ਜ਼ਿਲ੍ਹਾ ਰੁਜਗਾਰ ਤੇ ਕਾਰੋਬਾਰ ਬਿਊਰੋ ਫਾਜ਼ਿਲਕਾ ਵੱਲੋਂ ਰੁਜਗਾਰ ਮੇਲਾ 24 ਜਨਵਰੀ ਦਿਨ ਸ਼ੁੱਕਰਵਾਰ ਨੂੰ
ਫਾਜ਼ਿਲਕਾ 22 ਜਨਵਰੀ 2025 - ਜ਼ਿਲ੍ਹਾ ਰੋਜ਼ਗਾਰ ਅਫਸਰ ਸ੍ਰੀਮਤੀ ਵੈਸ਼ਾਲੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 24 ਜਨਵਰੀ 2025 ਦਿਨ ਸ਼ੁਕਰਵਾਰ ਨੂੰ ਜਿਲ੍ਹਾ ਪੱਧਰੀ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿਚ ਬੈਕਟਰਸ ਫੂਡ ਸਪੈਸ਼ਲਿਟੀਜ਼ ਲਿਮਿਟੇਡ ਅਤੇ ਐਜਾਇਲ ਹਰਬਲ ਕੰਪਨੀ ਸ਼ਮੂਲੀਅਤ ਕਰ ਰਹੀ ਹੈ। ਬੈਕਟਰਸ ਫੂਡ ਸਪੈਸ਼ਲਿਟੀਜ਼ ਲਿਮਿਟੇਡ ਵਿੱਚ ਆਪਰੇਟਰ (ਲੜਕੇ ) ਦੀ ਅਸਾਮੀ ਲਈ ਯੋਗਤਾ ਫੀਟਰ, ਮਸ਼ੀਨੀਸਟ, ਟਰਨਰ, ਕੋਪਾ, ਇਲੈਕਟ੍ਰੀਸ਼ੀਅਨ ਪਾਸ,ਅਤੇ ਉਮਰ 18 ਤੋਂ 30 ਸਾਲ ਹੋਣੀ ਚਾਹੀਦੀ। ਐਜਾਇਲ ਹਰਬਲ ਕੰਪਨੀ ਵਿਚ ਸੇਲਜ ਏਜੰਟ ਕੇਵਲ ਲੜਕੀਆਂ) ਦੀ ਅਸਾਮੀ ਲਈ ਯੋਗਤਾ 12ਵੀ ਪਾਸ ਅਤੇ ਉਮਰ 18 ਤੋਂ 26 ਸਾਲ ਦੀ ਹੋਣੀ ਲਾਜਮੀ ਹੈ।
ਪਲੇਸਮੈਂਟ ਅਫਸਰ ਸ੍ਰੀ ਰਾਜ ਸਿੰਘ ਦੱਸਿਆ ਕਿ ਪਲੇਸਮੈਂਟ ਕੈਂਪ ਮਿਤੀ 24-01-2025 ਨੂੰ ਸਵੇਰੇ 10.00 ਵਜੇ ਤੋਂ ਕਮਰਾ ਨੰ 502 ਚੋਥੀ ਮੰਜਿਲ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ, ਡੀਸੀ ਦਫ਼ਤਰ, ਏ ਬਲਾਕ ਫਾਜ਼ਿਲਕਾ ਵਿਖੇ ਲਗਾਇਆ ਜਾ ਰਿਹਾ ਹੈ।
ਉਨ੍ਹਾਂ ਨੇ ਨੌਜਵਾਨਾ ਨੂੰ ਅਪੀਲ ਕਰਦਿਆਂ ਕਿਹਾ ਕਿ ਪਲੇਸਮੈਂਟ ਕੈਂਪ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਕੀਤੀ ਜਾਵੇ ਤੇ ਰੋਜਗਾਰ ਪ੍ਰਾਪਤ ਕੀਤਾ ਜਾਵੇ। ਵਧੇਰੇ ਜਾਣਕਾਰੀ ਲਈ ਦਫਤਰ ਦੇ ਹੈਲਪਲਾਈਨ ਨੰਬਰ 89060-22220 ਤੇ ਸੰਪਰਕ ਕੀਤਾ ਜਾ ਸਕਦਾ ਹੈ।