ਸੁਲਤਾਨਪੁਰ ਲੋਧੀ ਦੇ ਲੋਕਾਂ ਦੇ ਪਿਆਰ ਅਤੇ ਵਿਸ਼ਵਾਸ ਨੇ ਹਰ ਸਿਆਸੀ ਗਠਜੋੜ ਨੂੰ ਹਰਾਇਆ : ਰਾਣਾ ਇੰਦਰ ਪ੍ਰਤਾਪ ਸਿੰਘ
ਮਿਉਂਸਪਲ ਕਮੇਟੀ ਚੋਣਾਂ ਵਿੱਚ 7 ਵਾਰਡਾਂ ‘ਚ ਜਿੱਤ ‘ਤੇ ਲੋਕਾਂ ਦਾ ਕੀਤਾ ਧੰਨਵਾਦ, ਅਧੂਰੇ ਵਿਕਾਸ ਕਾਰਜ ਜਲਦ ਪੂਰੇ ਕਰਨ ਦਾ ਦਿੱਤਾ ਭਰੋਸਾ
ਸੁਲਤਾਨਪੁਰ ਲੋਧੀ 29 ਮਈ,2026 ਸੁਲਤਾਨਪੁਰ ਲੋਧੀ ਤੋਂ ਆਜ਼ਾਦ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਨੇ ਅੱਜ ਇੱਕ ਬਿਆਨ ਜਾਰੀ ਕਰਦਿਆਂ ਸੁਲਤਾਨਪੁਰ ਲੋਧੀ ਹਲਕੇ ਦੇ ਲੋਕਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਅਤੇ ਕਿਹਾ ਕਿ ਸੁਲਤਾਨਪੁਰ ਲੋਧੀ ਦੇ ਸ਼ਹਿਰ ਅਤੇ ਪਿੰਡਾਂ ਦੇ ਲੋਕਾਂ ਨੇ ਹਮੇਸ਼ਾਂ ਉਨ੍ਹਾਂ ਨੂੰ ਆਪਣੇ ਪਰਿਵਾਰ ਦੇ ਮੈਂਬਰ ਵਾਂਗ ਪਿਆਰ, ਸਤਿਕਾਰ ਅਤੇ ਮਜ਼ਬੂਤ ਸਹਿਯੋਗ ਦਿੱਤਾ ਹੈ।
ਉਨ੍ਹਾਂ ਕਿਹਾ ਕਿ ਲੋਕਾਂ ਦੇ ਅਥਾਹ ਪਿਆਰ ਅਤੇ ਭਰੋਸੇ ਸਦਕਾ ਹੀ ਪਹਿਲਾਂ ਉਨ੍ਹਾਂ ਨੂੰ ਵਿਧਾਇਕ ਬਣਨ ਦਾ ਮਾਣ ਮਿਲਿਆ, ਫਿਰ ਬਲਾਕ ਸੰਮਤੀਆਂ ਅਤੇ ਜ਼ਿਲ੍ਹਾ ਪਰਿਸ਼ਦ ਚੋਣਾਂ ਵਿੱਚ ਵੀ ਭਰਵੀਂ ਜਿੱਤ ਪ੍ਰਾਪਤ ਹੋਈ ਅਤੇ ਹੁਣ ਮਿਉਂਸਪਲ ਕਮੇਟੀ ਦੀਆਂ 13 ਵਾਰਡਾਂ ਵਿੱਚੋਂ 7 ਵਾਰਡਾਂ ਵਿੱਚ ਉਨ੍ਹਾਂ ਦੇ ਸਮਰਥਿਤ ਉਮੀਦਵਾਰਾਂ ਨੂੰ ਜਿਤਾ ਕੇ ਲੋਕਾਂ ਨੇ ਬਹੁਮਤ ਦਿੱਤਾ ਹੈ।
