← ਪਿਛੇ ਪਰਤੋ
ਸੁਖਜਿੰਦਰ ਰੰਧਾਵਾ ਨੇ ਕਸਤੂਰੀ ਲਾਲ ਸੇਠ ਦੇ ਅਕਾਲ ਚਲਾਣੇ 'ਤੇ ਕੀਤਾ ਡੂੰਘੇ ਦੁੱਖ ਦਾ ਪ੍ਰਗਟਾਵਾ
ਚੰਡੀਗੜ੍ਹ, 18 ਜਨਵਰੀ 2025- ਅੱਜ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ ਅਤੇ ਜਨਰਲ ਸਕੱਤਰ ਇੰਚਾਰਜ ਰਾਜਸਥਾਨ ਕਾਂਗਰਸ ਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਨੇ ਉਘੇ ਕਾਂਗਰਸੀ ਆਗੂ ਅਤੇ ਇੰਪਰੂਮੈਂਟ ਟਰੱਸਟ ਬਟਾਲਾ ਦੇ ਸਾਬਕਾ ਚੇਅਰਮੈਨ ਸ਼੍ਰੀ ਕਸਤੂਰੀ ਲਾਲ ਸੇਠ ਜੋ ਆਪਣੇ ਸਵਾਸਾਂ ਦੀ ਪੂੰਜੀ ਨੂੰ ਭੋਗਦੇ ਹੋਏ ਗੁਰੂ ਚਰਨਾਂ ਵਿੱਚ ਜਾ ਬਿਰਾਜੇ ਹਨ ਦੇ ਆਕਾਲ ਚਲਾਣੇ ਤੇ ਡੂੰਘੇ ਦੁੱਖ ਦਾ ਇਜ਼ਹਾਰ ਕਰਦੇ ਹੋਏ ਕਿਹਾ ਹੈ ਕਿ ਸੇਠ ਕਸਤੂਰੀ ਲਾਲ ਬਟਾਲਾ ਵਿੱਚ ਕਾਂਗਰਸ ਪਾਰਟੀ ਦੇ ਸਤੰਭ ਸਨ ਉਨ੍ਹਾਂ ਦੇ ਜਾਣ ਕਰਕੇ ਜਿਥੇ ਕਾਂਗਰਸ ਪਾਰਟੀ ਨੂੰ ਵੱਡਾ ਘਾਟਾ ਪਿਆ ਹੈ ਮੈਨੂੰ ਖੁੱਦ ਨਿੱਜੀ ਤੌਰ ਤੇ ਬਹੁਤ ਵੱਡਾ ਘਾਟਾ ਪਿਆ ਹੈ ਉਹਨਾਂ ਵੱਲੋਂ ਕਾਂਗਰਸ ਪਾਰਟੀ ਲਈ ਕੀਤੇ ਕੰਮਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ ਮੈਂ ਵਾਹਿਗੁਰੂ ਜੀ ਅੱਗੇ ਅਰਦਾਸ ਕਰਦਾ ਹਾਂ ਕਿ ਸੇਠ ਕਸਤੂਰੀ ਲਾਲ ਜੀ ਦੀ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਇਹ ਅਕਿਹ ਅਤੇ ਅਸਿਹ ਭਾਣਾ ਮੰਨਣ ਦਾ ਬਲ ਬਖਸ਼ਣ ਮੀਡੀਆ ਨੂੰ ਇਹ ਜਾਣਕਾਰੀ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ ਜੀ ਦੇ ਹਵਾਲੇ ਨਾਲ ਸੀਨੀਅਰ ਕਾਂਗਰਸੀ ਆਗੂ ਕਿਸ਼ਨ ਚੰਦਰ ਮਹਾਜ਼ਨ ਨੇ ਦਿੱਤੀ
Total Responses : 1081