ਸਿਹਤ ਵਿਭਾਗ ਵੱਲੋਂ ਸਰਵਾਇਕਲ ਕੈਂਸਰ ਤੋਂ ਬਚਾਅ ਲਈ ਮੁਫ਼ਤ ਚੈਕਅਪ ਕੈਂਪ 27 ਅਤੇ 28 ਫਰਵਰੀ ਨੂੰ
ਅਸ਼ੋਕ ਵਰਮਾ
ਬਠਿੰਡਾ, 24 ਫਰਵਰੀ 2026 :ਸਿਵਲ ਸਰਜਨ ਬਠਿੰਡਾ ਡਾ ਤਪਿੰਦਰਜੋਤ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਔਰਤਾਂ ਦੀ ਸਿਹਤ ਸੰਭਾਲ ਅਤੇ ਸਰਵਾਇਕਲ ਕੈਂਸਰ ਦੀ ਸਮੇਂ ਸਿਰ ਪਛਾਣ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਸਿਵਲ ਹਸਪਤਾਲ ਬਠਿੰਡਾ ਵਿਖੇ ਸਵੇਰੇ 9:00 ਵਜੇ ਮਿਤੀ 27 ਅਤੇ 28 ਫਰਵਰੀ 2026 ਨੂੰ ਵਿਸ਼ੇਸ਼ ਸਰਵਾਇਕਲ ਕੈਂਸਰ ਸਕ੍ਰੀਨਿੰਗ (ਚੈਕਅਪ) ਕੈਂਪ ਲਗਾਇਆ ਜਾ ਰਿਹਾ ਹੈ। ਸਿਵਲ ਸਰਜਨ ਡਾ ਤਪਿੰਦਰਜੋਤ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਕੈਂਪ ਦੌਰਾਨ ਮਾਹਿਰ ਡਾਕਟਰਾਂ ਦੀ ਟੀਮ ਵੱਲੋਂ ਆਧੁਨਿਕ ਮਸ਼ੀਨਾਂ ਰਾਹੀ ਔਰਤਾਂ ਦੀ ਮੁਫ਼ਤ ਜਾਂਚ ਕੀਤੀ ਜਾਵੇਗੀ।
ਉਹਨਾਂ ਦੱਸਿਆ ਕਿ ਇਸ ਚੈਕਅਪ ਵਿੱਚ ਸਰਵਾਇਕਲ ਕੈਂਸਰ ਦੀ ਸ਼ੁਰੂਆਤੀ ਪੜਾਅ ਵਿੱਚ ਪਛਾਣ ਕਰਨ ਲਈ ਲੋੜੀਂਦੇ ਟੈਸਟ ਕੀਤੇ ਜਾਣਗੇ, ਤਾਂ ਜੋ ਸਮੇਂ ਸਿਰ ਇਲਾਜ ਸ਼ੁਰੂ ਕਰਕੇ ਇਸ ਬਿਮਾਰੀ ਤੋਂ ਬਚਾਅ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਸਰਵਾਇਕਲ ਕੈਂਸਰ ਔਰਤਾਂ ਵਿੱਚ ਪਾਈ ਜਾਣ ਵਾਲੀ ਇੱਕ ਗੰਭੀਰ ਬਿਮਾਰੀ ਹੈ, ਪਰ ਜੇਕਰ ਇਸਦੀ ਸਮੇਂ ਸਿਰ ਸਕ੍ਰੀਨਿੰਗ ਕਰਵਾਈ ਜਾਵੇ ਤਾਂ ਇਸ ਤੋਂ ਪੂਰੀ ਤਰ੍ਹਾਂ ਬਚਾਅ ਅਤੇ ਇਲਾਜ ਸੰਭਵ ਹੈ। ਇਸ ਲਈ 30 ਤੋਂ 65 ਸਾਲ ਦੀ ਉਮਰ ਦੀਆਂ ਔਰਤਾਂ ਨੂੰ ਖ਼ਾਸ ਤੌਰ ’ਤੇ ਇਸ ਕੈਂਪ ਦਾ ਲਾਭ ਲੈਣ ਦੀ ਅਪੀਲ ਕੀਤੀ ਗਈ ਹੈ।ਸਿਵਲ ਸਰਜਨ ਨੇ ਜ਼ਿਲ੍ਹੇ ਦੀਆਂ ਸਮੂਹ ਔਰਤਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੁਫ਼ਤ ਚੈਕਅਪ ਕੈਂਪ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਮੂਲੀਅਤ ਕਰਕੇ ਆਪਣੀ ਸਿਹਤ ਦੀ ਜਾਂਚ ਜ਼ਰੂਰ ਕਰਵਾਉਣ ਅਤੇ ਹੋਰ ਔਰਤਾਂ ਨੂੰ ਵੀ ਇਸ ਸਬੰਧੀ ਜਾਗਰੂਕ ਕਰਨ।
Click to Follow Babushahi Facebook page →