਦੇ ਗੋਲੇ ਦਾਗ ਕੇ ਕੲਈ ਕਿਸਾਨਾਂ ਨੂੰ ਜ਼ਖ਼ਮੀ ਕਰਨ ਵਾਲੀ ਕਾਰਵਾਈ ਦੀ ਸਖਤ ਨਿਖੇਧੀ ਕੀਤੀ ਹੈ।
ਸਾਂਝੇ ਮਜ਼ਦੂਰ ਮੋਰਚੇ ਦੇ ਆਗੂਆਂ ਤਰਸੇਮ ਪੀਟਰ, ਦਰਸ਼ਨ ਨਾਹਰ ਦੇਵੀ ਕੁਮਾਰੀ ਸਰਹਾਲੀ ਕਲਾਂ, ਲਛਮਣ ਸਿੰਘ ਸੇਵੇਵਾਲਾ, ਗੁਰਮੇਸ਼ ਸਿੰਘ, ਕੁਲਵੰਤ ਸਿੰਘ ਸੇਲਬਰਾਹ, ਮੁਕੇਸ਼ ਮਲੌਦ ਤੇ ਗੋਬਿੰਦ ਸਿੰਘ ਛਾਜਲੀ ਨੇ ਜ਼ਾਰੀ ਕੀਤੇ ਬਿਆਨ ਰਾਹੀਂ ਐਸ ਕੇ ਐਮ ਦੇ ਸੱਦੇ ਤਹਿਤ ਗਵਰਨਰ ਹਾਊਸ ਵੱਲ ਸ਼ਾਂਤਮਈ ਮਾਰਚ ਕਰਦੇ ਕਿਸਾਨਾਂ 'ਤੇ ਪੁਲਿਸ ਵੱਲੋਂ ਜ਼ਬਰ ਢਾਹੁਣ ਅਤੇ ਕੁੱਝ ਕਿਸਾਨਾਂ ਨੂੰ ਗਿਰਫ਼ਤਾਰ ਕਰਨ ਨੂੰ ਜਮਹੂਰੀ ਹੱਕਾਂ ਦਾ ਦਮਨ ਕਰਾਰ ਦਿੱਤਾ।
ਉਹਨਾਂ ਦੋਸ਼ ਲਾਇਆ ਕਿ ਕਿਸਾਨਾਂ ਮਜ਼ਦੂਰਾਂ ਤੇ ਮੁਲਾਜ਼ਮਾਂ ਸਮੇਤ ਕਿਰਤੀ ਲੋਕਾਂ ਨੂੰ ਆਪਣੀ ਰਾਜਧਾਨੀ ਵਿੱਚ ਹੀ ਪ੍ਰਦਰਸ਼ਨ ਕਰਨ ਦੀ ਆਗਿਆ ਨਾ ਦੇਣਾ ਅਜ਼ਾਦੀ ਤੇ ਜਮਹੂਰੀਅਤ ਦੇ ਦਾਅਵਿਆਂ 'ਤੇ ਵੱਡੇ ਸਵਾਲ ਖੜ੍ਹਾ ਕਰਦਾ ਹੈ। ਉਹਨਾਂ ਆਖਿਆ ਕਿ ਕੇਂਦਰ ਦੀ ਭਾਜਪਾ ਸਰਕਾਰ ਸਮੇਤ ਵੱਖ ਵੱਖ ਵੱਖ ਸੂਬਿਆਂ ਚ ਕੰਮ ਕਰਦੀਆਂ ਮੌਕਾਪ੍ਰਸਤ ਸਿਆਸੀ ਪਾਰਟੀਆਂ ਦੀਆਂ ਸਰਕਾਰਾਂ ਪਾਣੀ ਵਰਗੀ ਕੁਦਰਤੀ ਤੇ ਅਨਮੋਲ ਦਾਤ ਨੂੰ ਆਏ ਦਿਨ ਵਪਾਰਕ ਵਸਤੂ ਬਣਾ ਕੇ ਕਾਰਪੋਰੇਟ ਘਰਾਣਿਆਂ ਹਵਾਲੇ ਕਰ ਰਹੀਆਂ ਹਨ।
- Download Babushahi App
-
-