Big Breaking: ਭਗਵੰਤ ਮਾਨ ਦਾ ਹਰਿਆਣੇ ਨੂੰ ਪਾਣੀ ਨਾ ਦੇਣ ਬਾਰੇ ਵੱਡਾ ਫ਼ੈਸਲਾ, ਜਾਣੋ ਕੀ ਕਿਹਾ?
ਚੰਡੀਗੜ੍ਹ, 29 ਅਪ੍ਰੈਲ 2025- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹਰਿਆਣੇ ਨੂੰ ਪਾਣੀ ਦੇਣ ਤੋਂ ਸਪੱਸ਼ਟ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ "ਹਰਿਆਣਾ ਪਹਿਲਾਂ ਹੀ ਆਪਣੇ ਹਿੱਸੇ ਦਾ ਪਾਣੀ ਵਰਤ ਚੁੱਕਿਆ ਹੈ, ਇਸ ਲਈ ਹੁਣ ਪੰਜਾਬ ਵੱਲੋਂ ਇੱਕ ਬੂੰਦ ਵੀ ਨਹੀਂ ਦਿੱਤੀ ਜਾਵੇਗੀ।" ਭਗਵੰਤ ਮਾਨ ਦਾ ਦੋਸ਼ ਹੈ ਕਿ ਕੇਂਦਰ ਸਰਕਾਰ BBMB ਰਾਹੀਂ ਹਰਿਆਣੇ ਨੂੰ ਪਾਣੀ ਦੇਣ ਲਈ ਦਬਾਅ ਬਣਾ ਰਹੀ ਹੈ।
ਦੱਸ ਦਈਏ ਕਿ ਹਰਿਆਣਾ ਸਰਕਾਰ ਦਾ ਦਾਅਵਾ ਹੈ ਕਿ ਉਨ੍ਹਾਂ ਨੂੰ ਹੋਰ ਪਾਣੀ ਦੀ ਲੋੜ ਹੈ, ਖ਼ਾਸਕਰ ਪੀਣ ਵਾਲੇ ਪਾਣੀ ਦੇ ਸੰਕਟ ਹੈ। ਭਗਵੰਤ ਮਾਨ ਨੇ ਕਿਹਾ ਕਿ ਹਰਿਆਣਾ ਪਹਿਲਾਂ ਹੀ ਆਪਣੀ ਹੱਦ ਤੋਂ ਵੱਧ ਪਾਣੀ ਦੀ ਵਰਤੋਂ ਕਰ ਚੁੱਕਿਆ ਹੈ, ਅਤੇ ਹੁਣ ਪੰਜਾਬ ਦੇ ਕਿਸਾਨਾਂ ਅਤੇ ਆਮ ਲੋਕਾਂ ਦੇ ਹੱਕ ਖੋਹਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ "ਇਹ ਕੇਂਦਰ ਸਰਕਾਰ ਦੀ ਇੱਕ ਹੋਰ ਚਾਲ ਹੈ। ਪੰਜਾਬ ਦੇ ਪਾਣੀ 'ਤੇ ਸਿਰਫ਼ ਪੰਜਾਬ ਦਾ ਹੱਕ ਹੈ। ਜੇਕਰ ਹਰਿਆਣੇ ਨੂੰ ਪਾਣੀ ਦੀ ਲੋੜ ਹੈ, ਤਾਂ ਉਹਨਾਂ ਨੂੰ ਆਪਣੇ ਸਰੋਤਾਂ ਦੀ ਵਰਤੋਂ ਕਰਨੀ ਚਾਹੀਦੀ ਹੈ, ਪੰਜਾਬ ਦੇ ਹੱਕ ਨਹੀਂ ਖੋਹਣੇ ਚਾਹੀਦੇ।" ਭਗਵੰਤ ਮਾਨ ਨੇ ਕਿਹਾ ਹੈ ਕਿ ਉਹ ਕਿਸੇ ਵੀ ਹਾਲਤ ਵਿੱਚ ਹਰਿਆਣੇ ਨੂੰ ਪਾਣੀ ਨਹੀਂ ਦੇਣਗੇ।