ਸੁਖਬੀਰ ਬਾਦਲ ਨੂੰ ਮਿਲੇ ਬਲਾਕ ਸੰਮਤੀ ਤੇ ਜਿਲ੍ਹਾ ਪ੍ਰੀਸ਼ਦ ਮੈਂਬਰ
2027 'ਚ ਵਿਧਾਨ ਸਭਾ ਹਲਕਾ ਜੈਤੋ ਦੀ ਸੀਟ ਵੱਡੇ ਫਰਕ ਨਾਲ ਜਿੱਤਾਂਗੇ: ਸੂਬਾ ਸਿੰਘ ਬਾਦਲ
ਸੁਖਜਿੰਦਰ ਸਿੰਘ ਪੰਜਗਰਾਈਂ
ਪੰਜਗਰਾਈਂ ਕਲਾਂ,12 ਜਨਵਰੀ 2026 : ਅੱਜ ਵਿਧਾਨ ਸਭਾ ਹਲਕਾ ਜੈਤੋ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੇਵਾਦਾਰ ਸੂਬਾ ਸਿੰਘ ਬਾਦਲ ਦੀ ਅਗਵਾਈ ਵਿੱਚ ਜੈਤੋ ਹਲਕੇ ਦੇ ਜਿੱਤੇ ਹੋਏ ਤੇ ਚੋਣ ਲੜਨ ਵਾਲੇ ਬਲਾਕ ਸੰਮਤੀ ਤੇ ਜਿਲ੍ਹਾ ਪ੍ਰੀਸ਼ਦ ਮੈਂਬਰਾਂ ਤੇ ਵਰਕਰਾਂ ਦੀ ਇੱਕ ਮਿਲਨੀ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਕੀਤੀ ਗਈ। ਇਸ ਮੌਕੇ ਤੇ ਸੁਖਬੀਰ ਸਿੰਘ ਬਾਦਲ ਨੇ ਜਿੱਤੇ ਹੋਏ ਮੈਂਬਰਾਂ ਨੂੰ ਜਿੱਤ ਦੀ ਵਧਾਈ ਦਿੱਤੀ ਤੇ ਉਹਨ੍ਹਾਂ ਨੇ ਆਪਣੇ ਸੰਬੋਧਨ ਦੌਰਾਨ ਪਾਰਟੀ ਵਰਕਰਾਂ ਨੂੰ ਕਿਹਾ ਕੇ 2027 ਵਿੱਚ ਤਕੜੇ ਹੋ ਕੇ ਵਿਧਾਨ ਸਭਾ ਚੋਣਾਂ ਲੜਨ ਲਈ ਤਿਆਰ ਰਹੋ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕੇ ਪੰਜਾਬ ਦੇ ਲੋਕਾਂ ਨੂੰ ਸੁਰੱਖਿਆ ਦੇਣ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਫੇਲ ਸਾਬਤ ਹੋਈ ਹੈ ਤੇ ਲੋਕ ਡਰ ਮਾਹਿਸੂਸ ਕਰ ਰਹੇ ਹਨ। ਇਸ ਮੌਕੇ ਤੇ ਸੂਬਾ ਸਿੰਘ ਬਾਦਲ ਨੇ ਸੁਖਬੀਰ ਸਿੰਘ ਬਾਦਲ ਨੂੰ ਵਿਸ਼ਵਾਸ ਦਿਵਾਇਆ ਕੇ 2027 ਚ ਹੋਣ ਵਾਲੀਆਂ ਵਿਧਾਨ ਚੋਣਾਂ ਚ ਉਹ ਵਿਧਾਨ ਸਭਾ ਹਲਕਾ ਜੈਤੋ ਦੀ ਸੀਟ ਉਹ ਵੱਡੇ ਫਰਕ ਨਾਲ ਜਿੱਤ ਕੇ ਪਾਰਟੀ ਦੀ ਝੋਲੀ ਵਿਚ ਪਾਉਣਗੇ। ਇਸ ਮੌਕੇ ਤੇ ਭੁਪਿੰਦਰ ਸਿੰਘ ਲਾਲੀ ਬਾਦਲ, ਗੁਰਚੇਤ ਸਿੰਘ ਢਿੱਲੋਂ, ਮਨਦੀਪ ਸਿੰਘ ਰੂਬੀ ਬਰਾੜ,ਯਾਦਵਿੰਦਰ ਸਿੰਘ ਯਾਦੀ ਜੈਲਦਾਰ, ਗੁਰਮੇਲ ਸਿੰਘ ਬਰਾੜ,ਸੁਰਜੀਤ ਸਿੰਘ ਬਰਾੜ, ਜਗਸੀਰ ਸਿੰਘ ਸੀਰਾ ਬਰਾੜ, ਸਾਬਕਾ ਸਰਪੰਚ ਦਲ ਸਿੰਘ ਬਰਾੜ,ਅਕਾਲੀ ਆਗੂ ਸ਼ਿਵਰਾਜ ਸਿੰਘ ਗਿੱਲ ਸਮੇਤ ਵੱਡੀ ਗਿਣਤੀ ਵਿੱਚ ਜੈਤੋ ਹਲਕੇ ਦੇ ਅਕਾਲੀ ਆਗੂ ਤੇ ਵਰਕਰ ਸਨ।