← ਪਿਛੇ ਪਰਤੋ
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਫਾਜਿਲਕਾ 1 ਮਾਰਚ 2025... ਜ਼ਿਲਾ ਮੈਜਿਸਟ੍ਰੇਟ ਅਮਰਪ੍ਰੀਤ ਕੌਰ ਸੰਧੂ ਨੇ ਬੀ.ਐਨ.ਐਸ.ਐਸ ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋ ਕਰਦਿਆਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਪਾਬੰਦੀਆਂ 30 ਅਪ੍ਰੈਲ 2025 ਤੱਕ ਲਾਗੂ ਰਹਿਣਗੀਆਂ ਅਤੇ ਉਲੰਘਣਾ ਕਰਨ ਵਾਲਿਆਂ ਤੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਹੁਕਮ ਰਾਹੀਂ ਜਿ਼ਲ੍ਹਾ ਫਾਜਿ਼ਲਕਾ ਦੇ ਬਾਰਡਰ ਨੇੜਲੇ ਪਿੰਡਾਂ ਵਿਚ ਸ਼ਾਮ 5 ਵਜੇ ਤੋਂ ਬਾਅਦ ਡੀ.ਜੇ (ਮਿਊਜਿਕ ਸਿਸਟਮ), ਪਟਾਖੇ ਚਲਾਉਣ ਅਤੇ ਲੇਜਰ ਲਾਇਟਾਂ ਦਾ ਇਸਤੇਮਾਲ ਕਰਨ ਤੇ ਰੋਕ ਲਗਾ ਦਿੱਤੀ ਗਈ ਹੈ। ਜਿਕਰਯੋਗ ਹੈ ਕਿ ਬਾਰਡਰ ਦੇ ਪਾਰ ਤੋਂ ਰਾਤ ਸਮੇਂ ਡ੍ਰੋਨ ਰਾਹੀਂ ਘੁਸਪੈਠ ਦੀ ਕੋਸਿਸ਼ ਹੁੰਦੀ ਹੈ ਅਤੇ ਡੀ.ਜੇ ਦੀ ਉਚੀ ਅਵਾਜ ਵਿਚ ਹਿੰਦ ਪਾਕਿ ਸੀਮਾ ਤੇ ਡਿਊਟੀ ਕਰ ਰਹੇ ਜਵਾਨਾਂ ਨੂੰ ਡ੍ਰੋਨ ਦੀ ਗੂੰਜ ਸੁਣਾਈ ਨਹੀਂ ਦਿੰਦੀ ਜਿਸ ਕਾਰਨ ਡਰੋਨ ਗਤੀਵਿਧੀ ਦਾ ਪਤਾ ਲਗਾਉਣਾ ਮੁਸਕਿਲ ਹੋ ਜਾਂਦਾ ਹੈ। ਇਕ ਹੋਰ ਹੁਕਮ ਰਾਹੀਂ ਜ਼ਿਲ੍ਹਾ ਫਾਜਿਲਕਾ ਵਿੱਚ ਪੈਂਦੇ ਅੰਤਰ-ਰਾਸਟਰੀ ਬਾਰਡਰ ਏਰੀਆ ਦੇ ਨਾਲ ਲੱਗਦੇ 4 ਕਿਲੋਮੀਟਰ ਦੇ ਏਰੀਏ ਵਿੱਚ 4 ਫੁੱਟ ਤੋਂ ਉੱਚੀ ਕਵਾਡ-ਕਾਪਟਰ(ਡਰੋਨ ਕੈਮਰੇ) ਆਦਿ ਉਡਾਉਣ ਤੇ ਪਾਬੰਦੀ ਲਗਾਈ ਹੈ। ਇਕ ਹੋਰ ਹੁਕਮ ਰਾਹੀਂ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹਾ ਫਾਜ਼ਿਲਕਾ ਵਿੱਚ ਪੈਂਦੇ ਅੰਤਰਰਾਸ਼ਟਰੀ ਬਾਰਡਰ ਏਰੀਆ ਦੇ ਨਾਲ ਲੱਗਦੇ 4 ਕਿਲੋਮੀਟਰ ਦੇ ਏਰੀਏ ਵਿਚ ਪਾਕਿਸਤਾਨੀ ਸਿੰਮ ਕਾਰਡਸ ਰੱਖਣ ਅਤੇ ਵਰਤੋਂ ਕਰਨ ਤੇ ਪੂਰਨ ਪਾਬੰਦੀ ਲਗਾਈ ਹੈ।
Total Responses : 929