15ਵਾਂ ਰਾਸ਼ਟਰੀ ਵੋਟਰ ਦਿਵਸ ਨੂੰ ਸਮਰਪਿਤ ਪੰਜਾਬ ਇਲੈਕਸ਼ਨ ਕੁਇਜ਼-2025 19 ਜਨਵਰੀ ਅਤੇ 24 ਜਨਵਰੀ ਨੂੰ
ਪਠਾਨਕੋਟ 10 ਜਨਵਰੀ 2025 - ਅਦਿੱਤਿਆ ਉੱਪਲ, ਆਈ.ਏ.ਐਸ., ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ, ਪਠਾਨਕੋਟ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵੋਟਰਾਂ ਨੂੰ ਵੋਟ ਦੀ ਮਹੱਤਤਾ ਬਾਰੇ ਵੱਧ ਤੋਂ ਵੱਧ ਜਾਗਰੂਕ ਕਰਨ ਦੇ ਮੰਤਵ ਹਿੱਤ ਮਾਨਯੋਗ ਮੁੱਖ ਚੋਣ ਅਫ਼ਸਰ, ਪੰਜਾਬ, ਚੰਡੀਗੜ੍ਹ ਜੀ ਵੱਲੋਂ 15ਵਾਂ ਰਾਸ਼ਟਰੀ ਵੋਟਰ ਦਿਵਸ ਨੂੰ ਸਮਰਪਿਤ ਪੰਜਾਬ ਇਲੈਕਸ਼ਨ ਕੁਇਜ਼-2025 ਤਹਿਤ 19 ਜਨਵਰੀ 2025 ( ਦਿਨ ਐਤਵਾਰ) ਨੂੰ ਆਨਲਾਈਨ ਅਤੇ 24 ਜਨਵਰੀ 2025 (ਦਿਨ ਸ਼ੁੱਕਰਵਾਰ) ਨੂੰ ਆਫ਼ਲਾਈਨ ਮੁਕਾਬਲੇ ਕਰਵਾਏ ਜਾ ਰਹੇ ਹਨ ਅਤੇ ਇਨ੍ਹਾਂ ਮੁਕਾਬਲਿਆਂ ਵਿਚ ਭਾਗ ਲੈਣ ਲਈ https://Punjab.indiastatquiz.com/ ਦੀ Website ‘ਤੇ 17 ਜਨਵਰੀ 2025 ਤੱਕ ਆਨਲਾਈਨ ਰਜਿਸਟ੍ਰੇਸ਼ਨ ਕੀਤੀ ਜਾ ਸਕਦੀ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਵਿਚ ਕੋਈ ਵੀ ਵਿਅਕਤੀ ਜਿਸ ਕੋਲ ਪੰਜਾਬ ਦਾ ਵੈਧ ਨਿਵਾਸੀ ਸਬੂਤ ਹੈ, ਜਿਵੇਂ ਕਿ ਆਧਾਰ ਕਾਰਡ, ਵੋਟਰ ਆਈਡੀ ਕਾਰਡ, ਜਾਂ 9ਵੀਂ ਜਮਾਤ ਅਤੇ ਇਸ ਤੋਂ ਵੱਧ ਦੇ ਵਿਦਿਆਰਥੀਆਂ ਲਈ ਵਿਦਿਆਰਥੀ ਆਈਡੀ ਕਾਰਡ, ਆਨਲਾਈਨ ਪ੍ਰੀਖਿਆ ਵਿੱਚ ਭਾਗ ਲੈ ਸਕਦਾ ਹੈ।
ਡਿਪਟੀ ਕਮਿਸ਼ਨਰ, ਪਠਾਨਕੋਟ ਜੀ ਵੱਲੋ ਇਹ ਵੀ ਦੱਸਿਆ ਗਿਆ ਕਿ ਪਹਿਲੇ ਗੇੜ ਵਿੱਚ ਜ਼ਿਲ੍ਹਾ ਪੱਧਰ ‘ਤੇ ਜੇਤੂਆਂ ਦੀ ਪਹਿਚਾਣ ਆਨਲਾਈਨ ਮੁਕਾਬਲੇ ਤਹਿਤ ’ਕੀਤੀ ਜਾਵੇਗੀ ਅਤੇ ਜ਼ਿਲ੍ਹੇ ਵਿੱਚ ਪਹਿਲੇ ਨੰਬਰ ਤੇ ਆਉਣ ਵਾਲੇ ਜੇਤੂ ਨੂੰ One Smartphone ਦਿੱਤਾ ਜਾਵੇਗਾ ਅਤੇ ਫਾਈਨਲ ਆਫਲਾਈਨ ਮੁਕਾਬਲਾ 23 ਜ਼ਿਲ੍ਹਿਆਂ ਦੇ ਜੇਤੂਆਂ ਵਿਚਕਾਰ 24 ਜਨਵਰੀ 2025 (ਦਿਨ ਸ਼ੁਕਰਵਾਰ) ਨੂੰ ਲੁਧਿਆਣਾ ਵਿਖੇ ਹੋਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਰਾਜ ਪੱਧਰ ‘ਤੇ ਪਹਿਲੀ ਪੁਜ਼ੀਸ਼ਨ ਹਾਸਲ ਕਰਨ ਵਾਲੇ ਜੇਤੂ ਨੂੰ ਮੁੱਖ ਚੋਣ ਅਫ਼ਸਰ, ਪੰਜਾਬ, ਚੰਡੀਗੜ੍ਹ ਜੀ ਵੱਲੋਂ One Windows Laptop ਨਾਲ ਸਨਮਾਨਿਤ ਕੀਤਾ ਜਾਵੇਗਾ ਜਦਕਿ ਦੂਜੇ ਸਥਾਨ ਤੇ ਆਉਣ ਵਾਲੇ ਨੂੰ One Android Tablet ਅਤੇ ਤੀਜੇ ਸਥਾਨ ‘ਤੇ ਆਉਣ ਵਾਲੇ ਜੇਤੂਆਂ ਨੂੰ One Smart Watch ਦਿੱਤੇ ਜਾਣਗੇ ।