ਹੈਰੋਈਨ ਸਮੇਤ 2 ਤੇ ਨਸ਼ਾ ਕਰਨ ਦੇ ਆਦੀ ਵਿਅਕਤੀ ਗ੍ਰਿਫ਼ਤਾਰ
- ਨਸ਼ਾ ਤਸਕਰੀ/ਸਮੱਗਲਿੰਗ ਕਰਨ ਵਾਲੇ ਦੀ ਜਾਣਕਾਰੀ ਸੂਚਨਾ ਸੇਫ ਪੰਜਾਬ ਐਂਟੀ ਡਰੱਗ ਹੈਲਪਲਾਇਨ ਨੰਬਰ 97791-00200 ਤੇ ਦਿੱਤੀ ਜਾਵੇ - ਐੱਸਐੱਸਪੀ
ਰੂਪਨਗਰ, 04 ਜੁਲਾਈ 2025: ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਨੂੰ ਜ਼ਮੀਨੀ ਪੱਧਰ ਤੇ ਲਾਗੂ ਕਰਨ ਲਈ ਜ਼ਿਲ੍ਹਾ ਰੂਪਨਗਰ ਪੁਲਿਸ ਵੱਲੋਂ ਨਸ਼ੇ ਨੂੰ ਵੇਚਣ ਵਾਲਿਆਂ ਵਿਰੁੱਧ ਕਾਰਵਾਈਆਂ ਨਿਰੰਤਰ ਜਾਰੀ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਕਪਤਾਨ ਪੁਲਿਸ ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਸ਼੍ਰੀ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅਤੇ ਡਿਪਟੀ ਇੰਸਪੈਕਟਰ ਜਨਰਲ ਪੁਲਿਸ ਰੂਪਨਗਰ ਰੇਂਜ ਰੂਪਨਗਰ ਸ. ਹਰਚਰਨ ਸਿੰਘ ਭੁੱਲਰ ਦੀ ਅਗਵਾਈ ਹੇਠ ਰੂਪਨਗਰ ਪੁਲਿਸ ਵੱਲੋਂ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ "ਯੁੱਧ ਨਸ਼ਿਆ ਵਿਰੁੱਧ" ਮੁਹਿੰਮ ਤਹਿਤ ਰੂਪਨਗਰ ਜ਼ਿਲ੍ਹਾ ਪੁਲਿਸ ਵੱਲੋਂ ਐਨ.ਡੀ.ਪੀ.ਐਸ. ਐਕਟ ਦੇ ਵੱਖ-ਵੱਖ ਮੁਕੱਦਮਿਆਂ ਵਿੱਚ ਨਸ਼ਾ ਕਰਨ ਦੇ ਆਦੀ 1 ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ 2 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਪਾਸੋਂ 126 ਗ੍ਰਾਮ ਤੋਂ ਵੱਧ ਹੈਰੋਈਨ ਬ੍ਰਾਮਦ ਕੀਤੀ ਗਈ।
