ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ਉੱਤੇ ਧਰਨਾ ਲਾਇਆ
ਪ੍ਰਮੋਦ ਭਾਰਤੀ
ਨਵਾਂਸ਼ਹਿਰ 22 ਫ਼ਰਵਰੀ,2026
ਅੱਜ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ਉੱਤੇ ਕਿਸਾਨਾਂ, ਮਜਦੂਰਾਂ ਅਤੇ ਪੈਂਨਸ਼ਰਾਂ ਵਲੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਸੁੱਖਵਿੰਦਰ ਕੁਮਾਰ ਸੁੱਖੀ ਦੀ ਨਵਾਂਸ਼ਹਿਰ ਰਿਹਾਇਸ਼ ਅੱਗੇ 11ਵਜੇ ਤੋਂ 3 ਵਜੇ ਤੱਕ ਧਰਨਾ ਦਿੱਤਾ ਗਿਆ।ਇਸ ਧਰਨੇ ਨੂੰ ਕਿਰਤੀ ਕਿਸਾਨ ਯੂਨੀਅਨ ਦੇ ਸੂਬਾਈ ਆਗੂ ਭੁਪਿੰਦਰ ਸਿੰਘ ਵੜੈਚ, ਜਿਲਾ ਪ੍ਰਧਾਨ ਸੁਰਿੰਦਰ ਸਿੰਘ ਬੈਂਸ, ਇਲਾਕਾ ਔੜ ਦੇ ਪ੍ਰਧਾਨ ਸੁਰਿੰਦਰ ਸਿੰਘ ਮਹਿਰਮ ਪੁਰ,ਕੁਲ ਹਿੰਦ ਕਿਸਾਨ ਸਭਾ ਦੇ ਜਿਲਾ ਪ੍ਰਧਾਨ ਚਰਨਜੀਤ ਸਿੰਘ ਦੌਲਤ, ਬੀ ਕੇ ਯੂ ਰਾਜੇਵਾਲ ਦੇ ਆਗੂ ਸੰਤੋਖ ਸਿੰਘ, ਸੀਟੂ ਦੇ ਸੂਬਾ ਸਕੱਤਰ ਮਹਾਂ ਸਿੰਘ ਰੌੜੀ, ਇਫਟੂ ਦੇ ਸੂਬਾ ਸਕੱਤਰ ਅਵਤਾਰ ਸਿੰਘ ਤਾਰੀ, ਪੈਨਸ਼ਨਰਜ਼ ਯੂਨੀਅਨ ਸਰਕਲ ਪ੍ਰਧਾਨ ਕੁਲਵਿੰਦਰ ਸਿੰਘ ਅਟਵਾਲ, ਵਿਜੈ ਕੁਮਾਰ, ਨਰਿੰਦਰ ਮਹਿਤਾ, ਪਾਵਰਕੌਮ ਅਤੇ ਠੇਕਾ ਮੁਲਾਜ਼ਮ ਯੂਨੀਅਨ ਦੇ ਆਗੂ ਹਰਪ੍ਰੀਤ ਸਿੰਘ, ਪੇਂਡੂ ਮਜ਼ਦੂਰ ਯੂਨੀਅਨ ਦੇ ਆਗੂ ਕਿਰਨਜੀਤ ਕੌਰ ਨੇ ਸੰਬੋਧਨ ਕਰਦਿਆਂ ਕਿਹਾ ਕਿਹਾ ਕਿ ਬਿਜਲੀ ਸੋਧ ਬਿੱਲ 2025, ਸੀਡ ਸੋਧ ਬਿੱਲ 2025,ਅਮਰੀਕਾ ਨਾਲ਼ ਕੀਤੇ ਅਸਾਵੇਂ ਮੁਕਤ ਵਪਾਰ ਸਮਝੌਤੇ, ਜਨਤਕ ਅਦਾਰਿਆਂ ਦਾ ਨਿੱਜੀਕਰਨ, ਮਜ਼ਦੂਰ ਵਿਰੋਧੀ ਚਾਰ ਕਿਰਤ ਕੋਡ, ਮਗਨਰੇਗਾ ਦੀ ਥਾਂ ਲਿਆਂਦਾ ਗਿਆ ਜੀ ਰਾਮ ਜੀ, ਦੇਸ਼ ਦੇ ਕਿਸਾਨਾਂ ਮਜਦੂਰਾਂ,ਮੁਲਾਜ਼ਮਾਂ ਲਈ ਬਹੁਤ ਹੀ ਘਾਤਕ ਹਨ। ਉਹਨਾਂ ਕਿਹਾ ਕਿ ਮੋਦੀ ਸਰਕਾਰ ਵੱਲੋਂ ਅਮਰੀਕਾ ਨਾਲ ਕੀਤਾ ਗਿਆ ਵਪਾਰ ਸਮਝੌਤਾ ਭਾਰਤੀ ਕਿਸਾਨਾਂ ਨੂੰ ਤਬਾਹ ਕਰ ਦੇਵੇਗਾ।ਉਹਨਾਂ ਕਿਹਾ ਕਿ ਬਠਿੰਡਾ ਜਿਲੇ ਵਿੱਚ ਭਗਵੰਤ ਮਾਨ ਦੀ ਸਰਕਾਰ ਦੀ ਪੁਲਸ ਨੇ ਇੱਕੱਠੇ ਹੋਏ ਕਿਸਾਨਾਂ ਉੱਤੇ ਜਬਰ ਢਾਹਿਆ ਹੈ ਉਹ ਬਹੁਤ ਹੀ ਨਿੰਦਣਯੋਗ ਹੈ। ਅਸਲ ਵਿੱਚ ਮੋਦੀ ਸਰਕਾਰ ਨੇ ਭਾਰਤ ਨੂੰ ਕਾਰਪੋਰੇਟਾਂ ਦੇ ਹੱਥ ਵੇਚ ਦਿੱਤਾ ਹੈ l ਇਸੇ ਤਰ੍ਹਾਂ ਬਿਜਲੀ ਸੋਧ ਅਤੇ ਸੀਡ ਬਿੱਲ ਵੀ ਬਿਜਲੀ ਅਤੇ ਸੀਡ ਨੂੰ ਕਾਰਪੋਰੇਟਾਂ ਹਵਾਲੇ ਕਰਨ ਦੀ ਤਿਆਰੀ ਹੈ l ਲੋਕ ਇਸ ਨੂੰ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕਰਨਗੇl ਉਹਨਾਂ ਪੁਰਾਣੀ ਪੈਂਨਸ਼ਨ ਸਕੀਮ ਬਹਾਲ ਕਰਨ,ਚਾਰ ਲੇਬਰ ਕੋਡ,ਬੀਜ ਬਿੱਲ 2025, ਬਿਜਲੀ ਬਿੱਲ 2025 ਰੱਦ ਕਰਨ ਦੀ ਮੰਗ ਕੀਤੀ।ਅੱਜ ਦੇ ਧਰਨੇ ਵਿੱਚ ਕਿਰਤੀ ਕਿਸਾਨ ਯੂਨੀਅਨ ਦੇ ਜਿਲਾ ਸਕੱਤਰ ਤਰਸੇਮ ਸਿੰਘ ਬੈਂਸ, ਗੁਰਦਿਆਲ ਰੱਕੜ , ਸੁਖਦੇਵ ਸਿੰਘ ਗਰਚਾ,ਭੂਪਿੰਦਰ ਸਿੰਘ ਕੌਲਗੜ੍ਹ,ਨਿਰਮਲ ਸਿੰਘ ਜਲਵਾਹਾ, ਕੁਲਵੀਰ ਸਿੰਘ ਵੀ ਮੌਜੂਦ ਸਨ।
Click to Follow Babushahi Facebook page →