11 ਫਰਵਰੀ ਨੂੰ ਸਾਰੇ ਸਕੂਲ, ਕਾਲਜ ਰਹਿਣਗੇ ਬੰਦ, ਪੜ੍ਹੋ ਵੇਰਵਾ
ਜਲੰਧਰ, 7 ਫਰਵਰੀ, 2025: ਜਲੰਧਰ ਦੇ ਡਿਪਟੀ ਕਮਿਸ਼ਨਰ ਨੇ ਇਕ ਹੁਕਮ ਰਾਹੀਂ 11 ਫਰਵਰੀ ਨੂੰ ਜ਼ਿਲ੍ਹੇ ਦੇ ਸਾਰੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਅਤੇ ਕਾਲਜਾਂ ਵਿਚ ਛੁੱਟੀ ਦਾ ਐਲਾਨ ਕੀਤਾ ਹੈ। ਇਹ ਛੁੱਟੀ ਗੁਰੂ ਰਵੀਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ ਵਿਚ ਕੱਢੀ ਜਾ ਰਹੀ ਵਿਸ਼ਾਲ ਸ਼ੋਭਾ ਯਾਤਰਾ ਨੂੰ ਧਿਆਨ ਵਿਚ ਰੱਖਦਿਆਂ ਕੀਤੀ ਗਈ ਹੈ।
