ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਦੇ ਦੇਹਾਂਤ 'ਤੇ ਸੂਬੇ 'ਚ 3 ਦਿਨਾਂ ਦੇ ਸਰਕਾਰੀ ਸੋਗ ਦਾ ਐਲਾਨ
ਚੰਡੀਗੜ੍ਹ, 20 ਦਸੰਬਰ 2024 - ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਦੇ ਦੇਹਾਂਤ 'ਤੇ ਸੂਬੇ 'ਚ 3 ਦਿਨਾਂ ਦਾ ਸਰਕਾਰੀ ਸੋਗ ਦਾ ਐਲਾਨ ਕੀਤਾ ਗਿਆ ਹੈ। ਇਸ ਸੰਬੰਧੀ ਹਰਿਆਣਾ ਸਰਕਾਰ ਦੁਆਰਾ ਅਧਿਕਾਰਤ ਹੁਕਮ ਜਾਰੀ ਕਰ ਦਿੱਤਾ ਗਿਆ ਹੈ। 22 ਦਸੰਬਰ ਤੱਕ 3 ਦਿਨ ਦਾ ਰਾਜ ਸੋਗ ਅਤੇ 21 ਦਸੰਬਰ ਨੂੰ ਸੂਬੇ ਵਿੱਚ ਇੱਕ ਦਿਨ ਦੀ ਛੁੱਟੀ ਰਹੇਗੀ।
ਸੂਬੇ ਵਿੱਚ 20-22 ਦਸੰਬਰ ਤੱਕ ਕੋਈ ਵੀ ਸਰਕਾਰੀ ਮਨੋਰੰਜਨ ਪ੍ਰੋਗਰਾਮ ਨਹੀਂ ਮਨਾਇਆ ਜਾਵੇਗਾ। ਸਾਬਕਾ ਮੁੱਖ ਮੰਤਰੀ ਦਾ ਅੰਤਿਮ ਸਸਕਾਰ 21 ਦਸੰਬਰ ਨੂੰ ਸਰਕਾਰੀ ਸਨਮਾਨਾਂ ਨਾਲ ਕੀਤਾ ਜਾਵੇਗਾ।