ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ ਮੁਹਿੰਮ ਸਬੰਧੀ ਪੋਸਟਰ ਰਿਲੀਜ਼ ਕੀਤਾ
ਰੋਹਿਤ ਗੁਪਤਾ
ਗੁਰਦਾਸਪੁਰ 4 ਜੁਲਾਈ 2025 - ਸਿਵਲ ਸਰਜਨ ਗੁਰਦਾਸਪੁਰ ਡਾ. ਜਸਵਿੰਦਰ ਸਿੰਘ ਦੀ ਅਗੁਵਾਈ ਹੇਠ ਗੁਰਦਾਸਪੁਰ ਵਿਖੇ ਨੈਸ਼ਨਲ ਵੈਕਟਰ ਬੋਰਨ ਡਿਜੀਜ ਕੰਟਰੋਲ ਪ੍ਰੋਗਰਾਮ ਤਹਿਤ ਹਰ ਸ਼ੁੱਕਰਵਾਰ ਡੇੰਗੂ ਤੇ ਵਾਰ ਮੁਹਿੰਮ ਤਹਿਤ ਪੋਸਟਰ ਰਿਲੀਜ ਕੀਤਾ ਗਿਆ । ਇਸ ਦੇ ਨਾਲ ਵਰਲਡ ਯੂਨੋਸਿਸ ਡੇ ਵੀ ਮਨਾਇਆ ਗਿਆ।
ਇਸ ਮੌਕੇ ਸਿਵਲ ਸਰਜਨ ਡਾਕਟਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਜਿਲੇ ਵਿੱਚ ਡੇੰਗੂ , ਮਲੇਰੀਆ ਰੋਕਥਾਮ ਅਤੇ ਜਾਗਰੂਕਤਾ ਲਈ 101ਟੀਮਾਂ ਬਣਾਈ ਗਈਆਂ ਹਨ। ਬ੍ਰੀਡਿੰਗ ਚੈਕਰ ਦੀ ਵੀ ਭਰਤੀ ਕੀਤੀ ਗਈ ਹੈ। ਫੀਲਡ ਸਟਾਫ ਵਲ਼ੋ ਡੇੰਗੂ ਅਤੇ ਮਲੇਰੀਆ ਜਾਂਚ ਲਈ ਘਰਾਂ ਅਤੇ ਹੋਰ ਜਗਾ ਤੇ ਮਛਰ ਦੇ ਲਾਰਵੇ ਦੀ ਜਾਂਚ ਕੀਤੀ ਜਾ ਰਹੀ ਹੈ । ਸਕੂਲਾਂ ਵਿੱਚ ਬੱਚਿਆਂ ਨੂੰ ਜਾਗਰੂਕ ਕਰਨ ਲਈ ਲਿਟਲ ਚੈਂਪੀਅਨ ਪ੍ਰੋਗਰਾਮ ਜਾਰੀ ਹੈ । ਉਨਾਂ ਕਿਹਾ ਕਿ ਮੱਛਰਾਂ ਨਾਲ ਹੋਣ ਵਾਲੇ ਰੋਗਾਂ ਦੀ ਰੋਕਥਾਮ ਲਈ ਹਰੇਕ ਸ਼ੁਕਰਵਾਰ ਨੂੰ ਡਰਾਈ ਡੇ ਗਤੀਵਿਧੀ ਜਾਰੀ ਹਨ ।
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕਿਤੇ ਵੀ ਫਾਲਤੂ ਵਿਚ ਪਾਣੀ ਨਾ ਜਮਾ ਹੋਣ ਦੇਣ। ਜੇ ਕਿਤੇ ਮਛਰ ਦਾ ਲਾਰਵਾ ਹੇਵੇ, ਉਸ ਨੂੰ ਨਸ਼ਟ ਕੀਤਾ ਜਾਵੇ। ਮਛਰ ਜਨਿਤ ਰੋਗਾਂ ਤੋ ਬਚਾਅ ਕੀਤਾ ਜਾਵੇ। ਬੁਖਾਰ ਹੋਣ ਤੇ ਤੁਰੰਤ ਨੇੜਲੇ ਸਿਹਤ ਕੇਂਦਰ ਤੋ ਜਾਂਚ ਕਰਵਾਈ ਜਾਵੇ। ਡਾਕਟਰ ਦੀ ਸਲਾਹ ਨਾਲ ਹੀ ਦਵਾਈ ਖਾਦੀ ਜਾਵੇ।
ਜਿਲਾ ਪਰਿਵਾਰ ਭਲਾਈ ਅਫਸਰ ਡਾਕਟਰ ਤੇਜਿੰਦਰ ਕੌਰ ਨੇ ਕਿਹਾ ਕਿ ਮਨੁੱਖਾਂ ਨੂੰ ਜਾਨਵਰਾਂ ਤੋ ਕਈ ਬੀਮਾਰੀਆਂ ਲਗਦੀਆਂ ਹਨ ਜਿਨ੍ਹਾਂ ਵਿੱਚ ਸਵਾਇਨ ਫਲੂ , ਬਰਡ ਫਲੂ ਕਾਫੀ ਘਾਤਕ ਹਨ। ਜਾਨਵਰਾਂ ਤੋ ਹੋਣ ਵਾਲੀ ਬੀਮਾਰੀਆਂ ਪ੍ਰਤੀ ਜਾਗਰੂਕ ਕਰਨ ਲਈ ਯੂਨੋਸਿਸ ਡੇ ਮਨਾਇਆ ਜਾਂਦਾ ਹੈ।
ਇਸ ਮੌਕੇ ਜਿਲਾ ਐਪੀਡਮੋਲੋਜਿਸਟ ਡਾ. ਗੁਰਪ੍ਰੀਤ ਕੌਰ , ਡਾ. ਵੰਦਨਾ ਆਦਿ ਹਾਜਰ ਸਨ।