ਇਸ ਸਬੰਧੀ ਉਨ੍ਹਾਂ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ “ਯੁੱਧ ਨਸ਼ਿਆ ਵਿਰੁੱਧ" ਮੁਹਿੰਮ ਦੀ ਲਗਾਤਾਰਤਾ ਵਿੱਚ ਜ਼ਿਲ੍ਹਾ ਪੁਲਿਸ ਵੱਲੋਂ ਵੱਖ-ਵੱਖ ਸਥਾਨਾ ਤੇ ਨਾਕਾਬੰਦੀਆਂ ਅਤੇ ਗਸ਼ਤਾ ਰਾਹੀ ਨਸ਼ਾ ਤਸਕਰਾਂ ਅਤੇ ਭੈੜੇ ਅਨਸਰਾਂ ਦੀ ਚੈਕਿੰਗ ਕੀਤੀ ਗਈ, ਜਿਸ ਦੌਰਾਨ ਥਾਣਾ ਸ੍ਰੀ ਚਮਕੌਰ ਸਾਹਿਬ ਵੱਲੋਂ ਹਰਵਿੰਦਰ ਸਿੰਘ ਅਤੇ ਰਣਜੋਤ ਸਿੰਘ ਵਾਸੀ ਡਹਿਰ ਨੂੰ ਗ੍ਰਿਫਤਾਰ ਕਰਕੇ ਉਨਾਂ ਪਾਸੋਂ 126 ਗ੍ਰਾਮ ਤੋਂ ਵੱਧ ਹੈਰੋਈਨ ਬ੍ਰਾਮਦ ਕੀਤੀ ਗਈ ਅਤੇ ਥਾਣਾ ਸਿੰਘ ਭਗਵੰਤਪੁਰ ਵੱਲੋਂ ਨਸ਼ਾ ਕਰਨ ਦੇ ਆਦੀ ਦਰਸ਼ਨ ਸਿੰਘ ਵਾਸੀ ਪਿੰਡ ਭਗਵੰਤਪੁਰ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ ਉਨ੍ਹਾਂ ਖਿਲਾਫ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮੇ ਦਰਜ਼ ਕੀਤੇ ਗਏ।
ਇਸ ਤੋਂ ਇਲਾਵਾ ਪ੍ਰੋਜੇਕਟ ‘ਸੰਪਰਕ' ਦੀ ਲਗਾਤਾਰਤਾ ਵਿੱਚ ਆਮ ਪਬਲਿਕ ਨੂੰ ਨਸ਼ਿਆ ਦੇ ਮਾੜੇ ਪ੍ਰਭਾਵਾ ਸਬੰਧੀ ਜਾਗੂਰਕ ਕਰਨ ਅਤੇ ਪੁਲਿਸ ਨਾਲ ਪਬਲਿਕ ਦਾ ਤਾਲਮੇਲ ਹੋਰ ਵਧਾਉਣ ਲਈ ਪਿੰਡਾ ਵਿੱਚ ਜਾ ਕੇ ਗਜਟਿਡ ਅਫਸਰਾਂ ਅਤੇ ਮੁੱਖ ਅਫਸਰ ਥਾਣਾ ਵਲੋ ਮੀਟਿੰਗਾ ਕਰਕੇ ਉਨ੍ਹਾਂ ਨੂੰ ਪੰਜਾਬ ਐਂਟੀ ਡਰੱਗ ਹੈਲਪਲਾਇਨ ਬਾਰੇ ਜਾਣਕਾਰੀ ਦਿੱਤੀ ਅਤੇ ਉਨ੍ਹਾਂ ਦੇ ਸੁਝਾਅ ਵੀ ਲਏ ਗਏ।
ਐਸ.ਐਸ.ਪੀ. ਰੂਪਨਗਰ ਵਲੋਂ ਪਬਲਿਕ ਨੂੰ ਅਪੀਲ ਕੀਤੀ ਕਿ ਨਸ਼ੇ ਵਰਗੀ ਅਲਾਹਮਤ ਨੂੰ ਖਤਮ ਕਰਨ ਲਈ ਪੁਲਿਸ ਦਾ ਪੂਰਨ ਤੌਰ ਤੇ ਸਹਿਯੋਗ ਕੀਤਾ ਜਾਵੇ ਅਤੇ ਜੇਕਰ ਉਨ੍ਹਾਂ ਦੇ ਇਲਾਕਾ ਵਿੱਚ ਕੋਈ ਵਿਅਕਤੀ ਨਸ਼ਾਂ ਤਸਕਰੀ/ਸਮੱਗਲਿੰਗ ਕਰਦਾ ਹੈ ਤਾਂ ਉਸਦੀ ਸੂਚਨਾ ਸੇਫ ਪੰਜਾਬ ਐਂਟੀ ਡਰੱਗ ਹੈਲਪਲਾਇਨ ਨੰਬਰ 97791-00200 (ਵਟਸਐਪ ਚੈਟਬੋਟ) ਜਾਂ ਜ਼ਿਲ੍ਹਾ ਪੁਲਿਸ ਦੇ ਨੰਬਰਾ ਤੇ ਸਾਂਝੀ ਕੀਤੀ ਜਾਵੇ। ਜਾਣਕਾਰੀ ਦੇਣ ਵਾਲੇ ਦਾ ਨਾਮ ਅਤੇ ਪਤਾ ਗੁਪਤ ਰੱਖਿਆ ਜਾਵੇਗਾ।