ਸੰਜੀਵ ਅਰੋੜਾ ਮਾਮਲਾ! ਅਦਾਲਤ ਨੇ ਪਾਈ ਅਗਲੀ ਤਰੀਕ
ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਮਗਰੋਂ ਜੱਜ ਨੇ ਨਿਰਧਾਰਿਤ ਕੀਤੀ ਅਗਲੀ ਤਰੀਕ
9 ਮਈ ਨੂੰ ED ਨੇ ਚੰਡੀਗੜ੍ਹ ਸਥਿਤ ਸਰਕਾਰੀ ਰਿਹਾਇਸ਼ ਤੋਂ ਕੀਤਾ ਸੀ ਗ੍ਰਿਫ਼ਤਾਰ
ਚੰਡੀਗੜ੍ਹ, 8 ਜੂਨ 2026:
ਸੰਜੀਵ ਅਰੋੜਾ ਨਾਲ ਸਬੰਧਤ ਮਾਮਲੇ ਵਿੱਚ ਅੱਜ ਗੁਰੂਗ੍ਰਾਮ ਦੀ ਅਦਾਲਤ ਵਿੱਚ ਅਹਿਮ ਸੁਣਵਾਈ ਹੋਈ। ਅਦਾਲਤੀ ਕਾਰਵਾਈ ਦੌਰਾਨ ਕੇਸ ਨਾਲ ਸਬੰਧਤ ਪਹਿਲੂਆਂ 'ਤੇ ਤਿੱਖੀ ਬਹਿਸ ਦੇਖਣ ਨੂੰ ਮਿਲੀ। ਦੋਵਾਂ ਧਿਰਾਂ ਦੇ ਵਕੀਲਾਂ ਵੱਲੋਂ ਪੇਸ਼ ਕੀਤੀਆਂ ਗਈਆਂ ਦਲੀਲਾਂ ਨੂੰ ਸੁਣਨ ਤੋਂ ਬਾਅਦ, ਮਾਨਯੋਗ ਜੱਜ ਨੇ ਮਾਮਲੇ ਦੀ ਅਗਲੀ ਸੁਣਵਾਈ ਲਈ 12 ਜੂਨ ਦੀ ਤਰੀਕ ਨਿਰਧਾਰਿਤ ਕਰ ਦਿੱਤੀ ਹੈ।
ਜ਼ਿਕਰਯੋਗ ਹੈ ਕਿ ਇਸ ਹਾਈ-ਪ੍ਰੋਫਾਈਲ ਮਾਮਲੇ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ (ED) ਵੱਲੋਂ ਬੀਤੀ 9 ਮਈ ਨੂੰ ਵੱਡੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਸੀ। ਈ.ਡੀ. ਨੇ ਸੰਜੀਵ ਅਰੋੜਾ ਨੂੰ ਚੰਡੀਗੜ੍ਹ ਦੇ ਸੈਕਟਰ 2 ਵਿੱਚ ਸਥਿਤ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ਤੋਂ ਗ੍ਰਿਫ਼ਤਾਰ ਕੀਤਾ ਸੀ।
ਅੱਜ ਦੀ ਸੁਣਵਾਈ 'ਤੇ ਸਭ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਸਨ, ਪਰ ਹੁਣ ਅਦਾਲਤ ਵੱਲੋਂ 12 ਜੂਨ ਦੀ ਤਰੀਕ ਪਾਏ ਜਾਣ ਕਾਰਨ ਇਸ ਮਾਮਲੇ 'ਤੇ ਅਗਲੀ ਕਾਨੂੰਨੀ ਬਹਿਸ ਉਸੇ ਦਿਨ ਹੋਵੇਗੀ।
- Download Babushahi App
-
-