ਰਾਣਾ ਇੰਦਰ ਪ੍ਰਤਾਪ ਸਿੰਘ ਨੇ ਕਿਹਾ ਕਿ ਇਹ ਕੋਈ ਆਮ ਚੋਣ ਨਹੀਂ ਸੀ, ਸਗੋਂ ਕਈ ਵਾਰਡਾਂ ਵਿੱਚ ਚਾਰ ਵੱਡੇ ਸਿਆਸੀ ਧੜੇ ਕਾਂਗਰਸ, ਸ਼੍ਰੋਮਣੀ ਅਕਾਲੀ ਦਲ,ਆਮ ਆਦਮੀ ਪਾਰਟੀ ਅਤੇ ਬੀਜੇਪੀ ਪਾਰਟੀਆਂ ਇਕੱਠੇ ਹੋ ਕੇ ਉਨ੍ਹਾਂ ਦੇ ਵਿਰੁੱਧ ਮੈਦਾਨ ਵਿੱਚ ਉਤਰੇ ਹੋਏ ਸਨ। ਪਰ ਸੁਲਤਾਨਪੁਰ ਲੋਧੀ ਦੀ ਸੂਝਵਾਨ ਸੈਂਟਰਾਂ ਨੇ ਇਹ ਸਾਬਤ ਕਰ ਦਿੱਤਾ ਕਿ ਸੱਚੀ ਨੀਅਤ, ਲੋਕ ਸੇਵਾ ਅਤੇ ਪਿਆਰ ਅੱਗੇ ਹਰ ਸਿਆਸੀ ਗਠਜੋੜ ਫੇਲ੍ਹ ਹੋ ਜਾਂਦਾ ਹੈ।
ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਦਿੱਤਾ ਗਿਆ ਇਹ ਪਿਆਰ ਅਤੇ ਵਿਸ਼ਵਾਸ ਉਨ੍ਹਾਂ ਲਈ ਸਭ ਤੋਂ ਵੱਡੀ ਤਾਕਤ ਹੈ ਅਤੇ ਉਹ ਹਮੇਸ਼ਾਂ ਇਸ ਦੇ ਰਿਣੀ ਰਹਿਣਗੇ। ਉਨ੍ਹਾਂ ਹਲਕੇ ਦੇ ਹਰ ਨਿਵਾਸੀ ਨਾਲ ਵਾਅਦਾ ਕਰਦਿਆਂ ਕਿਹਾ ਕਿ ਸੁਲਤਾਨਪੁਰ ਲੋਧੀ ਦੇ ਜਿੰਨੇ ਵੀ ਵਿਕਾਸ ਕਾਰਜ ਅਧੂਰੇ ਪਏ ਹਨ, ਉਨ੍ਹਾਂ ਨੂੰ ਦਿਨ-ਰਾਤ ਇੱਕ ਕਰਕੇ ਜਲਦ ਤੋਂ ਜਲਦ ਪੂਰਾ ਕਰਵਾਇਆ ਜਾਵੇਗਾ।
ਰਾਣਾ ਇੰਦਰ ਪ੍ਰਤਾਪ ਸਿੰਘ ਨੇ ਕਿਹਾ ਕਿ ਉਹ ਪਹਿਲਾਂ ਵਾਂਗ ਹੀ ਲੋਕਾਂ ਦੀ ਸੇਵਾ ਲਈ ਹਮੇਸ਼ਾਂ ਹਾਜ਼ਰ ਹਨ ਅਤੇ ਭਵਿੱਖ ਵਿੱਚ ਵੀ ਪੂਰੀ ਇਮਾਨਦਾਰੀ ਅਤੇ ਸਮਰਪਣ ਨਾਲ ਹਲਕੇ ਦੀ ਤਰੱਕੀ ਅਤੇ ਲੋਕ ਭਲਾਈ ਲਈ ਕੰਮ ਕਰਦੇ ਰਹਿਣਗੇ
- Download Babushahi App
-
-