← ਪਿਛੇ ਪਰਤੋ
ਸਾਬਕਾ PM ਮਨਮੋਹਨ ਸਿੰਘ ਦੀ ਮੌਤ 'ਤੇ ਸੱਤ ਦਿਨਾਂ ਦੇ ਰਾਸ਼ਟਰੀ ਸੋਗ ਦਾ ਐਲਾਨ
ਨਵੀਂ ਦਿੱਲੀ, 27 ਦਸੰਬਰ 2024 : ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੇ 92 ਸਾਲ ਦੀ ਉਮਰ 'ਚ ਦਿੱਲੀ ਦੇ ਏਮਜ਼ ਹਸਪਤਾਲ 'ਚ ਆਖਰੀ ਸਾਹ ਲਿਆ। ਉਨ੍ਹਾਂ ਦੀ ਮੌਤ ਦੀ ਪੁਸ਼ਟੀ ਕਾਂਗਰਸ ਨੇ ਕੀਤੀ ਹੈ। ਕਾਂਗਰਸ ਦੇ ਸੀਨੀਅਰ ਆਗੂਆਂ ਨੇ ਉਨ੍ਹਾਂ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਕੇਂਦਰ ਸਰਕਾਰ ਨੇ ਸਾਬਕਾ ਪ੍ਰਧਾਨ ਮੰਤਰੀ ਦੀ ਮੌਤ 'ਤੇ ਸੱਤ ਦਿਨਾਂ ਦੇ ਰਾਸ਼ਟਰੀ ਸੋਗ ਦਾ ਐਲਾਨ ਕੀਤਾ ਹੈ।
Total Responses : 37