ਸੁਖਵਿੰਦਰ ਬਿੰਦਰਾ ਨੇ ਮੁੱਖ ਮਹਿਮਾਨ ਵਜੋਂ ਸਾਊਥ ਸਿਟੀ ਵਿਖੇ "ਰਨ ਫਾਰ ਪੀਸ" ਮੈਰਾਥਨ ਵਿੱਚ ਸ਼ਿਰਕਤ ਕੀਤੀ
ਲੁਧਿਆਣਾ, 8 ਅਗਸਤ 2025: ਬੀਤੇ ਦਿਨੀਂ ਸੁਖਵਿੰਦਰ ਸਿੰਘ ਬਿੰਦਰਾ ਨੈਸ਼ਨਲ ਮੈਂਬਰ NISD ਅਤੇ ਸਪੈਸ਼ਲ ਮੈਂਬਰ ਐਨਸੀਸੀਡੀਆਰ ਕੇਂਦਰੀ ਸ਼ੋਸ਼ਲ ਜਸਟਿਸ ਅਤੇ ਇੰਪਾਵਰਮੈਂਟ ਮੰਤਰਾਲੇ (ਭਾਰਤ ਸਰਕਾਰ) ਨੇ "ਰਨ ਫਾਰ ਪੀਸ" ਮੈਰਾਥਨ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।
ਬਿੰਦਰਾ ਨੇ ਕਿਹਾ ਕਿ ਦੌੜਨਾ ਜ਼ਿੰਦਗੀ ਦਾ ਸਭ ਤੋਂ ਵੱਡਾ ਅਲੰਕਾਰ ਹੈ ਕਿਉਂਕਿ ਤੁਸੀਂ ਇਸ ਵਿੱਚ ਜੋ ਪਾਉਂਦੇ ਹੋ, ਉਸ ਵਿੱਚੋਂ ਬਾਹਰ ਕਢਦੇ ਹੋ। ਦੌੜਨਾ ਮਨੁੱਖੀ ਸਰੀਰ ਨੂੰ ਤੰਦਰੁਸਤ ਰੱਖਦਾ ਹੈ। ਅੱਜ ਦੇ ਸਮੇਂ ਵਿੱਚ ਦੌੜਨ ਵਾਲਾ ਵਿਅਕਤੀ ਕਈ ਮਾਨਸਿਕ ਅਤੇ ਸਰੀਰਕ ਬਿਮਾਰੀਆਂ ਤੋਂ ਬਚ ਜਾਂਦਾ ਹੈ। ਉਨ੍ਹਾਂ ਸ਼੍ਰੀ ਰਾਮ ਗਲੋਬਲ ਸਕੂਲ ਸਾਊਥ ਸਿਟੀ ਵਲੋ 5 ਕਿਲੋ ਮੀਟਰ ਦੀ ''ਰਨ ਫਾਰ ਹੈਲਥ'' ਮੈਰਾਥਨ ਕਰਵਾਉਣ ਲਈ ਸਕੂਲ ਦੇ ਪ੍ਰਬੰਧਕਾਂ ਦਾ ਧੰਨਵਾਦ ਕੀਤਾ। ਨੌਜਵਾਨਾਂ ਵਿੱਚ ਖੇਡਾਂ ਅਤੇ ਤੰਦਰੁਸਤੀ ਨੂੰ ਉਤਸ਼ਾਹਿਤ ਕਰਨ ਲਈ ਇੱਕ ਸ਼ਾਨਦਾਰ ਪਹਿਲਕਦਮੀ ਹੈ।
ਇਸ ਰਨ ਫਾਰ ਪੀਸ ਵਿੱਚ 1000 ਤੋਂ ਵੱਧ ਨੌਜਵਾਨਾਂ ਅਤੇ ਵਿਦਿਆਰਥੀਆਂ ਨੇ ਹਿੱਸਾ ਲਿਆ।
ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੌਜਵਾਨਾਂ ਦੇ ਵਿਕਾਸ ਨੂੰ ਸਮਰਪਿਤ ਹੈ। ਬਿੰਦਰਾ ਨੇ ਕਿਹਾ ਕਿ ਉਹਨਾਂ ਦਾ ਵਿਭਾਗ ਨੌਜਵਾਨਾਂ ਨੂੰ ਨਸ਼ਿਆ ਤੋਂ ਦੂਰ ਕਰਨ ਲਈ ਹਮੇਸ਼ਾ ਤਤਪਰ ਰਹਿੰਦਾ ਹੈ। ਇਸ ਮੌਕੇ ਬਿੰਦਰਾ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਸਮਾਜਿਕ ਨਿਆਂ ਮੰਤਰਾਲੇ ਦੇ ਮੰਤਰੀ ਵਰਿੰਦਰ ਕੁਮਾਰ ਜੀ ਦਾ ਵਿਸ਼ੇਸ਼ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੇ ਵਿਕਾਸ ਲਈ ਹਰ ਸੰਭਵ ਯਤਨ ਕੀਤੇ ਜਾਣਗੇ।
ਇਸ ਦੌਰਾਨ ਸਾਰੇ ਜੇਤੂਆਂ ਨੂੰ ਇਨਾਮ ਵੰਡੇ ਗਏ ਅਤੇ ਨੌਜਵਾਨਾਂ ਨੂੰ ਸਰੀਰਕ ਅਤੇ ਮਾਨਸਿਕ ਤੌਰ 'ਤੇ ਤੰਦਰੁਸਤ ਰਹਿਣ ਲਈ ਖੇਡਾਂ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ ਗਿਆ |