← ਪਿਛੇ ਪਰਤੋ
ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਸ੍ਰੀ ਦਰਬਾਰ ਸਾਹਿਬ ਵਿਚ ਹੋਏ ਨਤਮਸਤਕ ਬਾਦਲ ਪਰਿਵਾਰ ਵੱਲੋਂ ਲੜੀਵਾਰ ਚਲਦੇ ਆ ਰਹੇ ਆਖੰਡ ਪਾਠ ਸਾਹਿਬ ਦੇ ਪਾਏ ਭੋਗ ਅਤੇ ਨਵੇਂ ਸਾਲ ਦੇ ਲਈ ਆਖੰਡ ਪਾਠ ਸਾਹਿਬ ਦੀ ਕਰਵਾਈ ਆਰੰਭਤਾ ਗੁਰਪ੍ਰੀਤ ਸਿੰਘ ਬਾਬੂਸ਼ਾਹੀ ਨੈਟਵਰਕ ਅੰਮ੍ਰਿਤਸਰ, 31 ਦਸੰਬਰ, 2024: ਰੂਹਾਨੀਅਤ ਦਾ ਕੇਂਦਰ ਸ੍ਰੀ ਦਰਬਾਰ ਸਾਹਿਬ ਜਿੱਥੇ ਹਰ ਵਿਅਕਤੀ ਆ ਕੇ ਆਪਣੀ ਆਸਥਾ ਦਾ ਪ੍ਰਗਟਾਵਾ ਕਰਦਾ ਹੈ ਅਤੇ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕਦਾ ਹੈ। ਅਤੇ ਗੁਰਬਾਣੀ ਕੀਰਤਨ ਸਰਵਣ ਕਰਦਾ ਹੈ ਤੇ ਪਵਿੱਤਰ ਸਰੋਵਰ ਦੇ ਵਿੱਚ ਇਸ਼ਨਾਨ ਕਰਕੇ ਸਰਬੱਤ ਦੇ ਭਲੇ ਦੀ ਅਰਦਾਸ ਕਰਦਾ ਹੈ। ਉੱਥੇ ਹੀ ਅੱਜ ਸਾਬਕਾ ਕੇਂਦਰੀ ਮੰਤਰੀ ਅਤੇ ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਪਹੁੰਚੇ। ਉਹਨਾਂ ਨੇ ਦਰਬਾਰ ਸਾਹਿਬ ਵਿੱਚ ਮੱਥਾ ਟੇਕ ਕੇ ਆਪਣੀ ਆਸਥਾ ਦਾ ਪ੍ਰਗਟਾਵਾ ਕੀਤਾ। ਇਸ ਦੇ ਨਾਲ ਹੀ ਬਾਦਲ ਪਰਿਵਾਰ ਵੱਲੋਂ ਚਲਦੇ ਆ ਰਹੇ ਲੜੀ ਤਹਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਜਦੇ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਅਤੇ ਨਵੇਂ ਆਖੰਡ ਪਾਠ ਸਾਹਿਬ ਦੀ ਆਰੰਭਤਾ ਕੀਤੀ ਗਈ। ਇਸ ਦੌਰਾਨ ਉਹਨਾਂ ਨੇ ਪੱਤਰਕਾਰਾਂ ਤੋਂ ਪੂਰੀ ਤਰੀਕੇ ਦੂਰੀ ਬਣਾਈ ਰੱਖੀ।
Total Responses : 264