ਸੁਵੇਂਧੂ ਅਧਿਕਾਰੀ ਭਾਜਪਾ ਦੇ ਪਹਿਲੇ ਪੱਛਮੀ ਬੰਗਾਲ ਦੇ CM ਹੋਣਗੇ
ਬਾਬੂਸ਼ਾਹੀ ਬਿਊਰੋ
ਕੋਲਕਾਤਾ, ਪੱਛਮੀ ਬੰਗਾਲ, 8 ਮਈ, 2026: ਸੀਨੀਅਰ ਭਾਜਪਾ ਨੇਤਾ ਸੁਵੇਂਦੂ ਅਧਿਕਾਰੀ ਨੂੰ ਸ਼ੁੱਕਰਵਾਰ ਨੂੰ ਪੱਛਮੀ ਬੰਗਾਲ ਵਿੱਚ ਭਾਜਪਾ ਵਿਧਾਇਕ ਦਲ ਦਾ ਨੇਤਾ ਚੁਣਿਆ ਗਿਆ, ਜਿਸ ਨਾਲ ਉਨ੍ਹਾਂ ਲਈ ਭਾਰਤੀ ਜਨਤਾ ਪਾਰਟੀ ਤੋਂ ਰਾਜ ਦਾ ਪਹਿਲਾ ਮੁੱਖ ਮੰਤਰੀ ਬਣਨ ਦਾ ਰਾਹ ਪੱਧਰਾ ਹੋ ਗਿਆ।
ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਦੀ ਇਤਿਹਾਸਕ ਜਿੱਤ ਤੋਂ ਬਾਅਦ ਨਵੇਂ ਚੁਣੇ ਗਏ ਭਾਜਪਾ ਵਿਧਾਇਕਾਂ ਦੀ ਮੀਟਿੰਗ ਦੌਰਾਨ ਇਹ ਫੈਸਲਾ ਲਿਆ ਗਿਆ।
- Download Babushahi App
-
-