5 ਕਿਲੋ ਹੈਰੋਇਨ ਸਮੇਤ 4 ਨੌਜਵਾਨ ਗ੍ਰਿਫ਼ਤਾਰ
ਗੁਰਪ੍ਰੀਤ ਸਿੰਘ
- ਫੜੇ ਗਏ ਮੁਲਜ਼ਮਾਂ ਵਿੱਚੋਂ ਇੱਕ ਇਟਲੀ ਤੋਂ ਆਇਆ ਸੀ ਅਤੇ ਇਟਲੀ ਤੋਂ ਆਉਣ ਤੋਂ ਬਾਅਦ ਹੀ ਕੰਮ ਕਰ ਰਿਹਾ ਸੀ
- ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਅੰਮ੍ਰਿਤਸਰ, 21 ਫਰਵਰੀ 2025 - ਅੰਮ੍ਰਿਤਸਰ ਪੁਲਿਸ ਨੇ 4 ਨੌਜਵਾਨਾਂ ਨੂੰ 5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਗੁਪਤ ਸੂਚਨਾ ਦੇ ਆਧਾਰ 'ਤੇ ਅੰਮ੍ਰਿਤਸਰ ਪੁਲਿਸ ਨੇ ਇਨ੍ਹਾਂ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਅੰਤਰਰਾਸ਼ਟਰੀ ਬਾਜ਼ਾਰ ਵਿੱਚ ਹੈਰੋਇਨ ਦੀ ਕੀਮਤ ਲਗਭਗ 35 ਕਰੋੜ ਰੁਪਏ ਦੱਸੀ ਗਈ ਹੈ। ਗ੍ਰਿਫ਼ਤਾਰ ਨੌਜਵਾਨਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਹੋਰ ਜਾਣਕਾਰੀ ਮਿਲਣ ਦੀ ਸੰਭਾਵਨਾ ਹੈ।
ਅੰਮ੍ਰਿਤਸਰ ਪੁਲਿਸ ਨੇ 5 ਕਿਲੋ ਹੈਰੋਇਨ ਜ਼ਬਤ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਜ਼ਬਤ ਕੀਤੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੀਮਤ ਲਗਭਗ 35 ਕਰੋੜ ਰੁਪਏ ਹੈ। ਗੁਪਤ ਸੂਚਨਾ ਦੇ ਆਧਾਰ 'ਤੇ ਨਾਕਾਬੰਦੀ ਦੌਰਾਨ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਪੁਲਿਸ ਕਮਿਸ਼ਨਰ ਗੁਰਪ੍ਰੀਤ ਭੁੱਲਰ ਅਨੁਸਾਰ, ਜ਼ਬਤ ਕੀਤੀ ਗਈ ਹੈਰੋਇਨ ਪਾਕਿਸਤਾਨ ਤੋਂ ਡਰੋਨ ਰਾਹੀਂ ਆਈ ਸੀ। ਪੁਲਿਸ ਕਮਿਸ਼ਨਰ ਗੁਰਪ੍ਰੀਤ ਭੁੱਲਰ ਦਾ ਕਹਿਣਾ ਹੈ ਕਿ ਇਹ ਦੋਵੇਂ ਵੱਖ-ਵੱਖ ਨੈੱਟਵਰਕ ਹਨ ਅਤੇ ਦੋਵਾਂ ਨੂੰ ਡਰੋਨ ਰਾਹੀਂ ਭਾਰਤ ਭੇਜਿਆ ਗਿਆ ਸੀ।
ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਵਿੱਚੋਂ ਇੱਕ ਜਗਜੀਤ ਸਿੰਘ ਇਟਲੀ ਤੋਂ ਆਇਆ ਸੀ ਅਤੇ ਇੱਥੇ ਆਉਣ ਤੋਂ ਬਾਅਦ ਉਸਨੇ ਹੈਰੋਇਨ ਨੂੰ ਅੱਗੇ ਲਿਜਾਣ ਦਾ ਕੰਮ ਸ਼ੁਰੂ ਕਰ ਦਿੱਤਾ। ਮੁਲਜ਼ਮ ਨੂੰ ਮਹਿਲ ਚੌਕ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਪੁੱਛਗਿੱਛ ਦੌਰਾਨ ਪਤਾ ਲੱਗਾ ਹੈ ਕਿ ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਵੀ ਕਈ ਮਾਮਲੇ ਦਰਜ ਹਨ। ਪੁਲਸ ਕਮਿਸ਼ਨਰ ਨੇ ਕਿਹਾ ਕਿ ਇਸ ਮਾਮਲੇ ਵਿੱਚ ਹਵਾਲਾ ਨੈੱਟਵਰਕ ਦੀ ਵੀ ਜਾਂਚ ਕੀਤੀ ਜਾ ਰਹੀ ਹੈ ਅਤੇ ਇਹ ਵੀ ਪਤਾ ਲਗਾਇਆ ਜਾ ਰਿਹਾ ਹੈ ਕਿ ਦੋਸ਼ੀ ਹੈਰੋਇਨ ਕਿੱਥੇ ਪਹੁੰਚਾਉਣ ਜਾ ਰਹੇ ਸਨ ਅਤੇ ਉਨ੍ਹਾਂ ਦਾ ਹੋਰ ਕਿਸ-ਕਿਸ ਨਾਲ ਸਬੰਧ ਹੈ। ਉਨ੍ਹਾਂ ਕਿਹਾ ਕਿ ਦੋਸ਼ੀਆਂ ਨੂੰ ਪੈਸੇ ਦਾ ਲਾਲਚ ਦਿੱਤਾ ਜਾਂਦਾ ਹੈ ਅਤੇ ਇਸ ਤੋਂ ਬਾਅਦ ਉਨ੍ਹਾਂ ਨੂੰ ਇਸ ਕੰਮ ਵਿੱਚ ਧੱਕਿਆ ਜਾਂਦਾ ਹੈ।