Big Boss ਜੇਤੂ ਐਲਵਿਸ਼ ਯਾਦਵ ਦੇ ਘਰ 'ਤੇ ਅੰਧਾ ਧੁੰਦ ਫਾਇਰਿੰਗ
ਰਵੀ ਜੱਖੂ
ਗੁਰੂਗ੍ਰਾਮ, 17 ਅਗਸਤ 2025 : ਦਿੱਲੀ ਨਾਲ ਲੱਗਦੇ ਹਰਿਆਣਾ ਦੇ ਗੁਰੂਗ੍ਰਾਮ ਵਿੱਚ ਸੋਸ਼ਲ ਮੀਡੀਆ ਪ੍ਰਭਾਵਕ ਅਤੇ ਯੂਟਿਊਬਰ ਐਲਵਿਸ਼ ਯਾਦਵ ਦੇ ਘਰ 'ਤੇ ਅਣਪਛਾਤੇ ਨਕਾਬਪੋਸ਼ ਬਦਮਾਸ਼ਾਂ ਵੱਲੋਂ ਗੋਲੀਬਾਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ, ਐਤਵਾਰ ਸਵੇਰੇ 5:30 ਵਜੇ ਦੇ ਕਰੀਬ, ਬਾਈਕ ਸਵਾਰ 3 ਨਕਾਬਪੋਸ਼ ਬਦਮਾਸ਼ਾਂ ਨੇ ਗੁਰੂਗ੍ਰਾਮ ਸੈਕਟਰ 57 ਵਿੱਚ ਐਲਵਿਸ਼ ਦੇ ਘਰ 'ਤੇ 20 ਤੋਂ ਵੱਧ ਗੋਲੀਆਂ ਚਲਾਈਆਂ। ਗੋਲੀਬਾਰੀ ਦੇ ਸਮੇਂ ਐਲਵਿਸ਼ ਘਰ 'ਤੇ ਨਹੀਂ ਸੀ।
ਗੁਰੂਗ੍ਰਾਮ ਪੁਲਿਸ ਨੇ ਇਸ ਗੋਲੀਬਾਰੀ ਦੀ ਪੁਸ਼ਟੀ ਕੀਤੀ ਹੈ। ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪਰਿਵਾਰ ਵੱਲੋਂ ਰਸਮੀ ਸ਼ਿਕਾਇਤ ਮਿਲਣ ਤੋਂ ਬਾਅਦ ਕਾਨੂੰਨੀ ਕਾਰਵਾਈ ਸ਼ੁਰੂ ਕੀਤੀ ਜਾਵੇਗੀ।