ਸਿਹਤ ਵਿਭਾਗ ਨੂੰ ਦਰਿਆ ਨੇੜਲੇ ਪਿੰਡਾਂ ਵਿਚ ਮੁਸ਼ਤੈਦੀ ਵਰਤਣ ਦੇ ਆਦੇਸ਼
ਸਿਹਤ ਵਿਭਾਗ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਕੈਂਪ ਲਗਾ ਕੇ ਦਿੱਤੀਆਂ ਸਿਹਤ ਸਹੂਲਤਾਂ
ਪ੍ਰਮੋਦ ਭਾਰਤੀ
ਕੀਰਤਪੁਰ ਸਾਹਿਬ 06 ਸਤੰਬਰ ,2025
ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਨੇ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਹੈ ਕਿ ਦਰਿਆਵਾਂ ਅਤੇ ਨਹਿਰਾਂ ਨੇੜੇ ਵਸੋ ਵਾਲੇ ਇਲਾਕਿਆਂ ਵਿੱਚ ਪੂਰੀ ਮੁਸ਼ਤੈਦੀ ਰੱਖੀ ਜਾਵੇ। ਜਿਹੜੇ ਇਲਾਕੇ ਹੜ੍ਹਾਂ ਦੀ ਮਾਰ ਵਿੱਚ ਆਏ ਹਨ ਜਾਂ ਕਿਤੇ ਵੀ ਬਰਸਾਤਾ ਦਾ ਪਾਣੀ ਇਕੱਠਾ ਹੋ ਰਿਹਾ ਹੈ, ਉਨ੍ਹਾਂ ਇਲਾਕਿਆਂ ਵਿਚ ਦਵਾਈ ਦਾ ਛਿੜਕਾਓ ਕੀਤਾ ਜਾਵੇ। ਸਿਹਤ ਵਿਭਾਗ ਲੋਕਾਂ ਨੂੰ ਚੋਕਸ ਕਰੇ ਕਿ ਉਹ ਸਾਵਧਾਨੀਆਂ ਅਪਨਾ ਕੇ ਆਪਣੇ ਆਪ ਨੂੰ ਸੁਰੱਖਿਅਤ ਬਣਾਉਣ।ਸਿਹਤ ਮੰਤਰੀ ਪੰਜਾਬ ਡਾ.ਬਲਬੀਰ ਸਿੰਘ ਦੇ ਹੁਕਮਾਂ ਅਤੇ ਸਿਵਲ ਸਰਜਨ ਰੂਪਨਗਰ ਡਾ. ਬਲਵਿੰਦਰ ਕੌਰ ਤੇ ਹੜ੍ਹ ਜ਼ਿਲ੍ਹਾ ਨੋਡਲ ਅਧਿਕਾਰੀ ਡਾ. ਬੌਬੀ ਗੁਲਾਟੀ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਸਿਹਤ ਵਿਭਾਗ ਵੱਲੋਂ ਬਲਾਕ ਕੀਰਤਪੁਰ ਸਾਹਿਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਜਿੱਥੇ ਮੈਡੀਕਲ ਅਤੇ ਰਾਹਤ ਕੈਂਪ ਦੀ ਵਿਵਸਥਾ ਕੀਤੀ ਗਈ ਹੈ, ਉੱਥੇ ਹੀ ਸਿਹਤ ਵਿਭਾਗ ਦੀ ਟੀਮ ਵੱਲੋਂ ਟ੍ਰੈਕਟਰ ਅਤੇ ਕਿਸ਼ਤੀ ਰਾਹੀਂ ਹੜ੍ਹ ਪੀੜ੍ਹਤ ਲੋਕਾਂ ਤੱਕ ਦਵਾਈਆਂ ਅਤੇ ਮੈਡੀਕਲ ਸਹੂਲਤਾਂ ਪਹੁੰਚਾਈਆਂ ਜਾ ਰਹੀਆਂ ਹਨ।
