ਖ਼ਾਲਸਾਈ ਜਾਹੋ-ਜਲਾਲ ਦਾ ਪ੍ਰਤੀਕ 'ਹੋਲਾ ਮਹੱਲਾ' ਸ਼ੁਰੂ; ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ
ਜਥੇਦਾਰ ਗਿਆਨੀ ਕੁਲਦੀਪ ਸਿੰਘ ਗਰਗਜ, ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅਤੇ ਡਾ. ਦਲਜੀਤ ਸਿੰਘ ਚੀਮਾ ਸਮੇਤ ਪ੍ਰਮੁੱਖ ਸ਼ਖਸੀਅਤਾਂ ਹੋਈਆਂ ਨਤਮਸਤਕ
ਸ੍ਰੀ ਅਨੰਦਪੁਰ ਸਾਹਿਬ 2 ਮਾਰਚ 2026: ਖ਼ਾਲਸਾ ਪੰਥ ਦੇ ਪਵਿੱਤਰ ਅਸਥਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਵਿਖੇ ਕੌਮੀ ਤਿਉਹਾਰ 'ਹੋਲਾ ਮਹੱਲਾ' ਦੀ ਅਧਿਕਾਰਤ ਸ਼ੁਰੂਆਤ ਹੋ ਗਈ ਹੈ। ਇਸ ਮੌਕੇ ਗੁਰੂ ਚਰਨਾਂ ਵਿੱਚ ਸ਼ੁਕਰਾਨੇ ਵਜੋਂ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ, ਜਿਨ੍ਹਾਂ ਦੇ ਭੋਗ 4 ਮਾਰਚ ਨੂੰ ਪਾਏ ਜਾਣਗੇ।
ਸਮਾਗਮ ਦੇ ਆਰੰਭ ਮੌਕੇ ਪੰਥਕ ਅਤੇ ਸਿਆਸੀ ਖੇਤਰ ਦੀਆਂ ਕਈ ਦਿੱਗਜ ਸ਼ਖਸੀਅਤਾਂ ਹਾਜ਼ਰ ਰਹੀਆਂ, ਜਿਨ੍ਹਾਂ ਵਿੱਚ ਗਿਆਨੀ ਕੁਲਦੀਪ ਸਿੰਘ ਗੜਗੱਜ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC), ਡਾ. ਦਲਜੀਤ ਸਿੰਘ ਚੀਮਾ ਸੀਨੀਅਰ ਅਕਾਲੀ ਆਗੂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਮੈਂਬਰ, ਧਾਰਮਿਕ ਜਥੇਬੰਦੀਆਂ ਦੇ ਨੁਮਾਇੰਦੇ ਅਤੇ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।
ਹੋਲਾ ਮਹੱਲਾ ਦੇ ਆਰੰਭ ਨਾਲ ਹੀ ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੰਗਤਾਂ ਦਾ ਹੜ੍ਹ ਆਉਣਾ ਸ਼ੁਰੂ ਹੋ ਗਿਆ ਹੈ। ਹਰ ਪਾਸੇ 'ਬੋਲੇ ਸੋ ਨਿਹਾਲ' ਦੇ ਜੈਕਾਰਿਆਂ ਦੀ ਗੂੰਜ ਸੁਣਾਈ ਦੇ ਰਹੀ ਹੈ। ਸ਼੍ਰੋਮਣੀ ਕਮੇਟੀ ਅਤੇ ਸਥਾਨਕ ਪ੍ਰਸ਼ਾਸਨ ਵੱਲੋਂ ਸੰਗਤਾਂ ਦੀ ਸਹੂਲਤ ਲਈ ਰਿਹਾਇਸ਼, ਲੰਗਰ ਅਤੇ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ।
Click to Follow Babushahi Facebook page →