“ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਕਪੂਰਥਲਾ ਦੇ ਪਿੰਡ ਤੋਤੀ ਵਿੱਚ ਪ੍ਰਸ਼ਾਸਨ ਦਾ ਵੱਡਾ ਐਕਸ਼ਨ
ਪਿੰਡ ਤੋਤੀ ‘ਚ ਚੱਲਿਆ “ਪੀਲਾ ਪੰਜਾ”, ਨਸ਼ਾ ਤਸਕਰਾਂ ਵਿੱਚ ਮਚੀ ਹੜਕੰਪ
ਐਸ.ਐਸ.ਪੀ. ਕਪੂਰਥਲਾ ਦੀ ਅਗਵਾਈ ਹੇਠ ਪੁਲਿਸ ਅਤੇ ਪ੍ਰਸ਼ਾਸਨ ਵੱਲੋਂ ਵੱਡੀ ਕਾਰਵਾਈ
ਬਲਵਿੰਦਰ ਸਿੰਘ ਚਾਹਲ / ਬਾਬੂਸ਼ਾਹੀ ਬਿਊਰੋ
ਸੁਲਤਾਨਪੁਰ ਲੋਧੀ 8 ਮਈ 2026
ਕਪੂਰਥਲਾ ਜ਼ਿਲ੍ਹੇ ਦੇ ਪਿੰਡ ਤੋਤੀ ਵਿੱਚ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਪ੍ਰਸ਼ਾਸਨ ਵੱਲੋਂ ਵੱਡੇ ਪੱਧਰ ‘ਤੇ ਕਾਰਵਾਈ ਕਰਦਿਆਂ ਪਰਵਿੰਦਰ ਸਿੰਘ ਪਿੰਦਰ ਨਸ਼ਾ ਤਸਕਰ ਦੇ ਘਰ ਉੱਤੇ “ਪੀਲਾ ਪੰਜਾ” ਚਲਾਇਆ ਗਿਆ। ਇਸ ਦੌਰਾਨ ਪੂਰੇ ਇਲਾਕੇ ਵਿੱਚ ਪੁਲਿਸ ਅਤੇ ਪ੍ਰਸ਼ਾਸਨ ਦੀ ਭਾਰੀ ਤਾਇਨਾਤੀ ਦੇਖਣ ਨੂੰ ਮਿਲੀ, ਜਿਸ ਨਾਲ ਨਸ਼ਾ ਤਸਕਰਾਂ ਅਤੇ ਸ਼ੱਕੀ ਅਨਸਰਾਂ ਵਿੱਚ ਹੜਕੰਪ ਮਚ ਗਿਆ।
ਐਸ.ਐਸ.ਪੀ. ਕਪੂਰਥਲਾ ਦੀ ਸਖ਼ਤ ਹਦਾਇਤਾਂ ਹੇਠ ਚੱਲੀ ਇਸ ਵਿਸ਼ੇਸ਼ ਮੁਹਿੰਮ ਦੌਰਾਨ ਪੁਲਿਸ ਟੀਮਾਂ ਵੱਲੋਂ ਪਿੰਡ ਦੇ ਵੱਖ-ਵੱਖ ਇਲਾਕਿਆਂ ਵਿੱਚ ਚੈਕਿੰਗ, ਤਲਾਸ਼ੀ ਅਤੇ ਸ਼ੱਕੀ ਗਤੀਵਿਧੀਆਂ ‘ਤੇ ਨਿਗਰਾਨੀ ਕੀਤੀ ਗਈ। ਪ੍ਰਸ਼ਾਸਨ ਦਾ ਮੁੱਖ ਮਕਸਦ ਨਸ਼ਿਆਂ ਦੇ ਜਾਲ ਨੂੰ ਤੋੜਨਾ ਅਤੇ ਨੌਜਵਾਨ ਪੀੜ੍ਹੀ ਨੂੰ ਇਸ ਕੋਹੜ ਤੋਂ ਬਚਾਉਣਾ ਹੈ।
ਕਾਰਵਾਈ ਦੌਰਾਨ ਅਧਿਕਾਰੀਆਂ ਨੇ ਸਪਸ਼ਟ ਕੀਤਾ ਕਿ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਸਰਕਾਰ ਅਤੇ ਪੁਲਿਸ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਨਸ਼ਿਆਂ ਦੇ ਕਾਰੋਬਾਰ ਨਾਲ ਜੁੜੇ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ।
ਪਿੰਡ ਵਾਸੀਆਂ ਨੇ ਵੀ ਪ੍ਰਸ਼ਾਸਨ ਦੀ ਇਸ ਕਾਰਵਾਈ ਦਾ ਸਵਾਗਤ ਕਰਦਿਆਂ ਕਿਹਾ ਕਿ ਨਸ਼ਿਆਂ ਨੇ ਅਨੇਕਾਂ ਘਰ ਬਰਬਾਦ ਕੀਤੇ ਹਨ ਅਤੇ ਅਜਿਹੀਆਂ ਸਖ਼ਤ ਕਾਰਵਾਈਆਂ ਸਮੇਂ ਦੀ ਸਭ ਤੋਂ ਵੱਡੀ ਲੋੜ ਹਨ।
ਐਸ.ਐਸ.ਪੀ. ਕਪੂਰਥਲਾ ਨੇ ਦਿੱਤਾ ਸਖ਼ਤ ਸੰਦੇਸ਼ — “ਨਸ਼ਾ ਤਸਕਰ ਜਾਂ ਤਾਂ ਨਸ਼ਾ ਛੱਡਣ ਜਾਂ ਪੰਜਾਬ”
ਪ੍ਰਸ਼ਾਸਨ ਵੱਲੋਂ ਆਉਣ ਵਾਲੇ ਦਿਨਾਂ ਵਿੱਚ ਵੀ ਅਜਿਹੀਆਂ ਵੱਡੀਆਂ ਮੁਹਿੰਮਾਂ ਜਾਰੀ ਰੱਖਣ ਦੇ ਸੰਕੇਤ ਦਿੱਤੇ ਗਏ ਹਨ।
- Download Babushahi App
-
-