ਹਾਲਾਤਾਂ ਦੇ ਮੱਦੇਨਜ਼ਰ ਬਠਿੰਡਾ ਜ਼ਿਲ੍ਹੇ ਦੇ ਸਮੂਹ ਸਕੂਲਾਂ ਵਿੱਚ 9 ਮਈ ਨੂੰ ਛੁੱਟੀ ਐਲਾਨੀ
ਅਸ਼ੋਕ ਵਰਮਾ
ਬਠਿੰਡਾ, 8 ਮਈ 2025 : ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਰਕਾਰੀ, ਗੈਰ ਸਰਕਾਰੀ ਅਤੇ ਮਾਨਤਾ ਪ੍ਰਾਪਤ ਸਕੂਲਾਂ ਵਿੱਚ ਕੱਲ੍ਹ 9 ਮਈ 2025 ਨੂੰ ਛੁੱਟੀ ਘੋਸ਼ਿਤ ਕੀਤੀ ਗਈ ਹੈ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇੰਡੋ-ਪਾਕ ਬਾਰਡਰ ਤੇ ਤਨਾਵਪੂਰਵਕ ਅਤੇ ਸੁਰੱਖਿਆ ਦੀ ਸਥਿਤੀ ਨੂੰ ਮੁੱਖ ਰੱਖਦਿਆਂ ਇਹ ਛੁੱਟੀ ਘੋਸ਼ਿਤ ਕੀਤੀ ਗਈ ਹੈ।