ਸੰਗਰੂਰ ਜ਼ਿਲ੍ਹੇ ਦੇ ਸਾਰੇ ਐੱਸਐੱਮਓ ਨੂੰ ਐਮਰਜੈਂਸੀ ਹਾਲਾਤਾਂ ’ਚ ਅਲਰਟ 'ਚ ਰਹਿਣ ਲਈ ਕਿਹਾ, ਪੱਤਰ ਜਾਰੀ
ਦਲਜੀਤ ਕੌਰ
ਸੰਗਰੂਰ, 19 ਮਾਰਚ, 2025: ਸਿਵਲ ਸਰਜਨ ਸੰਗਰੂਰ ਵੱਲੋਂ ਜ਼ਿਲ੍ਹਾ ਸੰਗਰੂਰ ਦੇ ਸਾਰੇ ਐੱਸਐੱਮਓ ਨੂੰ ਇੱਕ ਐਮਰਜੈਂਸੀ ਪੱਤਰ ਕੱਢਿਆ ਗਿਆ ਹੈ। ਅੱਜ 19 ਦੀ ਰਾਤ ਨੂੰ ਜ਼ਿਲ੍ਹਾ ਸੰਗਰੂਰ ਦੇ ਸੰਗਰੂਰ, ਸੁਨਾਮ, ਧੂਰੀ, ਭਵਾਨੀਗੜ੍ਹ, ਲਹਿਰਾ, ਕੌਹਰੀਆਂ, ਦਿੜ੍ਹਬਾ, ਲੌਂਗੋਵਾਲ, ਸ਼ੇਰਪੁਰ ਅਤੇ ਮੂਨਕ ਹਸਪਤਾਲਾਂ ਦੇ ਸੀਨੀਅਰ ਮੈਡੀਕਲ ਅਫ਼ਸਰਾਂ ਨੂੰ ਐਮਰਜੈਂਸੀ ਹਾਲਾਤਾਂ ਵਿੱਚ ਅਲਰਟ ਰਹਿਣ ਦੇ ਆਰਡਰ ਦਿੱਤੇ ਗਏ।
ਜ਼ਿਕਰਯੋਗ ਹੈ ਕਿ ਖਨੌਰੀ ਬਾਰਡਰ ਉਤੇ ਕਿਸਾਨਾਂ ਵੱਲੋਂ ਧਰਨਾ ਲਗਾਇਆ ਗਿਆ ਹੈ। ਅੱਜ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਅਤੇ ਸਰਵਨ ਸਿੰਘ ਪੰਧੇਰ ਸਮੇਤ ਕਈ ਆਗੂਆਂ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਇਸ ਤੋਂ ਬਾਅਦ ਖਨੌਰੀ ਬਾਰਡਰ ਉਤੇ ਵੀ ਕਿਸਾਨਾਂ ਵਿੱਚ ਵੱਡੀ ਹਲਚਲ ਹੈ। ਵੱਡੀ ਗਿਣਤੀ ਪੁਲਿਸ ਨੂੰ ਤੈਨਾਤ ਕੀਤਾ ਗਿਆ ਹੈ। ਇਸ ਦੌਰਾਨ ਇਹ ਪੱਤਰ ਜਾਰੀ ਕੀਤਾ ਗਿਆ ਹੈ।