ਹਮਾਂਯੂਪੁਰ 'ਚ ਤਿੰਨ ਰੋਜ਼ਾ ਧਾਰਮਿਕ ਸਮਾਗਮ 22 ਤੋਂ ਸ਼ੁਰੂ
ਮਲਕੀਤ ਸਿੰਘ ਮਲਕਪੁਰ
ਲਾਲੜੂ 21 ਫਰਵਰੀ 2025: ਦੋ ਗੁਰੂ ਸਾਹਿਬਾਨਾਂ ਦੀ ਚਰਨ ਛੋਹ ਧਰਤੀ ਪਿੰਡ ਹਮਾਂਯੂਪੁਰ ਜਿੱਥੇ ਨੌਵੇਂ ਗੁਰੂ ਸ੍ਰੀ ਤੇਗ ਬਹਾਦਰ ਜੀ ਅਤੇ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਚਰਨ ਪਾਏ , ਵਿਖੇ ਹਰ ਸਾਲ ਦੀ ਤਰ੍ਹਾਂ ਪਿੰਡ ਦੇ ਸਹਿਯੋਗ ਦੇ ਨਾਲ ਤਿੰਨ ਰੋਜਾਂ ਸਲਾਨਾਂ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸੁਰਜੀਤ ਸਿੰਘ, ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਨਿਰਮੈਲ ਸਿੰਘ ਜੌਲਾ ਅਤੇ ਢਾਡੀ ਗੁਰਚਰਨ ਸਿੰਘ ਬੀਏ ਨੇ ਦੱਸਿਆ ਕਿ 22 ਫਰਵਰੀ ਤੋਂ ਲੈ ਕੇ 24 ਫਰਵਰੀ ਤੱਕ ਧਾਰਮਿਕ ਸਮਾਗਮ ਕਰਵਾਇਆ ਜਾ ਰਿਹਾ ਹੈ, ਜਿਸ ਦੌਰਾਨ 22 ਫਰਵਰੀ ਨੂੰ ਨਗਰ ਕੀਤਰਨ ਸਜਾਇਆ ਜਾਵੇਗਾ, ਜੋ ਪਿੰਡ ਦੇ ਗੁਰਦੁਆਰਾ ਸਾਹਿਬ ਤੋਂ ਅਰੰਭ ਹੈ ਕ ਹਮਾਂਯੂਪੁਰ ਅਤੇ ਤਸਿੰਬਲੀ ਪਿੰਡ ਵਿੱਚ ਨੂੰ ਹੁੰਦਾ ਹੋਇਆ ਮੁੜ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਵੇਗਾ।
23 ਫਰਵਰੀ ਨੂੰ ਸਵੇਰੇ 11 ਵਜੇ ਤੋਂ ਲੈ ਕੇ ਸ਼ਾਮ 4 ਵਜੇ ਤੱਕ ਦੀਵਾਨ ਸਜਾਏ ਜਾਣਗੇ ਅਤੇ 24 ਫਰਵਰੀ ਨੂੰ ਸਵੇਰੇ 11 ਵਜੇ ਤੋਂ ਲੈ ਕੇ 5 ਵਜੇ ਤੱਕ ਮੁੜ ਦੀਵਾਨ ਸਜਾਏ ਜਾਣਗੇ, ਜਿਸ ਵਿੱਚ ਪ੍ਰਸਿੱਧ ਢਾਡੀ ਗੁਰਪ੍ਰੀਤ ਸਿੰਘ ਲਾਂਡਰਾ, ਸਤਪਾਲ ਸਿੰਘ ਤਰਨ ਤਾਰਨ ਸਾਹਿਬ ਵਾਲੇ, ਗੁਰਦੀਪ ਸਿੰਘ ਸੁਲਤਾਨਪੁਰ ਲੋਧੀ ਵਾਲੇ ਅਤੇ ਕਵਿਸਰੀ ਜਥਾ ਗੁਰਜੀਤ ਸਿੰਘ ਭੱਠਲ ਤੇ ਦਲਬੀਰ ਸਿੰਘ ਜੋੜ ਸਿੰਘ ਵਾਲਾ ਪੁੱਜ ਕੇ ਸੰਗਤਾਂ ਨੂੰ ਵਾਰਾਂ ਰਾਹੀ ਨਿਹਾਲ ਕਰਨਗੇ। ਉਨ੍ਹਾਂ ਦੱਸਿਆ ਕਿ 24 ਫਰਵਰੀ ਨੂੰ ਸ੍ਰੀ ਅਕਾਲ ਤਖਤ ਸਾਹਿਬ ਜੀ ਦੇ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਵਿਸ਼ੇਸ ਤੌਰ ਉੱਤੇ ਪੁੱਜ ਕੇ ਸੰਗਤਾਂ ਨਾਲ ਵਿਚਾਰਾਂ ਕਰਨਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਹੈਡ ਗ੍ਰੰਥੀ ਗੁਰਪ੍ਰੀਤ ਸਿੰਘ ਅਤੇ ਹਜ਼ੂਰੀ ਰਾਗੀ ਗੁਰਦੁਆਰਾ ਨੋਵੀਂ ਹਮਾਂਯੂਪੁਰ ਗੁਰਵਿੰਦਰ ਸਿੰਘ ਸਮੇਤ ਵੱਡੀ ਗਿਣਤੀ ਸੰਗਤ ਹਾਜ਼ਰ ਸੀ।