ਸਿਵਲ ਸਰਜਨ ਡਾ. ਬਲਵੀਰ ਕੁਮਾਰ ਵੱਲੋਂ ਜ਼ਿਲ੍ਹਾ ਹਸਪਤਾਲ ਦਾ ਦੌਰਾ
- ਚੱਲ ਰਹੇ ਪ੍ਰੋਜੈਕਟਾਂ ਨੂੰ ਤੈਅ ਸਮੇਂ 'ਚ ਮੁਕੰਮਲ ਕਰਨ ਲਈ ਕੰਮ ਵਿਚ ਤੇਜ਼ੀ ਲਿਆਉਣ ਦੇ ਆਦੇਸ਼
ਪ੍ਰਮੋਦ ਭਾਰਤੀ
ਨਵਾਂ ਸ਼ਹਿਰ 20 ਫਰਵਰੀ,2025 - ਸਿਵਲ ਸਰਜਨ ਸ਼ਹੀਦ ਭਗਤ ਸਿੰਘ ਨਗਰ ਡਾ. ਬਲਵੀਰ ਕੁਮਾਰ ਵੱਲੋਂ ਅੱਜ ਸੀਨੀਅਰ ਮੈਡੀਕਲ ਅਫਸਰ ਡਾ. ਸਤਵਿੰਦਰ ਪਾਲ ਸਿੰਘ ਨਾਲ ਜ਼ਿਲ੍ਹਾ ਹਸਪਤਾਲ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਚੱਲ ਰਹੇ ਪ੍ਰੋਜੈਕਟ ਆਈ .ਪੀ .ਐਚ ਲੈਬ ਅਤੇ ਨਵੇਂ ਬਣਨ ਵਾਲੇ ਪ੍ਰੋਜੈਕਟਾਂ ਫੈਸੀਲੀਟੇਸ਼ਨ ਸੈਂਟਰ, ਬਰਨਿੰਗ ਯੂਨਿਟ , ਪੈਲੀਇਟਿਵ ਯੂਨਿਟ ਆਦਿ ਬਾਰੇ ਵਿਚਾਰ-ਵਟਾਂਦਰਾ ਕੀਤਾ ਅਤੇ ਉਨ੍ਹਾਂ ਲਈ ਢੁਕਵੀ ਜਗ੍ਹਾ ਦੀ ਚੋਣ ਸਬੰਧੀ ਗੱਲਬਾਤ ਕੀਤੀ ਗਈ। ਇਸ ਦੇ ਨਾਲ ਹੀ ਉਨ੍ਹਾਂ ਨੇ ਹਦਾਇਤ ਕਰਦਿਆਂ ਕਿਹਾ ਕਿ ਦਵਾਈਆਂ, ਬਿਜਲੀ, ਪਾਣੀ, ਐਮਰਜੈਂਸੀ ਤੇ ਸਾਫ਼-ਸਫ਼ਾਈ ਵੱਲ ਖਾਸ ਧਿਆਨ ਦਿੱਤਾ ਜਾਵੇ।
ਉਨ੍ਹਾਂ ਨੇ ਨਵੇਂ ਪ੍ਰੋਜੈਕਟਾਂ ਲਈ ਢੁਕਵੀ ਜਗ੍ਹਾ ਦੀ ਚੋਣ ਸਬੰਧੀ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਸਿਹਤ ਸੇਵਾਵਾਂ ਨੂੰ ਹੋਰ ਬਿਹਤਰ ਬਣਾਇਆ ਜਾਵੇ ਤਾਂ ਜੋ ਆਮ ਮਰੀਜ਼ਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਨਾ ਆਵੇ ।
ਉਨ੍ਹਾਂ ਕਿਹਾ ਕਿ ਚੱਲ ਰਹੇ ਪ੍ਰੋਜੈਕਟਾਂ ਨੂੰ ਨਿਰਧਾਰਿਤ ਸਮੇਂ ਵਿਚ ਮੁਕੰਮਲ ਕਰਨ ਲਈ ਕੰਮ ਵਿਚ ਤੇਜ਼ੀ ਲਿਆਂਦੀ ਜਾਵੇ। ਉਨ੍ਹਾਂ ਜ਼ਿਲ੍ਹਾ ਹਸਪਤਾਲ ਵਿਚ ਰਾਤ ਸਮੇਂ ਸੁਰੱਖਿਆ ਦੇ ਪ੍ਰਬੰਧਾਂ ਨੂੰ ਬਿਹਤਰ ਬਣਾਉਣ ਲਈ ਸੀ. ਸੀ. ਟੀ. ਵੀ. ਕੈਮਰਿਆਂ ਦਾ ਸਮੇਂ- ਸਮੇਂ 'ਤੇ ਨਿਰੀਖਣ ਕਰਨ ਸਬੰਧੀ ਵੀ ਹਦਾਇਤਾਂ ਦਿੱਤੀਆਂ। ਇਸ ਮੌਕੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਰਾਕੇਸ਼ ਪਾਲ, ਡਿਪਟੀ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਤਰਸੇਮ ਲਾਲ, ਪਰਮਵੀਰ ਪ੍ਰਿੰਸ, ਸੀਨੀਅਰ ਫਾਰਮੇਸੀ ਅਫ਼ਸਰ, ਸਤਵਿੰਦਰ ਪਾਲ ਕੌਰ, ਹਰਜੀਤ ਸਿੰਘ ਤੇ ਸਮੂਹ ਹਾਜਰ ਸਟਾਫ਼ ਹਾਜ਼ਰ ਸੀ।