ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਮੋਹਾਲੀ ਦੇ ਵੱਖ-ਵੱਖ ਵਾਰਡਾਂ ਵਿੱਚ ਕੀਤਾ ਚੋਣ ਪ੍ਰਚਾਰ
ਲੋਕਾਂ ਨੂੰ ਸ਼ਹਿਰ ਦੇ ਵਿਕਾਸ ਲਈ ਕਾਂਗਰਸ ਦੇ ਹੱਕ ਵਿੱਚ ਵੋਟ ਪਾਉਣ ਦੀ ਅਪੀਲ
ਬਾਬੂਸ਼ਾਹੀ ਬਿਊਰੋ
ਮੋਹਾਲੀ/ਚੰਡੀਗ਼ੜ੍ਹ, 16 ਮਈ: ਚੰਡੀਗ਼ੜ੍ਹ ਤੋਂ ਸੰਸਦ ਮੈਂਬਰ ਤੇ ਸਾਬਕਾ ਕੇਂਦਰੀ ਮਨੀਸ਼ ਤਿਵਾੜੀ ਵੱਲੋਂ ਮਿਉਂਸੀਪਲ ਕਾਰਪੋਰੇਸ਼ਨ ਮੋਹਾਲੀ ਦੀ ਚੋਣ ਲਈ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ ਗਿਆ।
ਵਾਰਡ ਨੰਬਰ 3 ਵਿੱਚ ਪਾਰਟੀ ਉਮੀਦਵਾਰ ਜਸਪ੍ਰੀਤ ਕੌਰ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਦਿਆਂ, ਸੰਸਦ ਮੈਂਬਰ ਤਿਵਾੜੀ ਨੇ ਕਿਹਾ ਕਿ ਕਾਂਗਰਸ ਪਾਰਟੀ ਇਸ ਇਲਾਕੇ ਅਤੇ ਸ਼ਹਿਰ ਦੇ ਰੁਕੇ ਹੋਏ ਕੰਮ ਕਰਵਾ ਸਕਦੀ ਹੈ। ਉਹਨਾਂ ਨੇ ਜ਼ਿਕਰ ਕੀਤਾ ਕਿ ਬਤੌਰ ਸ਼੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਰਹਿੰਦੇ ਹੋਏ, ਉਹਨਾਂ ਨੇ ਮੋਹਾਲੀ ਦੇ ਵਿਕਾਸ ਵਾਸਤੇ ਬਹੁਤ ਸਾਰੇ ਫੰਡ ਦਿੱਤੇ ਸਨ। ਤਿਵਾੜੀ ਨੇ ਕਿਹਾ ਕਿ ਜੇਕਰ ਨਗਰ ਨਿਗਮ ਵਿੱਚ ਵੀ ਕਾਂਗਰਸ ਸੱਤਾ ਚ ਆਉਂਦੀ ਹੈ, ਤਾਂ ਤੇਜੀ ਨਾਲ ਸ਼ਹਿਰ ਵਿਕਾਸ ਹੋਵੇਗਾ।
ਇਸੇ ਤਰ੍ਹਾਂ, ਵਾਰਡ ਨੰਬਰ 44 ਵਿੱਚ ਪਾਰਟੀ ਉਮੀਦਵਾਰ ਅਮਨਦੀਪ ਸਿੰਘ ਸਲੈਚ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਦੇ ਹੋਏ, ਤਿਵਾੜੀ ਨੇ ਕਿਹਾ ਕਿ ਸਲੈਚ ਇੱਕ ਇਮਾਨਦਾਰ ਅਤੇ ਮਿਹਨਤੀ ਆਗੂ ਹਨ, ਜਿਹੜੇ ਇਲਾਕੇ ਦੇ ਵਿਕਾਸ ਸਬੰਧੀ ਲੋੜਾਂ ਨੂੰ ਤੇ ਜਿਨਾਂ ਦਾ ਪੂਰਾ ਕਰਨਗੇ। ਉਹਨਾਂ ਨੇ ਲੋਕਾਂ ਨੂੰ ਕਾਂਗਰਸ ਉਮੀਦਵਾਰਾਂ ਨੇ ਵੋਟ ਪਾਉਣ ਦੀ ਅਪੀਲ ਕੀਤੀ।
ਇਸ ਮੌਕੇ ਹੋਰਨਾਂ ਤੋਂ ਇਲਾਵਾ, ਮਨਜੀਤ ਸਿੰਘ ਮਾਨਸਾ, ਰਾਜਾ ਕੰਵਰਜੋਤ ਸਿੰਘ, ਹਰਪ੍ਰੀਤ ਬੰਟੀ, ਸ਼ੇਖਇੰਦਰ ਸਿੰਘ ਲਾਡੀ ਵੀ ਮੌਜੂਦ ਰਹੇ।
- Download Babushahi App
-
-