ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਨਾਲ ਅਕਾਲੀ ਬਾਗ਼ੀ ਧੜਾ ਦੇ ਵਫ਼ਦ ਨੇ ਕੀਤੀ ਮੁਲਾਕਾਤ
ਸੱਤ ਮੈਂਬਰੀ ਕਮੇਟੀ ਦੇ ਮੁੱਦੇ ਨੂੰ ਲੈ ਕੇ ਹੋਈ ਚਰਚਾ - ਗੁਰਪ੍ਰਤਾਪ ਸਿੰਘ ਵਡਾਲਾ
ਗੁਰਪ੍ਰੀਤ ਸਿੰਘ
ਅੰਮ੍ਰਿਤਸਰ, 16 ਜਨਵਰੀ 2025 : ਸ਼੍ਰੋਮਣੀ ਅਕਾਲੀ ਦਲ ਦੇ ਮਾਮਲੇ ਸਬੰਧੀ ਸੱਤ ਮੈਂਬਰੀ ਦੀ ਹੋਂਦ ਨੂੰ ਬਰਕਰਾਰ ਰੱਖਣ ਲਈ ਭਾਈ ਗੁਰਪ੍ਰਤਾਪ ਸਿੰਘ ਵਡਾਲਾ ਸਾਥੀਆਂ ਸਮੇਤ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਮਿਲਣ ਲਈ ਪਹੁੰਚੇ ਹਨ I ਗੁਰਪ੍ਰਤਾਪ ਸਿੰਘ ਵਡਾਲਾ ਦੇ ਨਾਲ ਸੰਤਾਂ ਸਿੰਘ , ਭਾਈ ਮਨਜੀਤ ਸਿੰਘ ਵੀ ਮੌਜੂਦ ਹਨ I ਗੱਲਬਾਤ ਕਰਦੇ ਭਾਈ ਵਡਾਲਾ ਨੇ ਕਿਹਾ ਕੀ ਸ੍ਰੀ ਅਕਾਲ ਤਖਤ ਸਾਹਿਬ ਤੋਂ ਦੋ ਦਸੰਬਰ ਨੂੰ ਸ਼੍ਰੋਮਣੀ ਅਕਾਲੀ ਦਲ ਸਬੰਧੀ ਹੋਏ ਫੈਸਲੇ ਨੂੰ ਇਨ ਬਿਨ ਲਾਗੂ ਕਰਨ ਲਈ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਵੀ ਆਪਣਾ ਸਟੈਂਡ ਸਪੱਸ਼ਟ ਕੀਤਾ ਹੈ ।
ਉਹਨਾਂ ਕਿਹਾ ਕਿ ਸੱਤ ਮੈਂਬਰੀ ਕਮੇਟੀ ਸਬੰਧੀ ਵੀ ਭਾਵੇਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਇਸ ਫੈਸਲੇ ਨੂੰ ਮੰਨਣ ਲਈ ਤਿਆਰ ਨਹੀਂ ਹੋ ਰਹੇ, ਪਰ ਜਥੇਦਾਰ ਵੱਲੋਂ ਸੱਤ ਮੈਂਬਰੀ ਕਮੇਟੀ ਦੇ ਵਜੂਦ ਨੂੰ ਬਰਕਰਾਰ ਰੱਖਣਾ ਅਹਿਮ ਗੱਲ ਹੈ। ਵਡਾਲਾ ਨੇ ਕਿਹਾ ਕਿ ਸੱਤ ਮੈਂਬਰੀ ਕਮੇਟੀ ਸ਼੍ਰੀ ਅਕਾਲ ਤਖਤ ਸਾਹਿਬ ਦੇ ਹੁਕਮਾਂ ਅਨੁਸਾਰ ਕੰਮ ਕਰੇਗੀ ਅਤੇ ਸ਼੍ਰੋਮਣੀ ਅਕਾਲੀ ਦਲ ਤੋਂ ਵੱਖ ਹੋਏ ਆਗੂਆਂ ਨੂੰ ਵੀ ਸ਼੍ਰੋਮਣੀ ਅਕਾਲੀ ਦਲ ਦਾ ਹਿੱਸਾ ਬਣਾਵੇਗੀ । ਇਸ ਦੇ ਨਾਲ ਹੀ ਉਹਨਾਂ ਨੇ ਕਿਹਾ ਕਿ ਜੋ ਅਕਾਲੀ ਦਲ ਵੱਲੋਂ ਪ੍ਰਕਾਸ਼ ਸਿੰਘ ਬਾਦਲ ਦਾ ਫਕਰ ਏ ਕੌਮ ਵਾਪਸ ਨਾ ਲੈਣ ਦੀ ਅਪੀਲ ਕੀਤੀ ਗਈ ਹੈ ਉਹ ਜਥੇਦਾਰ ਸ਼੍ਰੀ ਅਕਾਲ ਤਖਤ ਸਾਹਿਬ ਨੂੰ ਮਿਲ ਕੇ ਕਰਨੀ ਚਾਹੀਦੀ ਸੀ।