ਸੀਵਰੇਜ਼ ਬੋਰਡ ਦੇ ਫੀਲਡ ਕਾਮਿਆਂ ਨੇ ਤਨਖਾਹਾਂ ਨਾ ਮਿਲਣ ਕਾਰਨ ਕੀਤਾ ਰੋਸ ਪ੍ਰਗਟ
ਅਸ਼ੋਕ ਵਰਮਾ
ਬਠਿੰਡਾ, 6 ਫਰਵਰੀ 2025: ਪੀ ਡਬਲਿਊ ਡੀ ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਬਰਾਂਚ ਸੀਵਰੇਜ਼ ਬੋਰਡ ਬਠਿੰਡਾ ਦਾ ਵਫਦ ਅੱਜ ਬਠਿੰਡਾ ਦੇ ਫੀਲਡ ਕਰਮਚਾਰੀਆਂ ਦੀਆਂ ਮੰਗਾਂ ਅਤੇ ਕੋਟ ਫੱਤਾ ਮੰਡੀ ਦੇ ਰੈਗੂਲਰ ਅਤੇ ਕੰਟਰੈਕਟ ਕਰਮਚਾਰੀਆਂ ਦੀਆਂ ਪਿਛਲੇ 7 ਮਹੀਨਿਆਂ ਤੋਂ ਤਨਖਾਹਾਂ ਨਾ ਮਿਲਣ ਕਾਰਨ ਕਾਰਜਕਾਰੀ ਇੰਜਨੀਅਰ ਪੰਜਾਬ ਵਾਟਰ ਸਪਲਾਈ ਐਂਡ ਸੀਵਰੇਜ ਬੋਰਡ ਬਠਿੰਡਾ ਨੂੰ ਮਿਲਿਆ ਅਤੇ ਉਹਨਾਂ ਨੂੰ ਤਨਖਾਹਾਂ ਦੇਣ ਦੀ ਮੰਗ ਕੀਤੀ ਗਈ। ਕਾਰਜਕਾਰੀ ਇੰਜੀਨੀਅਰ ਵੱਲੋਂ ਜਥੇਬੰਦੀ ਨੂੰ ਫੰਡ ਨਾਂ ਹੋਣ ਅਤੇ ਮੰਡੀ ਦਾ ਰੈਵੇਨਿਊ ਘੱਟ ਹੋਣ ਦਾ ਕਾਰਨ ਦੱਸਿਆ ਗਿਆ ਜਥੇਬੰਦੀ ਨੇ ਰੋਸ ਪ੍ਰਗਟ ਕਰਦਿਆਂ ਉਸ ਦੇ ਦਫਤਰ ਅੱਗੇ ਨਾਅਰੇਬਾਜ਼ੀ ਕੀਤੀ ।
ਬੁਲਾਰਿਆਂ ਬਰਾਂਚ ਪ੍ਰਧਾਨ ਦਰਸ਼ਨ ਸ਼ਰਮਾ, ਸੀਨੀਅਰ ਆਗੂ ਸੁਖਚੈਨ ਸਿੰਘ ਬਠਿੰਡਾ,ਕਿਸ਼ੋਰ ਚੰਦ ਗਾਜ,ਬਰਾਂਚ ਆਗੂ ਸੁਨੀਲ ਕੁਮਾਰ,ਹਰਮਨਪ੍ਰੀਤ ਸਿੰਘ, ਅਮਨਦੀਪ ਸਿੰਘ ਭੁੱਚੋ, ਗੁਰਪਾਲ ਸਿੰਘ ਸਿਵੀਆਂ,ਅਮਨਦੀਪ ਅਮਨਾ, ਸੰਦੀਪ ਸਿੰਘ ਕੋਟਫਤਾ,ਕ੍ਰਿਸ਼ਨ ਕੁਮਾਰ ਕੋਟਫੱਤਾ ਅਤ ਬੁਲਾਰਿਆਂ ਨੇ ਦੱਸਿਆ ਕਿ ਫੀਲਡ ਦੇ ਕੰਟਰੈਕਟ ਅਤੇ ਰੈਗੂਲਰ ਮੁਲਾਜ਼ਮ ਪਿਛਲੇ 7 ਮਹੀਨਿਆਂ ਤੋਂ ਤਨਖਾਹਾਂ ਨਾਂ ਮਿਲਣ ਕਾਰਨ ਬਹੁਤ ਪਰੇਸ਼ਾਨ ਹਨ। ਇਸ ਸਬੰਧੀ ਜਥੇਬੰਦੀ ਵੱਲੋਂ ਨਿਗਰਾਨ ਇੰਜੀਨੀਅਰ ਸੀਵਰੇਜ ਬੋਰਡ ਹਲਕਾ ਬਠਿੰਡਾ ਮੁੱਖ ਕਾਰਜਕਾਰੀ ਅਫਸਰ ਸੀਵਰੇਜ ਬੋਰਡ ਚੰਡੀਗੜ੍ਹ ਕਾਰਜ ਸਾਧਕ ਅਫਸਰ ਭੁੱਚੋ ਮੰਡੀ ਅਤੇ ਡਾਇਰੈਕਟਰ ਨੂੰ ਪੱਤਰ ਭੇਜ ਕੇ ਮੰਗ ਕੀਤੀ ਜਾ ਰਹੀ ਹੈ ਪਰ ਫੀਲਡ ਮੁਲਾਜ਼ਮਾਂ ਦੀਆਂ ਤਨਖਾਹਾਂ ਦਾ ਕੋਈ ਪ੍ਰਬੰਧ ਕਰਨ ਸਬੰਧੀ ਕੋਈ ਭਰੋਸਾ ਨਹੀਂ ਦਿੱਤਾ ਜਾ ਰਿਹਾ। ਉਹਨਾਂ ਕਿਹਾ ਕਿ ਜਥੇਬੰਦੀ ਨੇ ਫੈਸਲਾ ਕੀਤਾ ਕਿ ਜੇਕਰ ਜਲਦੀ ਤਨਖਾਹਾਂ ਨਾ ਦਿੱਤੀਆਂ ਗਈਆਂ ਤਾਂ ਜਥੇਬੰਦੀ 20 ਫਰਵਰੀ ਨੂੰ ਰੋਸ ਰੈਲੀ ਕੀਤੀ ਜਾਵੇਗੀ।