ਟੀਮ ਦੀ ਅਗਵਾਈ ਕਰ ਰਹੇ ਪੀ.ਐੱਚ.ਸੀ ਕੀਰਤਪੁਰ ਸਾਹਿਬ ਦੇ ਸੀਨੀਅਰ ਮੈਡੀਕਲ ਅਫ਼ਸਰ ਇੰ: ਡਾਕਟਰ ਜੰਗਜੀਤ ਸਿੰਘ ਨੇ ਦੱਸਿਆ ਕਿ ਹੜ੍ਹਾਂ ਦੀ ਮਾਰ ਹੇਠ ਆਏ ਸ੍ਰੀ ਅਨੰਦਪੁਰ ਸਾਹਿਬ ਅਤੇ ਨੰਗਲ ਦੇ ਵੱਖ ਵੱਖ ਪਿੰਡਾਂ ਪਲਾਸੀ, ਭਨਾਮ, ਭਲਾਣ, ਗੱਜਪੁਰ, ਸ਼ਾਹਪੁਰ ਬੇਲਾ, ਬੁਰਜ ਅਤੇ ਦਸਗਰਾਈਂ ਵਿਖੇ ਦਵਾਈਆਂ ਅਤੇ ਸਿਹਤ ਸਹੂਲਤਾਂ ਉਪਲੱਬਧ ਕਰਵਾਉਣ ਲਈ 10 ਮੈਡੀਕਲ ਕੈਂਪ ਲਗਾਏ ਗਏ ਹਨ। ਇਸ ਤੋਂ ਇਲਾਵਾ ਭਲਾਣ ਦੇ ਸਰਕਾਰੀ ਸਕੂਲ, ਪਲਾਸੀ ਦੀ ਸਰਾਂ ਅਤੇ ਭਨਾਮ ਦੇ ਆਸ਼ਰਮ ਵਿਚ ਸਥਾਪਿਤ ਹੜ੍ਹ ਰਾਹਤ ਕੈਂਪਾਂ ਵਿੱਚ ਵੀ ਸਿਹਤ ਵਿਭਾਗ ਦੀ ਟੀਮ ਵੱਲੋਂ 24 ਘੰਟੇ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ। ਉਹਨਾਂ ਦੱਸਿਆ ਕਿ 9 ਮੋਬਾਈਲ ਟੀਮਾਂ ਵੀ ਪੂਰੀ ਮੁਸਤੈਦੀ ਨਾਲ ਦਿਨ ਰਾਤ ਕੰਮ ਕਰ ਰਹੀਆਂ ਹਨ।
ਸੀਨੀਅਰ ਮੈਡੀਕਲ ਅਫ਼ਸਰ ਨੇ ਦੱਸਿਆ ਕਿ ਸਿਹਤ ਵਿਭਾਗ ਦੀਆਂ ਤੁਰੰਤ ਕਾਰਵਾਈ ਟੀਮਾਂ ਵੱਲੋਂ ਹੜ੍ਹ ਦੀ ਮਾਰ ਹੇਠ ਆਏ ਇਲਾਕਿਆਂ ਵਿਚ ਟ੍ਰੈਕਟਰ ਅਤੇ ਕਿਸ਼ਤੀ ਜ਼ਰੀਏ ਵੀ ਦਵਾਈਆਂ ਅਤੇ ਹੋਰ ਮੈਡੀਕਲ ਸਹੂਲਤਾਂ ਮੁਹੱਇਆ ਕਰਵਾਈਆਂ ਜਾ ਰਹੀਆਂ ਹਨ। ਇਸ ਦੌਰਾਨ ਉਹਨਾਂ ਵੱਲੋਂ ਪ੍ਰਸ਼ਾਸਨ ਨਾਲ ਮਿਲ ਕੇ ਹੜ੍ਹ ਦੇ ਪਾਣੀ ਵਿੱਚ ਫਸੇ ਲੋਕਾਂ ਨੂੰ ਸੁਰੱਖਿਅਤ ਥਾਂ 'ਤੇ ਪਹੁੰਚਾਇਆ ਜਾ ਰਿਹਾ ਹੈ ਅਤੇ ਲੋੜੀਂਦੀ ਮੈਡੀਕਲ ਸਹਾਇਤਾ ਦੇਣ ਤੋਂ ਬਾਅਦ ਐੱਸ.ਡੀ.ਐੱਚ ਨੰਗਲ ਸ਼ਿਫਟ ਕੀਤਾ ਜਾ ਰਿਹਾ ਹੈ।
ਇਸ ਮੌਕੇ ਐੱਸ.ਆਈ ਸੁਖਬੀਰ ਸਿੰਘ, ਡਾ.ਪਰਮ ਪ੍ਰਤਾਪ, ਡਾ.ਦਿਨੇਸ਼, ਡਾ.ਸ਼ਵੇਤਾ ਅਤੇ ਡਾ. ਮੁਸਕਾਨ, ਸੀ.ਐੱਚ.ਓ ਅੰਜੂ, ਸ਼ਿਖਾ ਸ਼ਰਮਾ, ਪੂਜਾ, ਬਬਨੀਤ, ਅਨੂਪ੍ਰੀਤ, ਮਨਪ੍ਰੀਤ, ਨੇਹਾ, ਪਰਮਿੰਦਰ ਸਿੰਘ, ਸੱਜਣ ਕੁਮਾਰ, ਜਸਦੀਪ ਸਿੰਘ, ਪ੍ਰਭਜੋਤ ਸਿੰਘ, ਸ਼ਿਵ ਕੁਮਾਰ, ਨਵਜੀਤ ਸਿੰਘ, ਅਮਨਦੀਪ ਸਿੰਘ, ਰਾਕੇਸ਼ ਕੁਮਾਰ, ਏ.ਐੱਨ.ਐੱਮ ਕਵਿਤਾ, ਰੇਣੁਕਾ, ਬਲਜੀਤ ਸੈਣੀ, ਇਕਬਾਲ ਕੌਰ, ਸੁਰਭੀ ਸ਼ਰਮਾ, ਦਲਜੀਤ ਕੌਰ ਅਤੇ ਸਨੇਹ ਲਤਾ, ਐੱਲ.ਐੱਚ.ਵੀ ਭੁਪਿੰਦਰ ਕੌਰ, ਜਗਮੋਹਨ ਕੌਰ,ਰਮੇਸ਼ ਕੌਰ, ਕ੍ਰਿਸ਼ਨਾ ਦੇਵੀ ਹਾਜ਼ਰ ਸਨ।