ਸਿਹਤ ਜਾਗਰੁਕਤਾ ਦੇ ਪ੍ਰਸਾਰ ਲਈ ਯਤਨਾਂ ਵਿੱਚ ਲਿਆਂਦੀ ਜਾਵੇ ਤੇਜੀ-ਡਾ. ਪ੍ਰਭਜੋਤ ਕੌਰ ਕਲਸੀ
ਰੋਹਿਤ ਗੁਪਤਾ
ਗੁਰਦਾਸਪੁਰ 11 ਅਪ੍ਰੈਲ
ਡਾਇਰੈਕਟਰ ਸਿਹਤ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ
ਸਿਵਲ ਸਰਜਨ ਗੁਰਦਾਸਪੁਰ ਡਾ. ਪ੍ਰਭਜੋਤ ਕੌਰ ਕਲਸੀ ਦੀ ਅਗੁਵਾਈ ਹੇਠ ਜਿਲੇ ਦੇ ਸਮੂਹ ਨਰਸਿੰਗ ਕਾਲਜਾਂ ਦੇ ਪ੍ਰਿੰਸੀਪਲਾਂ ਦੀ ਮੀਟਿੰਗ ਹੋਈ।
ਇਸ ਮੌਕੇ ਸਿਵਲ ਸਰਜਨ ਡਾਕਟਰ ਪ੍ਰਭਜੋਤ ਕੌਰ ਕਲਸੀ ਨੇ ਕਿਹਾ ਕਿ ਨਰਸਿੰਗ ਵਿਦਿਆਰਥੀਆਂ ਦਾ ਰੋਸਟਰ ਸਮੇਂ ਸਿਰ ਸਾਂਝਾ ਕੀਤਾ ਜਾਵੇ । ਨਰਸਿੰਗ ਵਿਦਿਆਰਥੀਆਂ ਦੀਆਂ ਮੁਸ਼ਕਲਾਂ ਦਾ ਸਮੇਂ ਸਿਰ ਨਿਪਟਾਰਾ ਕੀਤਾ ਜਾਵੇ । ਜਿਸ ਸੰਸਥਾ ਵਿੱਚ ਨਰਸਿੰਗ ਵਿਦਿਆਰਥੀ ਜਾਂਦੇ ਹਨ ਉਥੋਂ ਦੇ ਰੋਸਟਰ ਅਨੁਸਾਰ ਛੁੱਟੀਆਂ ਤੈਅ ਕੀਤੀਆਂ ਜਾਣ।
ਇਸ ਮੌਕੇ ਸਮੂਹ ਬੀ ਈ ਈ ਦੀ ਵੀ ਮੀਟਿੰਗ ਹੋਈ ।ਮੀਟਿੰਗ ਵਿੱਚ ਸਿਵਲ ਸਰਜਨ ਨੇ ਕਿਹਾ ਕਿ ਲੋਕਾਂ ਨੂੰ ਸਿਹਤ ਪ੍ਰਤੀ ਜਾਗਰੂਕ ਕਰਨ ਲਈ ਆਈਈਸੀ ਗਤੀਵਿਧੀਆਂ ਵਿੱਚ ਤੇਜੀ ਲਿਆਂਦੀ ਜਾਵੇ। ਚੰਗੀ ਸਿਹਤ ਦੇ ਨੁਕਤੇ ਲੋਕਾਂ ਨਾਲ ਸਾਂਝਾ ਕੀਤੇ ਜਾਣ। ਫੀਲਡ ਸਟਾਫ ਵੱਲ਼ੋ ਸਮੂਹ ਨੈਸ਼ਨਲ ਪ੍ਰੋਗਰਾਮਾਂ ਲਈ ਬਣਦਾ ਸਹਿਯੋਗ ਕੀਤਾ ਜਾਵੇ ।
ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਗਰਮੀ ਅਤੇ ਮੱਛਰ ਜਣਿਤ ਰੋਗਾਂ ਦਾ ਜਿਆਦਾ ਖਦਸ਼ਾ ਹੈ। ਇਸ ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ ।
ਜਿਲਾ ਪਰਿਵਾਰ ਭਲਾਈ ਅਫਸਰ ਡਾ. ਤੇਜਿੰਦਰ ਕੌਰ ਨੇ ਨੈਸ਼ਨਲ ਪ੍ਰੋਗਰਾਮ ਬਾਰੇ ਚਰਚਾ ਕੀਤੀ । ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਿਹਤ ਪ੍ਰਤੀ ਜਾਗਰੂਕ ਕਰਨ ਲਈ ਆਈਈਸੀ ਗਤੀਵਿਧੀਆਂ ਵਿੱਚ ਤੇਜੀ ਲਿਆਂਦੀ ਜਾਵੇ। ਚੰਗੀ ਸਿਹਤ ਦੇ ਨੁਕਤੇ ਲੋਕਾਂ ਨਾਲ ਸਾਂਝਾ ਕੀਤੇ ਜਾਣ।
ਇਸ ਮੌਕੇ ਜਿਲਾ ਐਪੀਡਮੋਲੋਜਿਸਟ ਡਾ. ਗੁਰਪ੍ਰੀਤ ਕੌਰ , ਡਾ.ਮਮਤਾ, ਡਾ. ਸਪਨਾ ਕੋਆਰਡੀਨੇਟਰ ਸੀਸੀਪੀ ਪ੍ਰੋਗਰਾਮ , ਮਾਸ ਮੀਡੀਆ ਅਫਸਰ ਪਰਮਿੰਦਰ ਸਿੰਘ ਆਦਿ ਹਾਜਰ ਸਨ ,