ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਕਿਸਾਨਾਂ ਨੂੰ DETAIN ਕਰਨਾ ਬੇਹੱਦ ਮੰਦਭਾਗਾ - ਮਜੀਠੀਆ
ਚੰਡੀਗੜ੍ਹ, 19 ਮਾਰਚ 2025 - ਮੀਟਿੰਗ ਤੋਂ ਪਰਤ ਰਹੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ, ਸਰਵਣ ਸਿੰਘ ਪੰਧੇਰ ਸਮੇਤ ਹੋਰ ਆਗੂਆਂ ਨੂੰ ਹਿਰਾਸਤ 'ਚ ਲੈਣ ਦੇ ਮਾਮਲੇ 'ਤੇ ਅਕਾਲੀ ਆਗੂ ਬਿਕਰਮ ਮਜੀਠੀਆ ਨੇ ਕਿਸਾਨਾਂ ਨਾਲ ਪੁਲਿਸ ਵੱਲੋਂ ਕੀਤੀ ਗਿਆ ਇਸ ਕਾਰਵਾਈ ਨੂੰ ਮੰਦਭਾਗਾ ਕਰਾਰ ਦਿੱਤਾ ਹੈ।
ਮਜੀਠੀਆ ਨੇ ਕਿਹਾ ਕਿ,,,,,
- ਪੁਲਿਸ ਫੋਰਸ ਦਾ ਇਸਤੇਮਾਲ ਕਰ ਧੱਕੇ ਨਾਲ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਕਿਸਾਨਾਂ ਨੂੰ DETAIN ਕਰਨਾ ਬੇਹੱਦ ਮੰਦਭਾਗਾ ਹੈ।
- ਚੋਣਾਂ ਵੇਲੇ ਕਿਸਾਨਾਂ ਨੂੰ MSP ਦੀ ਕਾਨੂੰਨੀ ਗਰੰਟੀ ਦੇਣ ਦੇ ਵਾਅਦੇ ਕਰਨ ਵਾਲੇ ਅੱਜ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨਾਲ ਧੱਕੇਸ਼ਾਹੀ ਕਰ ਰਹੇ ਹਨ।
- ਮੁੱਖ ਮੰਤਰੀ ਜੀ ਇਹ ਸਭ ਵਿੱਚ ਕੋਈ ਵੀ ਜਾਨ ਮਾਲ ਦਾ ਨੁਕਸਾਨ ਹੋਇਆ ਤਾਂ ਕਸੂਰਵਾਰ ਤੁਸੀਂ ਹੋਵੋਗੇ।